Chairman's Message

Our Discerning Chairman, A Visionary & A Crusader Lifetime Chairman S. Inderjit Singh Khalsa, an eminent lawyer, an Advocate of truth, meliorism&mansuetude, about whom a journalistwrote in The Tribune dated 4th August 1989 : "Today, the admirable Inderjit Singh Sekhon speaks from the platform of composite culture and even after shedding the cloak of an outstandingcriminal lawyer, does not cease to fight for justice. The strength and integrity of his character are incredibly well blended with his sensitivityand vulnerability………….……the loyalty of InderjitSekhon towards mankind remains unflinching. “Life may have denied me its best treasures but I owe it to life to give it my best.’ That is InderjitSekhon for us all”. He is a well known figure of this region. Baba Farid Public School owes its towering existence to his vision, farsightedness and unflinching faith in Baba Faridji and his philosophy. ...

Read more

Principal Desk

Commissioned in 1993, Baba Farid Public School passed through its adolescence and has become a prestigious educational institution blooming in youth and vigour completing 27 years of dedicated service to this Malwa belt. I feel pride in endeavouring to transform it into a premier temple of learning imbibing truth, honesty and idealism under my my leadership. Striving hard with a vision of par excellence institution equipped with the most modern infrastructure and experienced faculty, I proclaim to impart our scholars with the finest quality education, personality development & etiquettes which would chisel their potentiality to become fit to serve the cause of humanity in the fast changing scenario of our society. I am allergic to rest till each and every student of my pious institution feels rest assured that he or she is fit to be an international scholar to serve

Read more

Notice Board

Syllabus for L.K.G.

- 2022-10-10

Syllabus for U.K.G

- 2022-10-10

Registration Opens.

- 2023-03-07
View more

News

ਭਾਸ਼ਾ ਵਿਭਾਗ ਦੇ ਲੇਖ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਅੱਵਲ ਤੇ ਦੋ ਵਿਦਿਆਰਥੀਆਂ ਦੀ ਰਾਜ-ਪੱਧਰੀ ਮੁਕਾਬਲਿਆਂ ਲਈ ਹੋਈ ਚੋਣ।
Card image cap

ਭਾਸ਼ਾ ਵਿਭਾਗ ਦੇ ਲੇਖ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਅੱਵਲ  ਤੇ ਦੋ ਵਿਦਿਆਰਥੀਆਂ ਦੀ ਰਾਜ-ਪੱਧਰੀ ਮੁਕਾਬਲਿਆਂ ਲਈ ਹੋਈ ਚੋਣ 

ਬਾਬਾ ਫਰੀਦ ਜੀ ਦੀ ਰਹਿਮਤ ਤੇ ਚੇਅਰਮੈਂਨ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਪ੍ਰਧਾਨਗੀ ਹੇਠ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਵੱਖ-ਵੱਖ ਸਾਹਿਤ-ਸਿਰਜਣ ਅਤੇ ਕਵਿਤਾ-ਗਾਇਨ ਦੇ ਜ਼ਿਲ੍ਹਾ-ਪੱਧਰੀ ਮੁਕਾਬਲਿਆਂ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਅਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਪਿਛਲੇ ਦਿਨੀਂ ਭਾਸ਼ਾ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਵੱਖ-ਵੱਖ ਸਕੂਲਾਂ ਦੇ ਸਾਹਿਤ-ਸਿਰਜਣ ਅਤੇ ਕਵਿਤਾ-ਗਾਇਨ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੀ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ । ਇਸ ਦੌਰਾਨ ਲੇਖ-ਰਚਨਾ ਮੁਕਾਬਲੇ ਵਿੱਚ ਨਵਜੋਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਇਸੇ ਤਰ੍ਹਾਂ ਹੀ ਕਵਿਤਾ-ਗਾਇਨ ਮੁਕਾਬਲਿਆਂ ਵਿੱਚ ਕਿਰਨਜੀਤ ਕੌਰ ਅਤੇ ਰਿਤਿਕਾ ਵਰਮਾ ਨੇ ਦੂਜਾ ਸਥਾਨ ਹਾਸਲ ਕਰਕੇ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ । ਉਨ੍ਹਾਂ ਅੱਗੇ ਦੱਸਿਆ ਕਿ ਇੰਨ੍ਹਾਂ ਜ਼ਿਲ੍ਹਾ-ਪੱਧਰੀ ਮੁਕਾਬਲਿਆਂ ਵਿੱਚੋਂ ਜੇਤੂ ਵਿਦਿਆਰਥੀ ਨਵਜੋਤ ਕੌਰ ਅਤੇ ਕਿਰਨਜੀਤ ਕੌਰ ਰਾਜ-ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਹਨ, ਜੋ ਕਿ ਬੇਹੱਦ ਖੁਸ਼ੀ ਦੀ ਗੱਲ ਹੈ । ਭਾਸ਼ਾ-ਵਿਭਾਗ ਵੱਲੋਂ ਇਸ ਮੌਕੇ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਗਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀ  ਵੱਖ- ਵੱਖ ਮੁਕਾਬਲਿਆਂ ਵਿੱਚ ਭਾਗ ਲੈਂਦੇ ਰਹਿੰਦੇ ਹਨ ਅਤੇ ਸਾਹਿਤ ਅਤੇ ਕਲਾਤਮਿਕ ਰੁਚੀਆਂ ਵਿੱਚ ਵੀ ਭਰਪੂਰ ਦਿਲਚਸਪੀ ਰੱਖਦੇ ਹਨ । ਉਨ੍ਹਾਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੱਤੀ । ਸੰਸਥਾ ਦੇ ਚੇਅਰਮੈਨ ਸ.ਇੰਦਰਜੀਤ ਸਿੰਘ ਖਾਲਸਾ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਬਾ ਫਰੀਦ ਜੀ ਪੰਜਾਬੀ ਕਵਿਤਾ ਦੇ ਮੋਢੀ ਮੰਨੇ ਜਾਂਦੇ ਹਨ । ਉਨ੍ਹਾਂ ਦੀ ਅਪਾਰ ਰਹਿਮਤ ਸਦਕਾ ਇਸ ਸਕੂਲ ਦੇ ਵਿਦਿਆਰਥੀ ਵੀ ਪ੍ਰਿੰਸੀਪਲ ਕੁਲਦੀਪ ਕੌਰ ਦੀ ਅਗਵਾਈ ਹੇਠ ਸਾਹਿਤ ਅਤੇ ਕਲਾ ਦੇ ਖੇਤਰ ਵਿੱਚ ਭਰਪੂਰ ਨਾਮਣਾ ਖੱਟ ਰਹੇ ਹਨ, ਜੋ ਕਿ ਬਹੁਤ ਹੀ ਮਾਣ ਦੀ ਗੱਲ ਹੈ । ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।


ਬਾਬਾ ਫ਼ਰੀਦ ਪਬਲਿਕ ਸਕੂਲ ਵਿੱਚੋ ਪੜ੍ਹ ਕੇ ਗਏ ਵਿਦਿਆਰਥੀ ਨੂੰ ਮਿਲਿਆ ਸੀ.ਏ.ਅਹੁਦਾ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਵਿੱਚੋਂ ਪੜ੍ਹ ਕੇ ਗਏ ਵਿਦਿਆਰਥੀ ਨੂੰ ਮਿਲਿਆ ਸੀ.ਏ.ਅਹੁਦਾ

 

ਬਾਬਾ ਫਰੀਦ ਜੀ ਦੀ ਰਹਿਮਤ ਅਤੇ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਪ੍ਰਧਾਨਗੀ ਹੇਠ ਚਲ ਰਹੇ ਬਾਬਾ ਫਰੀਦ ਪਬਲਿਕ ਸਕੂਲ ਵਿੱਚੋਂ ਪੜ੍ਹ ਕੇ ਗਏ ਹੋਏ ਵਿਦਿਆਰਥੀਆਂ ਨੇ ਦੇਸ਼-ਵਿਦੇਸ਼ਾਂ ਵਿਚ ਤਰੱਕੀ ਤੇ ਉੱਨਤੀ ਦੀਆਂ ਸਿਖਰਾਂ ਨੂੰ ਛੂਹਿਆ ਹੈ ਅਤੇ ਸਕੂਲ ਦਾ ਨਾਮ ਹਮੇਸ਼ਾ ਰੌਸ਼ਨ ਕੀਤਾ ਹੈ ।" ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖਾਲਸਾ ਨੇ ਉਸ ਸਮੇਂ ਕੀਤਾ ਜਦੋਂ ਇਸ ਸਕੂਲ ਵਿੱਚੋਂ ਪੜ੍ਹੇ ਹੋਏ ਵਿਦਿਆਰਥੀ ਅਭਿਨਵ ਗੁਪਤਾ ਨੇ ਅਧਿਆਪਕਾਂ ਦੁਆਰਾ ਦਰਸਾਏ ਹੋਏ ਰਾਹਾਂ ਤੇ ਚਲਦਿਆਂ ਦੇਸ਼ ਦੀ ਪ੍ਰਸਿੱਧ ਨਵਨੀਤ ਐਂਡ ਕੰਪਨੀ  ਤੋਂ ਸੀ. ਏ ਵਿੱਚ ਟ੍ਰੇਨਿੰਗ ਕਰਨ ਉਪਰੰਤ ਸੀ. ਏ. ਦਾ ਅਹੁਦਾ ਆਈ. ਟੀ. ਸੀ. (ਲਿਮ.) ਗੁੜਗਾਉ ਵਿਖੇ ਪ੍ਰਾਪਤ ਕਰਨ ਮਗਰੋਂ ਅੱਜ ਸਕੂਲ ਵਿੱਚ ਸ਼ਿਰਕਤ ਕੀਤੀ, ਨਾਲ ਹੀ ਉਹਨਾਂ ਨੇ ਦੱਸਿਆਂ ਕਿ ਸਾਲ 2021 ਵਿੱਚ ਪਹਿਲਾ ਵੀ ਇਸ ਸਕੂਲ ਦੇ ਚਾਰ ਵਿਦਿਆਰਥੀਆਂ ਸੁੰਮਤ, ਅਸ਼ਲੇਖਾ, ਸ਼ੀਨਮ ਬਾਂਸਲ ਤੇ ਤੁਰਣਾ ਗੁਪਤਾ ਨੇ ਸੀ.ਏ. ਦਾ ਅਹੁਦਾ ਹਾਸਿਲ ਕੀਤਾ ਸੀ ਤੇ ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ, ਕੋਆਰਡੀਨੇਟਰਜ਼ ਅਤੇ ਸਮੂਹ ਅਧਿਆਪਕਾਂ ਨੇ ਸਕੂਲ ਵਿਖੇ ਪਹੁੰਚਣ 'ਤੇ ਅਭਿਨਵ ਗੁਪਤਾ ਦਾ ਨਿੱਘਾ ਸਵਾਗਤ ਕੀਤਾ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਮੌਕੇ ਦੱਸਿਆ ਕਿ ਅਭਿਨਵ ਗੁਪਤਾ ਨੇ ਬਾਬਾ ਫ਼ਰੀਦ ਪਬਲਿਕ ਸਕੂਲ ਵਿੱਚੋਂ ਬਾਰ੍ਹਵੀਂ ਜਮਾਤ ਕਮਰਸ ਵਿਸ਼ੇ ਵਿਚ ਪਾਸ ਕੀਤੀ । ਇਸ ਮੌਕੇ ਅਭਿਨਵ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਵਿੱਚ ਉੱਚ-ਮਿਆਰੀ ਸਿੱਖਿਆ ਦੇ ਨਾਲ-ਨਾਲ ਯੋਗ ਅਗਵਾਈ ਅਤੇ   ਨੈਤਿਕ ਕਦਰਾਂ ਕੀਮਤਾਂ ਵੀ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਜ਼ਿੰਦਗੀ ਦੇ ਅਗਲੇ ਮੁਕਾਮ ਵਿੱਚ ਉਹ ਉੱਨਤੀ ਕਰ ਸਕਣ । ਅੱਜ ਉਹ ਮਾਣਯੋਗ ਚੇਅਰਮੈਨ,ਪ੍ਰਿੰਸੀਪਲ ਅਤੇ ਅਧਿਆਪਕਾਂ ਦੇ ਦਰਸਾਏ ਹੋਏ ਰਾਹਾਂ 'ਤੇ ਚੱਲ ਕੇ ਹੀ ਇਸ ਮੁਕਾਮ ਤੇ ਪਹੁੰਚਿਆ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਕਿਹਾ ਕਿ ਇੱਥੋਂ ਪੜ੍ਹੇ ਹੋਏ ਬਹੁਤ ਸਾਰੇ ਵਿਦਿਆਰਥੀ ਇੰਜੀਨੀਅਰ, ਡਾਕਟਰ, ਵਕੀਲ, ਬਿਜ਼ਨਸਮੈਨ, ਅਧਿਆਪਕ, ਪੀ.ਸੀ.ਐਸ., ਆਈ.ਪੀ.ਐਸ, ਸੀ.ਏ. ਆਦਿ ਦੇ ਉੱਚੇ ਅਹੁਦਿਆਂ 'ਤੇ ਪਹੁੰਚ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰ ਰਹੇ ਹਨ । ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖਾਲਸਾ ਨੇ ਅਭਿਨਵ ਗੁਪਤਾ ਨੂੰ ਮੁਬਾਰਕਾਂ ਦਿੰਦਿਆਂ ਉਨ੍ਹਾਂ ਨੂੰ ਨੌਜਵਾਨ ਪੀੜ੍ਹੀ ਲਈ ਇੱਕ ਪ੍ਰੇਰਨਾਸਰੋਤ ਦੱਸਿਆ । ਉਨ੍ਹਾਂ ਬਾਬਾ ਫ਼ਰੀਦ ਜੀ ਅੱਗੇ ਅਰਦਾਸ ਕੀਤੀ ਕਿ ਇਸ ਸਕੂਲ ਵਿੱਚੋਂ ਪੜ੍ਹਿਆ  ਹੋਇਆ ਹਰ ਇੱਕ ਵਿਦਿਆਰਥੀ ਇਸੇ ਤਰ੍ਹਾਂ ਹੀ ਤਰੱਕੀ ਦੀਆਂ ਮੰਜ਼ਿਲਾਂ ਨੂੰ ਸਰ ਕਰਕੇ ਆਪਣਾ, ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦਾ ਰਹੇ ।


ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਖੂਬ ਲੱਗੀਆਂ ਰੌਣਕਾਂ
Card image cap

                        ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਅਧਿਆਪਕ-ਦਿਵਸ ਮੌਕੇ ਖੂਬ  ਲੱਗੀਆਂ ਰੌਣਕਾਂ

 

ਬਾਬਾ ਫਰੀਦ ਜੀ ਦੀ ਰਹਿਨੁਮਾਈ ਅਤੇ ਚੇਅਰਮੈਂਨ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਪ੍ਰਧਾਨਗੀ ਹੇਠ ਚਲ ਰਹੀ ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਫਰੀਦ ਪਬਲਿਕ ਸਕੂਲ, ਫ਼ਰੀਦਕੋਟ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵ.ਡਾ. ਸਰਵਪੱਲੀ ਰਾਧਾਕ੍ਰਿਸ਼ਣਨ ਦੇ ਜਨਮ-ਦਿਵਸ ਨੂੰ ਸਮਰਪਿਤ ਮਨਾਏ ਜਾਂਦੇ ਅਧਿਆਪਕ-ਦਿਵਸ ਮੌਕੇ ਖੂਬ ਰੌਣਕਾਂ ਲੱਗੀਆਂ । ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਅਗਵਾਈ ਹੇਠ ਮਨਾਏ ਗਏ ਇਸ ਦਿਵਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਹੱਥ ਨਾਲ ਬਣਾਏ ਹੋਏ ਖ਼ੂਬਸੂਰਤ ਕਾਰਡ  ਭੇਟ ਕਰਕੇ  ਅਤੇ ਮੂੰਹ ਮਿੱਠਾ ਕਰਵਾਕੇ ਉਨ੍ਹਾਂ ਦਾ ਸਵਾਗਤ ਕੀਤਾ। ਵੱਖ-ਵੱਖ ਜਮਾਤਾਂ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਸਜਾਇਆ ਗਿਆ । ਉਪਰੰਤ ਅਧਿਆਪਕ-ਦਿਵਸ ਨੂੰ ਮੁੱਖ ਰੱਖਦਿਆਂ ਕਰਵਾਏ ਗਏ ਇੱਕ ਖ਼ੂਬਸੂਰਤ ਅਤੇ ਵਿਸ਼ਾਲ ਸਮਾਗਮ ਦੌਰਾਨ ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਸ. ਇੰਦਰਜੀਤ ਖਾਲਸਾ ਜੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਸਮੂਹ ਸਟਾਫ ਦੁਆਰਾ ਖ਼ਾਲਸਾ ਜੀ ਦੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਮੌਕੇ ਸਮੂਹ ਅਧਿਆਪਕਾਂ ਨੂੰ ਅਧਿਆਪਕ-ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅਧਿਆਪਕ ਸੱਚਮੁੱਚ ਹੀ ਕੌਮ ਦਾ ਨਿਰਮਾਤਾ ਹੁੰਦਾ ਹੈ । ਕਿਸੇ ਵੀ ਦੇਸ਼ ਕੌਮ ਅਤੇ ਖਿੱਤੇ ਦੀ ਉੱਨਤੀ ਲਈ ਅਧਿਆਪਕ ਦਾ ਬੇਹੱਦ ਮਹੱਤਵਪੂਰਨ ਰੋਲ ਹੁੰਦਾ ਹੈ । ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਣਨ, ਜਿਹੜੇ ਖ਼ੁਦ ਇੱਕ ਬਹੁਤ ਹੀ ਉੱਚ-ਕੋਟੀ ਦੇ ਅਧਿਆਪਕ ਸਨ, ਦੇ ਜਨਮ-ਦਿਨ ਨੂੰ ਸਮਰਪਿਤ ਇਸ ਦਿਵਸ ਨੂੰ ਸਮੁੱਚੇ ਭਾਰਤ ਵਿੱਚ ਬਹੁਤ ਹੀ ਖੂਬਸੂਰਤੀ ਨਾਲ ਅਧਿਆਪਕਾਂ ਦੇ ਸਤਿਕਾਰ ਵਿੱਚ ਮਨਾਇਆ ਜਾਂਦਾ ਹੈ । ਉਨ੍ਹਾਂ ਕਾਮਨਾ ਕੀਤੀ ਕਿ ਅਧਿਆਪਕ ਦਾ ਸਤਿਕਾਰ, ਮਾਣ ਅਤੇ ਰੁਤਬਾ ਹਮੇਸ਼ਾ ਹੀ ਕਾਇਮ ਰਹੇ । ਉਪਰੰਤ ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਜੀ ਦੇ ਨੂੰ ਸਮਰਪਿਤ ਇੱਕ ਸਲਾਈਡ ਸ਼ੋਅ ਰਾਹੀਂ ਦਰਸਾਇਆ ਗਿਆ । ਸਮੂਹ  ਅਧਿਆਪਕਾਂ ਨੂੰ ਵੀ ਇੱਕ ਸਲਾਈਡ ਸ਼ੋਅ ਰਾਹੀਂ ਸਿਜਦਾ ਕੀਤਾ ਗਿਆ । ਇਸ ਮੌਕੇ ਵੱਖ-ਵੱਖ ਅਧਿਆਪਕਾਂ ਦੁਆਰਾ ਕਵਿਤਾਵਾਂ, ਗੀਤ, ਟਰਿਕਸ, ਡਾਂਸ, ਭਾਸ਼ਣ ਅਤੇ ਮਨੋਰੰਜਕ ਖੇਡਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੂੰ ਹਾਜ਼ਰੀਨ ਦੁਆਰਾ ਭਰਪੂਰ ਸਲਾਹਿਆ ਗਿਆ । ਇਸ ਉਪਰੰਤ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਪ੍ਰਿੰਸੀਪਲ , ਕੋਆਰਡੀਨੇਟਰਜ਼ ਅਤੇ ਸਮੂਹ ਅਧਿਆਪਕਾਂ ਨੂੰ ਅਧਿਆਪਕ-ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਬਾਬਾ ਫਰੀਦ ਜੀ ਦੀ ਅਪਾਰ ਬਖਸ਼ਿਸ਼ ਅਤੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਯੋਗ ਅਗਵਾਈ ਹੇਠ ਦਿਨ ਦੁੱਗਣੀ, ਰਾਤ ਚੌਗਣੀ ਤਰੱਕੀ ਕਰ ਰਿਹਾ ਹੈ । ਇਸ ਤਰੱਕੀ ਵਿੱਚ ਇੱਥੋਂ ਦੇ ਸਮੂਹ ਅਧਿਆਪਕਾਂ ਦਾ ਬਹੁਤ ਵੱਡਾ ਅਤੇ ਮਹੱਤਵਪੂਰਨ ਰੋਲ ਹੈ । ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਬਦੌਲਤ ਹੀ ਇਹ ਸਕੂਲ ਵੱਖ-ਵੱਖ ਖੇਤਰਾਂ ਵਿਚ ਵਧ ਚੜ੍ਹ ਕੇ ਮੱਲਾਂ ਮਾਰ ਰਿਹਾ ਹੈ । ਆਖਿਰ ਵਿਚ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਵੱਲੋਂ ਏਨੇ ਖੂਬਸੂਰਤ ਸਮਾਗਮ ਲਈ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆਅੰਤ ਵਿੱਚ ਸਕੂਲ ਮੈਂਨਜਿੰਗ ਕਮੇਟੀ ਵੱਲੋਂ ਸਾਰੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।


ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਹਿੰਦੀ-ਦਿਵਸ ਮੌਕੇ ਸੈਮੀਨਾਰ ਆਯੋਜਿਤ।
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਹਿੰਦੀ-ਦਿਵਸ ਮੌਕੇ ਸੈਮੀਨਾਰ ਆਯੋਜਿ

ਫ਼ਰੀਦਕੋਟ : ਬਾਬਾ ਫਰੀਦ ਜੀ ਦੀ ਰਹਿਮਤ ਸਦਕਾ ਅਤੇ ਚੇਅਰਮੈਂਨ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚਲ ਰਹੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਦੇਸ਼ ਦੀ ਰਾਸ਼ਟਰੀ ਪੱਧਰ ਤੇ ਬੋਲੀ ਜਾਣ ਵਾਲੀ ਭਾਸ਼ਾ ਹਿੰਦੀ ਨੂੰ ਸਮਰਪਿਤ 'ਹਿੰਦੀ-ਦਿਵਸ' ਮੌਕੇ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ । ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ । ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਿੰਦੀ ਸਾਡੇ ਦੇਸ਼ ਦੇ ਲੱਗਭੱਗ ਹਰੇਕ ਰਾਜ ਵਿਚ ਬੋਲੀ ਜਾਂਦੀ ਹੈ । ਵੱਖ-ਵੱਖ ਰਾਜਾਂ ਦੇ ਲੋਕਾਂ ਦਾ ਆਪਸੀ ਗੱਲਬਾਤ ਕਰਨ ਦਾ ਇਹ ਬੇਹੱਦ ਮਹੱਤਵਪੂਰਨ ਮਾਧਿਅਮ ਹੈ ਰਾਸ਼ਟਰੀ ਅਤੇ ਰਾਜ-ਪੱਧਰ 'ਤੇ ਇਸ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਵੱਖ-ਵੱਖ ਸਮਿਆਂ 'ਤੇ ਸਰਕਾਰਾਂ ਅਤੇ ਵੱਖ-ਵੱਖ ਸੰਸਥਾਵਾਂ ਦੁਆਰਾ ਬਹੁਤ ਹੀ ਸਾਰਥਿਕ ਉਪਰਾਲੇ ਕੀਤੇ ਜਾਂਦੇ ਰਹੇ ਹਨ । ਬੇਸ਼ੱਕ ਸਾਨੂੰ ਅੰਤਰਰਾਸ਼ਟਰੀ ਭਾਸ਼ਾ ਅਤੇ ਮਾਤ ਭਾਸ਼ਾ ਦਾ ਆਦਰ ਜ਼ਰੂਰ ਕਰਨਾ ਚਾਹੀਦਾ ਹੈ ਪਰ ਨਾਲ ਹੀ ਇਸ ਭਾਸ਼ਾ ਦਾ ਵੀ ਵੱਧ ਤੋਂ ਵੱਧ ਸਤਿਕਾਰ ਕਰਨਾ ਚਾਹੀਦਾ ਹੈ, ਜਿਹੜੀ ਦੂਰ-ਦੁਰਾਡੇ ਦੇ ਰਾਜਾਂ ਦੇ ਲੋਕਾਂ ਨੂੰ ਆਪਸੀ ਮਿਲਵਰਤਨ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੀ ਹੈ । ਉਹਨਾਂ ਨੇ ਇਹ ਵੀ ਦੱਸਿਆ ਕਿ ਅਜਾਦੀ ਤੋਂ ਦੋ ਸਾਲ ਬਾਅਦ ਇਸ ਦਿਵਸ ਨੂੰ 1949 ਵਿੱਚ ਸਵਿੰਧਾਨ ਵਿੱਚ ਮਾਨਤਾ ਹਾਸਿਲ ਹੋਈ ਅਤੇ 1953 ਵਿੱਚ ਇਸ ਨੂੰ ਪਹਿਲੀ ਵਾਰ ਮਨਾਇਆ ਗਿਆ। ਉਹਨਾਂ ਨੇ ਕਿਹਾ ਕਿ ਇਹ ਭਾਸ਼ਾ ਬਹੁਤ ਹੀ ਮਿੱਠੀ ਭਾਸ਼ਾ ਹੈ। ਇਸ ਮੌਕੇ ਵੱਖ-ਵੱਖ ਵਿਦਿਆਰਥੀਆਂ ਨੇ ਹਿੰਦੀ-ਦਿਵਸ ਨੂੰ ਸਮਰਪਿਤ ਭਾਸ਼ਣ ਅਤੇ ਕਵਿਤਾਵਾਂ, ਦੋਹੇ ਆਦਿ ਪੇਸ਼ ਕਰਕੇ ਇਸ ਭਾਸ਼ਾ ਪ੍ਰਤੀ ਆਪਣੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਆਪਣੇ ਹਿੰਦੀ ਭਾਸ਼ਾ ਦੀ ਮਹਾਨਤਾ, ਮਹੱਤਵ ਅਤੇ ਸਤਿਕਾਰ ਕਰਨ ਦਾ ਸੁਨੇਹਾ ਦਿੰਦਿਆਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਭਾਸ਼ਾਵਾਂ ਵਿੱਚ ਨਿਪੁੰਨ ਹੋਣ ਲਈ ਪ੍ਰੇਰਿਤ ਕੀਤਾ


ਬਾਬਾ ਫ਼ਰੀਦ ਪਬਲਿਕ ਸਕੂਲ ਦੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ।
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ।


Faridians expressions in Media
Card image cap

Faridians Student written by Article (' ਬਾਬਾ ਸ਼ੇਖ ਫਰੀਦ ' ਆਗਮਨ ਪੁਰਬ ਤੇ ਵਿਸ਼ੇਸ਼) (Gurleen Kaur) Class- 11th.


ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵੱਖ-ਵੱਖ ਖੇਡਾਂ ਵਿੱਚੋਂ ਜੇਤੂ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵੱਖ-ਵੱਖ ਖੇਡਾਂ ਵਿੱਚੋਂ ਜੇਤੂ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ

 

ਫ਼ਰੀਦਕੋਟ : ਬਾਬਾ ਫ਼ਰੀਦ ਸੰਸਥਾਵਾਂ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਵੱਖ-ਵੱਖ ਮੁਕਾਬਲਿਆਂ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਕੇ   ਆਪਣਾ, ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ । ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ 'ਖੇਡਾਂ ਵਤਨ ਪੰਜਾਬ ਦੀਆਂ' ਨਾਂ ਹੇਠ ਕਰਵਾਏ ਗਏ ਜ਼ਿਲ੍ਹਾ-ਪੱਧਰੀ ਟੂਰਨਾਮੈਂਟਾਂ ਵਿੱਚ ਵੱਖ ਵੱਖ ਮੁਕਾਬਲਿਆਂ ਵਿੱਚੋਂ ਗੋਲਡ, ਸਿਲਵਰ ਅਤੇ ਕਾਂਸੇ ਦੇ ਮੈਡਲ ਹਾਸਿਲ ਕੀਤੇ ਹਨ । ਇਨ੍ਹਾਂ ਜੇਤੂ ਖਿਡਾਰੀਆਂ ਨੂੰ ਸਕੂਲ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾ ਕੇ ਸਨਮਾਨਤ ਕੀਤਾ ਗਿਆ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਅੱਗੇ ਦੱਸਿਆ ਕਿ ਕਬੱਡੀ ਦੀ ਅੰਡਰ-19 ਟੀਮ ਨੇ ਗੋਲਡ ਮੈਡਲ ਜਿੱਤ ਕੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣਾ ਨਾਮ ਦਰਜ ਕਰਵਾਇਆ । ਇਸੇ ਤਰ੍ਹਾਂ ਹੀ ਕਬੱਡੀ ਦੀ ਅੰਡਰ-19 ਟੀਮ ਵੀ ਗੋਲਡ ਮੈਡਲ ਜਿੱਤ ਕੇ ਰਾਜ-ਪੱਧਰੀ ਮੁਕਾਬਲਿਆਂ ਲਈ ਚੁਣੀ ਗਈ ਹੈ । ਇਸ ਤੋਂ ਇਲਾਵਾ ਹੈਂਡਬਾਲ ਵਿੱਚ ਲੜਕੀਆਂ ਦੀ ਟੀਮ ਨੇ ਸਿਲਵਰ, ਬਾਸਕਟਬਾਲ ਵਿੱਚ ਕਾਂਸੇ ਦੇ ਮੈਡਲ ਜਿੱਤੇ ਹਨ । ਇਸੇ ਤਰਾਂ ਹੀ ਵੱਖ-ਵੱਖ ਖਿਡਾਰੀਆਂ ਵੱਲੋਂ 400 ਮੀਟਰ ਰਿਲੇਅ ਦੌੜ ਵਿੱਚੋਂ ਸਿਲਵਰ, ਹਰਡਲ ਦੌੜ ਵਿੱਚੋਂ ਗੋਲਡ ਅਤੇ ਦੋ ਸੌ ਮੀਟਰ ਵਿੱਚੋਂ ਕਾਂਸੀ ਦਾ ਤਗ਼ਮਾ ਹਾਸਲ ਕੀਤਾ । ਜੈਵਲਿਨ ਥ੍ਰੋ ਵਿਚ ਸਿਲਵਰ, ਡਿਸਕਸ ਥਰੋਅ ਵਿੱਚ ਕਾਂਸੇ, 1500 ਮੀਟਰ ਦੌੜ ਵਿੱਚੋਂ ਸਿਲਵਰ, 600 ਮੀਟਰ ਵਿੱਚੋਂ ਕਾਂਸੇ ਦੇ ਤਗ਼ਮੇ, ਲੰਬੀ ਛਾਲ ਵਿੱਚੋਂ ਕਾਂਸੇ, 5000 ਮੀਟਰ ਵਿੱਚੋਂ ਸਿਲਵਰ, ਰੈਸਲਿੰਗ ਵਿਚੋਂ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਵੱਲੋਂ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਸਾਹਿਬਾਨਾਂ ਨੂੰ ਵਧਾਈ ਦਿੰਦਿਆਂ ਹੋਇਆਂ ਇਹ ਵੱਖ-ਵੱਖ ਸਨਮਾਨ ਅਤੇ ਮੈਡਲ ਪ੍ਰਦਾਨ ਕੀਤੇ । ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਨੂੰ ਆਪਣੇ ਹੋਣਹਾਰ ਵਿਦਿਆਰਥੀਆਂ 'ਤੇ ਹਮੇਸ਼ਾ ਹੀ ਮਾਣ ਰਿਹਾ ਹੈ, ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਤਾਂ 99.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਰਿਕਾਰਡ ਕਾਇਮ ਕੀਤਾ ਹੀ ਹੈ, ਨਾਲ ਹੀ ਸਹਿ-ਅਕਾਦਮਿਕ ਗਤੀਵਿਧੀਆਂ, ਖੇਡ ਮੁਕਾਬਲਿਆਂ, ਸੱਭਿਆਚਾਰਕ, ਸਾਹਿਤਕ ਅਤੇ ਕਲਾਤਮਿਕ ਮੁਕਾਬਲਿਆਂ ਵਿੱਚ ਵੀ ਮੈਡਲ ਅਤੇ ਇਨਾਮ ਜਿੱਤ ਕੇ ਸਕੂਲ ਦਾ ਨਾਮ ਸਦਾ ਰੋਸ਼ਨ ਕੀਤਾ ਹੈ । ਉਨ੍ਹਾਂ ਨੇ ਇਨ੍ਹਾਂ ਜੇਤੂ ਖਿਡਾਰੀਆਂ ਦੇ ਕੋਚ ਸਾਹਿਬਾਨਾਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ । ਇਸ ਮੌਕੇ ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਜੀ ਖਾਲਸਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਯੋਗ ਅਗਵਾਈ ਹੇਠ ਇਹ ਸਕੂਲ ਦਿਨ ਦੁੱਗਣੀ, ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ । ਉਨ੍ਹਾਂ ਦੀ ਸੁਚੱਜੀ ਅਗਵਾਈ ਹੇਠ ਹੀ ਇੱਥੋਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿਚ ਨਿੱਤ ਨਵੀਆਂ ਪ੍ਰਾਪਤੀਆਂ ਕਰ ਰਹੇ ਹਨ । ਉਨ੍ਹਾਂ ਬਾਬਾ ਫ਼ਰੀਦ ਜੀ ਅੱਗੇ ਪ੍ਰਾਰਥਨਾ ਕੀਤੀ ਕਿ ਉਹ ਇਸੇ ਤਰ੍ਹਾਂ ਹੀ ਇਸ ਸਕੂਲ, ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥੀਆਂ ਉੱਤੇ ਆਪਣਾ ਮਿਹਰ ਭਰਿਆ ਹੱਥ ਰੱਖਣ ।


ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਕਲਾ ਉਤਸਵ ਮੁਕਾਬਲਿਆਂ ਵਿੱਚੋਂ ਜੋਨ ਪੱਧਰ ਲਈ ਚੋਣ।
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਕਲਾ ਉਤਸਵ ਮੁਕਾਬਲਿਆਂ ਵਿੱਚੋਂ ਜੋਨ ਪੱਧਰ ਲਈ ਚੋਣ।

ਬਾਬਾ ਫਰੀਦ ਜੀ ਦੀ ਰਹਿਮਤ ਅਤੇ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚਲ ਰਹੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਕਲਾ ਉਤਸਵ ਮੁਕਾਬਲਿਆਂ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਛੁਪੀ ਪ੍ਰਤਿਭਾ ਨੂੰ ਉਭਾਰਨ ਦੇ ਮੰਤਵ ਨਾਲ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਲਾ ਉਤਸਵ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿੱਚ ਲੋਕ-ਨਾਚ ਵਿੱਚੋਂ ਦਸਵੀਂ ਜਮਾਤ ਦੇ ਵਿਦਿਆਰਥੀ ਸਾਹਿਲਦੀਪ ਸੰਧੂ ਨੇ ਪਹਿਲਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਹੀ ਵਿਜ਼ੂਅਲ ਆਰਟ 2-ਡੀ ਵਿੱਚੋਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਗੁਰਸ਼ਾਨ ਸਿੰਘ ਨੇ ਵੀ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ । ਇਸ ਤੋਂ ਇਲਾਵਾ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸਨੇਹਾ ਸ਼ਰਮਾ ਨੇ ਡਰਾਮਾ ਸੋਲੋ ਐਕਟਿੰਗ ਵਿਚੋਂ ਦੂਸਰੀ ਪੁਜੀਸ਼ਨ, ਦਸਵੀਂ ਜਮਾਤ ਦੇ ਵਿਦਿਆਰਥੀ ਖੁਸ਼ ਕੁਮਾਰ ਨੇ ਸੋਲੋ ਵੋਕਲ ਸੰਗੀਤ (ਕਲਾਸੀਕਲ) ਮੁਕਾਬਲੇ ਵਿੱਚੋਂ ਤੀਸਰਾ, ਦਸਵੀਂ ਜਮਾਤ ਦੇ ਵਿਦਿਆਰਥੀ ਨਵਜੋਤ ਨੇ ਸੋਲੋ ਇੰਸਟਰੂਮੈਂਟ ਵਿੱਚੋਂ ਤੀਸਰਾ ਅਤੇ ਨੌਵੀਂ ਜਮਾਤ ਦੇ ਵਿਦਿਆਰਥੀ ਸੋਹਰਾਬਦੀਪ ਸਿੰਘ ਨੇ ਡਰਾਮਾ ਸੋਲੋ ਐਕਟਿੰਗ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣਾ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਉਪਰੋਕਤ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਹਮੇਸ਼ਾ ਹੀ ਅਕਾਦਮਿਕ, ਸਹਿ-ਅਕਾਦਮਿਕ, ਸੱਭਿਆਚਾਰਕ, ਕਲਾਤਮਿਕ ਅਤੇ ਖੇਡਾਂ ਵਿੱਚ ਵੀ ਵਧ-ਚੜ੍ਹ ਕੇ ਸ਼ਮੂਲੀਅਤ ਕਰਦਾ ਹੈ ਅਤੇ ਆਪਣੀ ਮਿਹਨਤ, ਲਗਨ ਅਤੇ ਜਜ਼ਬੇ ਨਾਲ ਇੱਥੋਂ ਦੇ ਵਿਦਿਆਰਥੀ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੇ ਹਨ । ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਇਸ ਸ਼ੁੱਭ ਮੌਕੇ 'ਤੇ ਉਨ੍ਹਾਂ ਦੇ ਬਿਹਤਰ ਭਵਿੱਖ ਅਤੇ ਅਗਲੇਰੇ ਮੁਕਾਬਲਿਆਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ।


ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਕਲਾ ਉਤਸਵ ਮੁਕਾਬਲਿਆਂ ਵਿੱਚੋਂ ਜੋਨ ਪੱਧਰ ਲਈ ਚੋਣ।
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਕਲਾ ਉਤਸਵ ਮੁਕਾਬਲਿਆਂ ਵਿੱਚੋਂ ਜੋਨ ਪੱਧਰ ਲਈ ਚੋਣ।

ਬਾਬਾ ਫਰੀਦ ਜੀ ਦੀ ਰਹਿਮਤ ਅਤੇ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚਲ ਰਹੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਕਲਾ ਉਤਸਵ ਮੁਕਾਬਲਿਆਂ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਛੁਪੀ ਪ੍ਰਤਿਭਾ ਨੂੰ ਉਭਾਰਨ ਦੇ ਮੰਤਵ ਨਾਲ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਲਾ ਉਤਸਵ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿੱਚ ਲੋਕ-ਨਾਚ ਵਿੱਚੋਂ ਦਸਵੀਂ ਜਮਾਤ ਦੇ ਵਿਦਿਆਰਥੀ ਸਾਹਿਲਦੀਪ ਸੰਧੂ ਨੇ ਪਹਿਲਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਹੀ ਵਿਜ਼ੂਅਲ ਆਰਟ 2-ਡੀ ਵਿੱਚੋਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਗੁਰਸ਼ਾਨ ਸਿੰਘ ਨੇ ਵੀ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ । ਇਸ ਤੋਂ ਇਲਾਵਾ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸਨੇਹਾ ਸ਼ਰਮਾ ਨੇ ਡਰਾਮਾ ਸੋਲੋ ਐਕਟਿੰਗ ਵਿਚੋਂ ਦੂਸਰੀ ਪੁਜੀਸ਼ਨ, ਦਸਵੀਂ ਜਮਾਤ ਦੇ ਵਿਦਿਆਰਥੀ ਖੁਸ਼ ਕੁਮਾਰ ਨੇ ਸੋਲੋ ਵੋਕਲ ਸੰਗੀਤ (ਕਲਾਸੀਕਲ) ਮੁਕਾਬਲੇ ਵਿੱਚੋਂ ਤੀਸਰਾ, ਦਸਵੀਂ ਜਮਾਤ ਦੇ ਵਿਦਿਆਰਥੀ ਨਵਜੋਤ ਨੇ ਸੋਲੋ ਇੰਸਟਰੂਮੈਂਟ ਵਿੱਚੋਂ ਤੀਸਰਾ ਅਤੇ ਨੌਵੀਂ ਜਮਾਤ ਦੇ ਵਿਦਿਆਰਥੀ ਸੋਹਰਾਬਦੀਪ ਸਿੰਘ ਨੇ ਡਰਾਮਾ ਸੋਲੋ ਐਕਟਿੰਗ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣਾ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਉਪਰੋਕਤ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਹਮੇਸ਼ਾ ਹੀ ਅਕਾਦਮਿਕ, ਸਹਿ-ਅਕਾਦਮਿਕ, ਸੱਭਿਆਚਾਰਕ, ਕਲਾਤਮਿਕ ਅਤੇ ਖੇਡਾਂ ਵਿੱਚ ਵੀ ਵਧ-ਚੜ੍ਹ ਕੇ ਸ਼ਮੂਲੀਅਤ ਕਰਦਾ ਹੈ ਅਤੇ ਆਪਣੀ ਮਿਹਨਤ, ਲਗਨ ਅਤੇ ਜਜ਼ਬੇ ਨਾਲ ਇੱਥੋਂ ਦੇ ਵਿਦਿਆਰਥੀ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੇ ਹਨ । ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਇਸ ਸ਼ੁੱਭ ਮੌਕੇ 'ਤੇ ਉਨ੍ਹਾਂ ਦੇ ਬਿਹਤਰ ਭਵਿੱਖ ਅਤੇ ਅਗਲੇਰੇ ਮੁਕਾਬਲਿਆਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ।


ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਗਰੀਨ ਦੀਵਾਲੀ ਮਨਾ ਕੇ ਲਗਾਈਆਂ ਰੌਣਕਾਂ ਵੱਖ-ਵੱਖ ਨਾਮਵਰ ਹਸਤੀਆਂ ਨੂੰ ਪੌਦੇ ਵੰਡ ਕੇ ਦਿੱਤਾ ਗ੍ਰੀਨ ਦੀਵਾਲੀ ਦਾ ਸੁਨੇਹਾ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਗਰੀਨ ਦੀਵਾਲੀ ਮਨਾ ਕੇ ਲਗਾਈਆਂ ਰੌਣਕਾਂ

ਵੱਖ-ਵੱਖ ਨਾਮਵਰ ਹਸਤੀਆਂ ਨੂੰ ਪੌਦੇ ਵੰਡ ਕੇ ਦਿੱਤਾ ਗ੍ਰੀਨ ਦੀਵਾਲੀ ਦਾ ਸੁਨੇਹਾ  

ਫ਼ਰੀਦਕੋਟ : ਬਾਬਾ ਫ਼ਰੀਦ ਜੀ ਦੀ ਅਪਾਰ ਰਹਿਮਤ ਅਤੇ . ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਵੱਡਮੁੱਲੀ ਰਹਿਨੁਮਾਈ ਹੇਠ ਚੱਲ ਰਹੀ ਪ੍ਰਸਿੱਧ ਵਿਦਿਅਕ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਪ੍ਰਿੰਸੀਪਲ, ਕੋਆਰਡੀਨੇਟਰਜ਼, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਸਕੂਲ ਕੈਂਪਸ ਵਿੱਚ ਪੌਦੇ ਲਗਾ ਕੇ ਅਤੇ ਸ਼ਹਿਰ ਅਤੇ ਇਲਾਕੇ ਦੀਆਂ ਵੱਖ-ਵੱਖ ਨਾਮਵਰ ਹਸਤੀਆਂ ਨੂੰ ਪੌਦੇ ਵੰਡ ਕੇ ਹਰੀ-ਭਰੀ ਅਤੇ ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ  

          ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਦਾ ਖ਼ੂਬਸੂਰਤ ਸੁਨੇਹਾ ਦੇਣ ਲਈ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੁਆਰਾ ਇਲਾਕੇ ਦਾ ਦੌਰਾ ਕਰਦਿਆਂ ਪ੍ਰਸਿੱਧ ਸ਼ਖਸੀਅਤਾਂ ਨੂੰ ਪੌਦੇ ਵੰਡ ਕੇ ਇਸ ਪਾਵਨ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ  ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਇਸ ਮੌਕੇ ਸਕੂਲ ਕੈਂਪਸ ਵਿੱਚ ਵੱਖ-ਵੱਖ ਤਰਾਂ ਦੇ ਪੌਦੇ ਲਗਾ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ  ਇਸ ਮੌਕੇ ਸਮੂਹ ਜਮਾਤਾਂ ਦੇ ਵਿਦਿਆਰਥੀਆਂ ਦੁਆਰਾ ਆਪਣੀਆਂ ਜਮਾਤਾਂ ਦੇ ਕਮਰਿਆਂ ਨੂੰ ਵੇਸਟ ਮਟੀਰੀਅਲ ਨਾਲ ਸਜਾ ਕੇ ਅਤੇ ਰੰਗੋਲੀ ਬਣਾ ਕੇ ਸਕੂਲ ਕੈਂਪਸ ਵਿੱਚ ਗਰੀਨ ਦੀਵਾਲੀ ਮਨਾਈ ਗਈ  ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਮੌਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਂ ਇੱਕ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਕਿਸੇ ਵੀ ਤਿਉਹਾਰ ਨੂੰ ਮਨਾਉਣ ਲਈ ਪ੍ਰਦੂਸ਼ਣ ਪੈਦਾ ਕਰਨਾ ਚੰਗੀ ਗੱਲ ਨਹੀਂ  ਦੀਵਾਲੀ ਸਮੁੱਚੇ ਦੇਸ਼ ਵਿੱਚ ਸਮੂਹ ਭਾਈਚਾਰਿਆਂ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਣ ਵਾਲਾ ਪਾਵਨ ਤਿਉਹਾਰ ਹੈ  ਇਤਿਹਾਸਕ ਮਹੱਤਤਾ ਵਾਲਾ ਇਹ ਤਿਉਹਾਰ ਆਪਸੀ ਭਾਈਚਾਰਕ ਸਾਂਝ, ਏਕਤਾ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਦਾ ਸੁਨੇਹਾ ਦਿੰਦਾ ਹੈ  ਸਿੱਖ ਭਾਈਚਾਰੇ ਵਿੱਚ ਇਸ ਦਿਵਸ ਨੂੰ 'ਬੰਦੀ ਛੋੜ ਦਿਵਸ' ਵਜੋਂ ਵੀ ਮਨਾਇਆ ਜਾਂਦਾ ਹੈ  ਸਾਨੂੰ ਚਾਹੀਦਾ ਹੈ ਕਿ ਅਸੀਂ ਖੁਦ ਵੀ ਇਹ ਤਿਉਹਾਰ ਸਾਫ਼-ਸੁਥਰੇ ਤਰੀਕੇ ਨਾਲ ਮਨਾਈਏ ਅਤੇ ਆਪਣੇ ਬੱਚਿਆਂ ਨੂੰ ਵੀ ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰੀਏ  ਉਨ੍ਹਾਂ ਕਿਹਾ ਕਿ ਅਜਿਹੇ ਮੌਕਿਆਂ 'ਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਅਤੇ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਹੋਰਨਾਂ ਲੋਕਾਂ ਲਈ ਵੀ ਇੱਕ ਮਿਸਾਲ ਬਣਨਾ ਚਾਹੀਦਾ ਹੈ   ਸੰਸਥਾ ਦੇ ਚੇਅਰਮੈਨ  ਇੰਦਰਜੀਤ ਸਿੰਘ ਖ਼ਾਲਸਾ ਜੀ ਵੱਲੋਂ ਸਾਰੇ ਸਪੋਟਿੰਗ ਸਟਾਫ ਨੂੰ ਦੀਵਾਲੀ ਦੇ ਤੋਹਫੇ ਵੀ ਵੰਡੇ ਗਏ ਤੇ ਉਹਨਾਂ ਨੇ ਸਮੂਹ ਸਟਾਫ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਬਾਬਾ ਫ਼ਰੀਦ ਜੀ ਅੱਗੇ ਅਰਦਾਸ ਕੀਤੀ ਕਿ ਇਹ ਤਿਓਹਾਰ ਸਭ ਦੀ ਜ਼ਿੰਦਗੀ ਨੂੰ ਰੌਸ਼ਨ ਕਰੇ ਅਤੇ  ਗਿਆਨ ਦੇ ਦੀਵਿਆਂ ਸੰਗ ਸਭ ਦੇ ਮਨ-ਮਸਤਕ ਵੀ ਰੌਸ਼ਨ ਹੋਣ।  


Faridians expressions in Media
Card image cap

Faridians written Article ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਤਿਉਹਾਰ 'ਦੀਵਾਲੀ' (Gurleen Kaur) Class- 11th.


Celebrations of Diwali
Card image cap

ਬਾਬਾ ਫਰੀਦ ਸਕੂਲ ਵਿੱਚ ਗਰੀਨ ਦੀਵਾਲੀ ਮਨਾ ਕੇ ਰੌਂਣਕਾਂ ਲਗਾਈਆਂ ।


Faridians expressions in Media
Card image cap

ਬਾਬਾ ਫਰੀਦ ਸਕੂਲ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕੀਤੀਆਂ ।


ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੂੰ ਐੱਫ਼.ਏ.ਪੀ. ਵੱਲੋਂ 'ਨੈਸ਼ਨਲ ਡਾਇਨਾਮਿਕ ਪ੍ਰਿੰਸੀਪਲ ਐਵਾਰਡ' ਮਿਲਣ 'ਤੇ ਖੁਸ਼ੀ ਦੀ ਲਹਿਰ
Card image cap

ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੂੰ ਐੱਫ਼..ਪੀ. ਵੱਲੋਂ 'ਨੈਸ਼ਨਲ ਡਾਇਨਾਮਿਕ ਪ੍ਰਿੰਸੀਪਲ ਐਵਾਰਡ' ਮਿਲਣ 'ਤੇ ਖੁਸ਼ੀ ਦੀ ਲਹਿਰ

ਇਸ ਤੋਂ ਪਹਿਲਾਂ ਐੱਫ਼..ਪੀ. ਵੱਲੋਂ 'ਸਟੇਟ ਡਾਇਨਾਮਿਕ ਪ੍ਰਿੰਸੀਪਲ ਐਵਾਰਡ' ਨਾਲ ਵੀ ਕੀਤਾ ਜਾ ਚੁੱਕਾ ਹੈ ਸਨਮਾਨਿਤ  

ਬਾਬਾ ਫ਼ਰੀਦ ਜੀ ਦੀ ਅਪਾਰ ਬਖਸ਼ਿਸ਼ ਨਾਲ ਚੱਲ ਰਹੇ ਪੰਜਾਬ ਦੇ ਨਾਮਵਰ ਸਕੂਲਾਂ ਵਿੱਚੋਂ ਇੱਕ ਬਾਬਾ ਫ਼ਰੀਦ ਪਬਲਿਕ  ਸਕੂਲ ਫ਼ਰੀਦਕੋਟ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੂੰ ਐੱਫ਼..ਪੀ. ਵੱਲੋਂ ਅੱਜ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾ ਕੇ 'ਨੈਸ਼ਨਲ ਡੈਨਾਮਿਕ ਪ੍ਰਿੰਸੀਪਲ ਐਵਾਰਡ' ਨਾਲ ਸਨਮਾਨਿਤ ਕੀਤਾ ਜਾ ਰਿਹਾ  ਹੈ। ਉਨ੍ਹਾਂ ਦੀ ਇਸ ਪ੍ਰਾਪਤੀ 'ਤੇ ਸਮੁੱਚੇ ਫ਼ਰੀਦਕੋਟ ਜ਼ਿਲ੍ਹੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ । ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਨੇ ਸ੍ਰੀਮਤੀ ਕੁਲਦੀਪ ਕੌਰ ਅਤੇ ਬਾਬਾ ਫ਼ਰੀਦ ਪਬਲਿਕ ਸਕੂਲ ਦੀ ਇਸ ਮਾਣਮੱਤੀ ਪ੍ਰਾਪਤੀ ਮੌਕੇ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀਮਤੀ ਕੁਲਦੀਪ ਕੌਰ ਨੇ ਪ੍ਰਿੰਸੀਪਲ ਵਜੋਂ ਪਹਿਲਾਂ ਰਾਜ-ਪੱਧਰ 'ਤੇ 'ਸਟੇਟ ਡੈਨਾਮਿਕ ਪ੍ਰਿੰਸੀਪਲ ਐਵਾਰਡ' ਸਾਲ-2021 ਹਾਸਿਲ ਕਰਕੇ ਸਮੁੱਚੇ ਪੰਜਾਬ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦਾ ਨਾਮ ਚਮਕਾਇਆ ਸੀ । ਹੁਣ ਐੱਫ..ਪੀ. ਵੱਲੋਂ ਉਨ੍ਹਾਂ ਨੂੰ ਰਾਸ਼ਟਰ-ਪੱਧਰ 'ਤੇ 'ਨੈਸ਼ਨਲ ਡੈਨਾਮਿਕ ਪ੍ਰਿੰਸੀਪਲ ਐਵਾਰਡ' ਦਾ ਮਿਲਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਸਿੱਖਿਆ ਅਤੇ ਆਪਣੇ ਕਿੱਤੇ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਸ਼ਖਸੀਅਤ ਹਨ । ਉਨ੍ਹਾਂ ਨੇ ਆਪਣੀ ਕਾਬਲੀਅਤ ਅਤੇ ਅਗਵਾਈ ਸਦਕਾ ਬਾਬਾ ਫ਼ਰੀਦ ਪਬਲਿਕ ਸਕੂਲ ਨੂੰ ਪੰਜਾਬ ਦੇ ਨਾਮਵਰ ਸਕੂਲਾਂ ਵਿਚ ਲਿਆ ਖੜ੍ਹਾ ਕੀਤਾ ਹੈ । ਉਨ੍ਹਾਂ ਦੀ ਮਿਹਨਤ ਸਦਕਾ ਹੀ ਇਸ ਸਕੂਲ ਨੂੰ 'ਬੈਸਟ ਸਕੂਲ ਇੰਨ ਅਕੈਡਮਿਕ ਐਵਾਰਡ' ਮਿਲਿਆ ਹੈ । ਸ.ਇੰਦਰਜੀਤ ਸਿੰਘ ਖ਼ਾਲਸਾ, ਚੇਅਰਮੈਂਨ ਬਾਬਾ ਫਰੀਦ ਸੰਸਥਾਵਾਂ ਨੇ ਪ੍ਰਿੰਸੀਪਲ ਸ਼੍ਰੀਮਤੀ ਕੁਲਦੀਪ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਸਕੂਲ ਅਤੇ ਇਲਾਕੇ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਸ਼ਾਨਦਾਰ ਸੇਵਾਵਾਂ 'ਤੇ ਹਮੇਸ਼ਾ ਹੀ ਮਾਣ ਰਹੇਗਾ । ਉਨ੍ਹਾਂ ਦੀ ਅਗਵਾਈ ਹੇਠ ਹੁਣ ਤੱਕ ਹਜ਼ਾਰਾਂ ਵਿਦਿਆਰਥੀ ਇੱਥੋਂ ਪੜ੍ਹ ਕੇ ਦੇਸ਼-ਵਿਦੇਸ਼ਾਂ ਵਿੱਚ ਆਈ..ਐੱ, ਪੀ.ਸੀ.ਐੱ, ਆਈ.ਪੀ.ਐੱਸ., ਐੱ.ਬੀ.ਬੀ.ਐੱ, ਆਈ.ਆਈ.ਟੀ., ਸੀ., ਡਵੋਕੇਟ ਆਦਿ ਖੇਤਰਾਂ ਵਿੱਚ ਸੇਵਾਵਾਂ ਪ੍ਰਦਾਨ ਕਰਕੇ ਨਾਮਣਾ ਖੱਟ ਰਹੇ ਹਨ । ਇਸ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਹਰਜੋਤ ਕੌਰ ਨੇ 99.2 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪੂਰੇ ਦੇਸ਼ ਵਿੱਚੋਂ ਚੌਥਾ ਸਥਾਨ ਹਾਸਿਲ ਕਰਕੇ ਰਿਕਾਰਡ ਕਾਇਮ ਕੀਤਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਉਸ ਨੂੰ ਨਵੀਂ ਦਿੱਲੀ ਵਿਖੇ 26 ਜਨਵਰੀ ਨੂੰ ਲਾਲ ਕਿਲ੍ਹੇ ਵਿਖੇ ਬੁਲਾ ਕੇ ਸਨਮਾਨਿਤ ਕੀਤਾ ਗਿਆ । ਇਸ ਰਿਕਾਰਡ ਨੂੰ ਇਸੇ ਹੀ ਸਕੂਲ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਇਸ ਸਾਲ ਦਸਵੀਂ ਵਿੱਚੋਂ 99.4 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਤੋੜਿਆ । ਜਿੱਥੇ ਇਸ ਸਕੂਲ ਨੇ ਸਿੱਖਿਆ ਦੇ ਖੇਤਰ ਵਿਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ, ਉੱਥੇ ਨਾਲ ਹੀ ਖੇਡਾਂ, ਕਲਾ, ਸੱਭਿਆਚਾਰ ਅਤੇ ਹੋਰ ਖੇਤਰਾਂ ਵਿੱਚ ਵੀ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ ।  ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਜੀ ਨੂੰ ਇਹ ਐਵਾਰਡ ਮਿਲਣ 'ਤੇ ਸਮੂਹ ਸਟਾਫ਼ ਤੋਂ ਇਲਾਵਾ ਅਤੇ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਤੇ ਵਧਾਈ ਦਿੱਤੀ ਹੈ।


Faridians in news Bulletin
Card image cap

ਬਾਬਾ ਫਰੀਦ ਸਕੂਲ ਦੇ ਐੱਨ.ਸੀ.ਸੀ. ਵਿਦਿਆਰਥੀਆਂ ਨੇ ਏਕਤਾ ਦਿਵਸ ਸਮਾਗਮ ਵਿੱਚ ਹਿੱਸਾ ਲਿਆ ।


ਕਲਾ-ਉਤਸਵ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਅੱਵਲਤੇ ਰਾਜ-ਪੱਧਰੀ ਮੁਕਾਬਲਿਆਂ ਲਈ ਹੋਈ ਚੋਣ
Card image cap

ਕਲਾ-ਉਤਸਵ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਅੱਵਲਤੇ ਰਾਜ-ਪੱਧਰੀ ਮੁਕਾਬਲਿਆਂ ਲਈ ਹੋਈ ਚੋਣ

 

ਫ਼ਰੀਦਕੋਟ : ਬਾਬਾ ਫ਼ਰੀਦ ਪਬਲਿਕ ਸਕੂਲ ਦੇ ਦੋ ਵਿਦਿਆਰਥੀਆਂ ਨੇ ਕਲਾ-ਉਤਸਵ ਮੁਕਾਬਲਿਆਂ ਵਿੱਚ ਜੋਨ-ਪੱਧਰ 'ਤੇ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਜੋਨ-ਪੱਧਰੀ ਕਲਾ-ਉਤਸਵ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ,ਫ਼ਰੀਦਕੋਟ ਦੇ ਦੋ ਵਿਦਿਆਰਥੀਆਂ ਗੁਰਸ਼ਾਨ ਸਿੰਘ ਨੇ ਖ਼ੂਬਸੂਰਤ ਪੇਂਟਿੰਗਜ਼ ਬਣਾ ਕੇ ਅਤੇ ਸਾਹਿਲਦੀਪ ਸਿੰਘ ਨੇ ਫੋਕ ਡਾਂਸ ਭੰਗੜਾ ਸੋਲੋ ਵਿੱਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਆਪਣਾ ਅਤੇ ਆਪਣੇਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਜੇਤੂ ਵਿਦਿਆਰਥੀਆਂ ਦੀ ਚੋਣ ਰਾਜ-ਪੱਧਰੀ ਕਲਾ ਮੁਕਾਬਲਿਆਂ ਲਈ ਕੀਤੀ ਗਈ ਹੈ । ਹੁਣ ਇਹ ਦੋਵੇਂ ਵਿਦਿਆਰਥੀ ਸਟੇਟ ਪੱਧਰ 'ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ । ਉਨ੍ਹਾਂ ਨੇ ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ । ਉਹਨਾਂ ਨੇ ਕਿਹਾ ਕਿ ਉਹ ਮਾਣ ਮਹਿਸੂਸ ਕਰਦੇ ਹਨ ਕਿ ਉਹਨਾਂ ਦੀ ਪੂਰੀ ਟੀਮ ਸਕੂਲ ਨੂੰ ਹੋਰ ਅੱਗੇ ਲੈ ਕੇ ਆਉਣ ਲਈ ਹਮੇਸ਼ਾ ਜੱਦੋ- ਜਹਿਦ ਕਰਦੀ ਰਹਿੰਦੀ ਹੈ। ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਨੇ ਵੀ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਾਬਾ ਫ਼ਰੀਦ ਜੀ ਹਮੇਸ਼ਾ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ ਅਤੇ ਵਿਦਿਆਰਥੀ ਇਸੇ ਤਰ੍ਹਾਂ ਹੀ ਆਪਣੀ ਜ਼ਿੰਦਗੀ ਵਿੱਚ ਅੱਗੇ ਵਧਦੇ ਰਹਿਣ


Faridians in news Bulletin
Card image cap

ਬਾਬਾ ਫਰੀਦ ਸਕੂਲ ਦੇ ਵਿਦਿਆਰਥੀ ਨੇ (ਖੇਡਾਂ ਵਤਨ ਪੰਜਾਬ ਦੀਆਂ) ਰਾਜ ਪੱਧਰੀ ਦੇ ਹੋਏ ਮੁਕਾਬਲਿਆਂ ਵਿੱਚੋਂ ਕਾਂਸੇ ਦਾ ਮੈਡਲ ਜਿੱਤਿਆ ।


Faridians expressions in Media
Card image cap

ਬਾਬਾ ਫਰੀਦ ਪਬਲਿਕ ਸਕੂਲ ਦੇ ਦੋ ਵਿਦਿਆਰਥੀਆਂ ਨੇ ਕਲਾ ਉਤਸਵ ਮੁਕਾਬਲਿਆਂ ਵਿੱਚ ਜ਼ੋਨ-ਪੱਧਰ ਤੇ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ ।


Faridians expressions in Media
Card image cap

Faridians Student written by poem ' ਬਾਣੀ ਬਾਬੇ ਨਾਨਕ ਦੀ ' (Gurmanjeet Singh) Class- 9th.

 


ਪ੍ਰੈਸ ਨੋਟ
Card image cap

ਪ੍ਰੈਸ ਨੋਟ

ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਦੇ ਵਿਦਿਆਰਥੀ ‘ਭਾਰਤ ਕੋ ਜਾਨੋ’ ਮੁਕਾਬਲੇ ਵਿੱਚ ਜਿਲ੍ਹਾਂ ਪੱਧਰੀ ਵਿੱਚੋਂ ਮੌਹਰੀ ਰਹਿ ਕੇ ਰਾਜ ਪੱਧਰੀ ਲਈ ਚੋਣ।

ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਦੇ ਵਿਦਿਆਰਥੀਆਂ ਨੇ ਭਾਰਤ ਵਿਕਾਸ ਪਰਿਸ਼ਦ ਵੱਲੋਂ ਆਯੋਜਿਤ ‘ਭਾਰਤ ਕੋ ਜਾਨੋ’ਮੁਕਾਬਲੇ ਵਿੱਚ ਹਿੱਸਾ ਲਿਆ। ਇਹ ਮੁਕਾਬਲਾਪਹਿਲਾ ਸਕੂਲ ਲੈਵਲ ਤੇ ਕਰਵਾਇਆ ਗਿਆ। ਜਿਸ ਵਿੱਚੋਂ ਪਹਿਲਾ ਦਰਜਾ ਲੈਣ ਵਾਲੇ ਵਿਦਿਆਰਥੀਆਂ ਨੇ ਡਿਸਟਿਕ ਲੈਵਲ ਵਿੱਚ ਭਾਗ ਲਿਆ। ਜਿਸ ਵਿੱਚ ਅਲੱਗ- ਅਲੱਗ ਸਕੂਲਾਂ ਦੀਆਂ ਜੂਨੀਅਰ ਅਤੇ ਸੀਨੀਅਰ ਟੀਮਾਂ ਜਿਵੇਂ ਕਿ ਬਾਬਾ ਫਰੀਦ ਪਬਲਿਕ ਸਕੂਲ , ਦਸ਼ਮੇਸ਼ ਪਬਲਿਕ ਸਕੂਲ, ਜੀ.ਟੀ.ਬੀ. ਪਬਲਿਕ ਸਕੂਲ, ਗਾਂਧੀ ਸਕੂਲ ਅਤੇ ਬਲਬੀਰ ਸਕੂਲ ਆਦਿ ਨੇ ਭਾਗ ਲਿਆ। ਇਨ੍ਹਾਂ ਟੀਮਾਂ ਵਿੱਚੋਂਬਾਬਾ ਫਰੀਦ ਸਕੂਲ ਦੀਆਂਜੂਨੀਅਰ ਟੀਮ ਦੇ ਵਿਦਿਆਰਥੀ ਹਰਸਿਮਰਨ ਕੋਰ ਅਤੇ ਪਰੀਨਾਜ ਕੇਰ ਤੇ ਸੀਨੀਅਰ ਟੀਮਾਂ ਦੇ ਵਿਦਿਆਰਥੀ ਚਿਰਾਗ ਵਾਲੀਆਂ ਅਤੇ ਤੇਜਪ੍ਰੀਤ ਕੋਰ ਨੇ ਹਿੱਸਾ ਲਿਆ ਅਤੇ ਦੋਨਾਂ ਟੀਮਾਂ ਦੇ ਵਿਦਿਆਰਥੀਆਂ ਨੇ ਨਾਮਨਾ ਖੱਟ ਕੇ ਸਟੇਟ ਲੈਵਲ ਮੁਕਾਬਲੇ ਵਿੱਚ ਆਪਣਾ ਨਾਂ ਦਰਜ ਕਰਵਾਇਆ ਅਤੇ ਇਹ ਸਾਬਤ ਕੀਤਾ ਕਿ ਉਹ ਪੜ੍ਹਾਈ ਦੇ ਨਾਲ- ਨਾਲ ਹੋਰ ਗਤੀਵਿਧੀਆਂ ਵਿੱਚ ਵੀ ਮੌਹਰੀ ਹਨ।ਸਕੂਲ ਦੇ ਪ੍ਰਿੰਸੀਪਲ ਕੁਲਦੀਪ ਕੋਰ ਨੇ ਦੱਸਿਆਂ ਕਿ ਹੁਣ ਇਹ ਵਿਦਿਆਰਥੀ 20ਨਵੰਬਰਨੂੰ ਅੱਗੇ ਸਟੇਟ ਲੈਵਲ ਮੁਕਾਬਲੇ ਵਿੱਚਸ਼ਾਮਿਲ ਹੋਣਗੇ, ਉਹਨਾਂ ਨੇ ਇਹਨਾਂ ਵਿਦਿਆਰਥੀਆਂ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਹਨਾਂ ਦੀ ਪੂਰੀ ਟੀਮ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਕਿਵੇਂ ਉਹ ਵਿਦਿਆਰਥੀਆਂ ਦੇ ਅਸਤਿੱਤਵ ਨੂੰ ਨਿਖਾਰ ਸਕਣ। ਇਸ ਲਈ ਉਹਨਾਂ ਨੇ ਆਪਣੀ ਪੂਰੀ ਟੀਮ ਦੀ ਸ਼ਲਾਘਾ ਕੀਤੀ।ਸਕੂਲ ਦੇ ਚੇਅਰਮੈਂਨ ਸ: ਇੰਦਰਜੀਤ ਸਿੰਘ ਖਾਲਸਾ ਜੀ ਨੇ ਵੀ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਦਿੰਦੇ ਹੋਏ ਕਿਹਾ ਕਿ ਉਹ ਬਾਬਾ ਫਰੀਦ ਜੀ ਅੱਗੇ ਦੁਆ ਕਰਦੇ ਹਨ ਕਿ ਉਹ ਹਮੇਸ਼ਾ ਆਪਣਾ ਅਸ਼ੀਰਵਾਦ ਉਹਨਾਂ ਦੇ ਸਿਰ ਤੇ ਬਣਾਈ ਰੱਖਣ ਅਤੇ ਉਹ ਇਸੇ ਤਰ੍ਹਾਂ ਕਾਮਯਾਬੀਆਂ ਨੂੰ ਛੂੰਹਦੇ ਰਹਿਣ।

 

ਪ੍ਰਿੰਸੀਪਲ


Faridians in news Bulletin
Card image cap

ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀ 'ਭਾਰਤ ਕੋ ਜਾਨੋ' ਮੁਕਾਬਲੇ ਵਿੱਚ ਜ਼ਿਲ੍ਹਾ ਪੱਧਰੀ ਵਿੱਚੋਂ ਮੌਹਰੀ ਰਹਿ ਕੇ ਰਾਜ ਪੱਧਰੀ ਲਈ ਚੋਣ ।


Faridians in news Bulletin
Card image cap

ਬਾਬਾ ਫਰੀਦ ਸਕੂਲ ਦੇ ਵਿਦਿਆਰਥੀ ਦੀ ਜ਼ਿਲ੍ਹਾ ਪੱਧਰ ਤੋਂ ਬਾਅਦ ਸੂਬੇ ਲਈ ਚੋਣ ।


ਪ੍ਰੈਸ ਨੋਟ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਵਿੱਚੋਂ ਪੜ੍ਹ ਕੇ ਗਈ ਵਿਦਿਆਰਥਣ ਨੇ ਪਾਸ ਕੀਤੀ ਨੀਟ ਪ੍ਰੀਖਿਆ 

ਪੂਰੇ ਪੰਜਾਬ ਵਿੱਚੋਂ ਹਰਜੋਤ ਕੌਰ ਨੇ ਪ੍ਰਾਪਤ ਕੀਤਾ ਦੂਜਾ ਰੈਂਕ 

ਬਾਬਾ ਫਰੀਦ ਜੀ ਦੀ ਰਹਿਮਤ ਅਤੇ ਚੇਅਰਮੈਂਨ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚਲ ਰਹੀ ਇਲਾਕੇ ਦੀ ਪ੍ਰਸਿੱਧ ਸੰਸਥਾ ਅਤੇ ਸਮੁੱਚੇ ਇਲਾਕੇ ਲਈ ਇਹ ਬਹੁਤ ਹੀ ਖੁਸ਼ੀ ਦੀ ਖਬਰ ਹੈ ਕਿ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਵਿੱਚੋਂ ਸਾਲ 2020-21 ਵਿੱਚੋਂ 12 ਵੀਂ ਜਮਾਤ ਪਾਸ ਕਰ ਕੇ ਗਈ ਵਿਦਿਆਰਥਣ ਹਰਜੋਤ ਕੌਰ ਨੇ ਨੀਟ ਦੀ ਪ੍ਰੀਖਿਆ ਪਾਸ ਕਰਕੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਰਜੋਤ ਕੌਰ ਸ਼ੁਰੂ ਤੋਂ ਹੀ ਆਪਣੀ ਪੜ੍ਹਾਈ ਵਿਚ ਹੁਸ਼ਿਆਰ ਸੀ । ਬਾਬਾ ਫ਼ਰੀਦ ਪਬਲਿਕ ਸਕੂਲ ਦੇ ਪ੍ਰਿੰਸੀਪਲ ਦੀ ਯੋਗ ਅਗਵਾਈ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਉਸ ਨੇ ਹਮੇਸ਼ਾ ਹੀ ਪ੍ਰੀਖਿਆਵਾਂ ਵਿੱਚੋਂ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਸਨ । ਹੁਣ ਰਾਸ਼ਟਰ-ਪੱਧਰ 'ਤੇ ਹੋਈ ਨੀਟ ਪ੍ਰੀਖਿਆ ਵਿੱਚ ਉਸ ਨੇ ਪੂਰੇ ਪੰਜਾਬ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਆਪਣਾ, ਮਾਪਿਆਂ ਅਤੇ ਫ਼ਰੀਦਕੋਟ ਜ਼ਿਲ੍ਹੇ ਦਾ ਨਾਂ ਨੂੰ ਚਾਰ ਚੰਨ ਲਾਏ ਹਨ। ਜ਼ਿਕਰਯੋਗ ਹੈ ਕਿ ਇਸ ਵਿਦਿਆਰਥਣ ਨੇ ਪੰਜਾਬ ਵਿੱਚੋਂ ਕੁੱਲ 200 ਸੀਟਾਂ ਵਿੱਚੋਂ ਦੂਜਾ ਰੈਂਕ ਹਾਸਿਲ ਕੀਤਾ ਹੈ। ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਨੇ ਇਸ ਬੱਚੀ ਨੂੰ ਆਪਣਾ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਬਾਬਾ ਫ਼ਰੀਦ ਜੀ ਦੀ ਅਪਾਰ ਬਖਸ਼ਿਸ਼ ਸਦਕਾ ਇਸ ਬੱਚੀ ਨੇ ਸਕੂਲ ਪੱਧਰ 'ਤੇ ਵੀ ਹਮੇਸ਼ਾ ਹੀ ਪਹਿਲੇ ਦਸ ਵਿਦਿਆਰਥੀਆਂ ਵਿੱਚੋਂ ਰਹੀ ਹੈ ਅਤੇ ਹੁਣ ਨੈਸ਼ਨਲ ਪੱਧਰ 'ਤੇ ਹੋਈ ਇਸ ਨੀਟ ਪ੍ਰੀਖਿਆ ਵਿੱਚ ਵੀ ਉਸ ਨੇ ਪੰਜਾਬ ਵਿੱਚੋਂ ਦੂਜਾ ਰੈਂਕ ਹਾਸਲ ਕਰਕੇ ਡਾਕਟਰ ਬਣਨ ਲਈ ਬਾਬਾ ਫ਼ਰੀਦ ਜੀ ਦੇ ਨਾਂ ਤੇ ਬਣੇ ਮੈਡੀਕਲ ਕਾਲਜ ਵਿੱਚ ਆਪਣੀ ਸੀਟ ਪੱਕੀ ਕੀਤੀ ਹੈ। ਉਨ੍ਹਾਂ ਨੇ ਹਰਜੋਤ ਕੌਰ ਦੇ ਉੱਜਵਲ ਭਵਿੱਖ ਲਈ ਬਾਬਾ ਫਰੀਦ ਜੀ ਅੱਗੇ ਅਰਦਾਸ ਕੀਤੀ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ।


Faridians expressions in Media
Card image cap

ਬਾਬਾ ਫਰੀਦ ਸਕੂਲ ਦੀ ਵਿਦਿਆਰਥਣ (ਹਰਜੋਤ ਕੌਰ) ਨੇ ਪੰਜਾਬ ਨੀਟ ਪਰੀਖਿਆ ਵਿੱਚੋਂ ਦੂਜਾ ਰੈਕ ਪ੍ਰਾਪਤ ਕੀਤਾ ।


Faridians in news Bulletin
Card image cap

ਬਾਬਾ ਫਰੀਦ ਸਕੂਲ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੰਠ 'ਚ ਹਾਸਲ ਕੀਤੀਆਂ ਪਹਿਲੀਆਂ ਪੁਜੀਸ਼ਨਾਂ ।


Faridians expressions in Media
Card image cap

Faridians Student written by poem ' ਚੰਗਾ ਇਨਸਾਨ ਬਣਨ ਲਈ ਜ਼ਰੂਰਤ ' (Sahilpreet).

Faridians Student written by poem ' ਜ਼ਿੰਦਗੀ ਬਦਲ ਦਿੰਦੀ ਹੈ ਨੈਤਿਕ ਸਿੱਖਿਆ ' (Jaismeen).

Faridians Student written by poem ' ਵਿਦਿਆਰਥੀਆਂ ਲਈ ਹੈ ਵਧੇਰੇ ਮਹੱਤਵ ' (Navjot).


ਪ੍ਰੈਸ ਨੋਟ
Card image cap

ਗੁਰਬਾਣੀ ਕੰਠ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਪਹਿਲੀਆਂ ਪੁਜੀਸ਼ਨਾਂ 

 

ਬਾਬਾ ਫ਼ਰੀਦ ਜੀ ਦੀ ਚਰਨ-ਛੋਹ ਪ੍ਰਾਪਤ ਪਵਿੱਤਰ ਨਗਰੀ ਫ਼ਰੀਦਕੋਟ ਵਿਖੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਗੁਰਬਾਣੀ-ਕੰਠ ਮੁਕਾਬਲਿਆਂ ਵਿੱਚ ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਗਰੁੱਪ-1 ਵਿੱਚ ਦਲਜੀਤ ਕੌਰ ਕਲਾਸ ਤੀਸਰੀ ਦੇ ਵਿਦਿਆਰਥੀ ਨੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਅਨਮੋਲਪ੍ਰੀਤ ਕੌਰ, ਚੌਥੀਕਲਾਸਦੀ ਵਿਦਿਆਰਥਣ ਨੂੰ ਹੌਸਲਾ ਅਫ਼ਜ਼ਾਈ ਇਨਾਮ ਪ੍ਰਾਪਤ ਹੋਇਆ । ਇਸੇ ਤਰਾਂ ਹੀ ਗਰੁੱਪ-2 ਵਿੱਚ ਸੱਤਵੀਂ ਕਲਾਸ ਦੇ ਵਿਦਿਆਰਥੀ ਹਰਮਨ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਇਨ੍ਹਾਂ ਉਪਰੋਕਤ ਸਾਰੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ,ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਤੋਂ ਇਲਾਵਾ ਕਵਿਤਾ ਉਚਾਰਨ ਮੁਕਾਬਲੇ ਵਿੱਚ ਦਸਵੀਂ ਕਲਾਸ ਦੇ ਵਿਦਿਆਰਥੀ ਸੁਖਰਾਜ ਸਿੰਘ ਨੇ ਵੀ ਤੀਜਾ ਸਥਾਨ ਹਾਸਲ ਕਰਕੇ ਸਰਟੀਫਿਕੇਟ, ਟਰਾਫੀ ਅਤੇ ਮੈਡਲ ਪ੍ਰਾਪਤ ਕੀਤਾ । ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਵਿੱਚ ਉੱਚ ਅਤੇ ਮਿਆਰੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਅਤੇ ਗੁਰਬਾਣੀ ਦੇ ਲੜ ਲੱਗਣ ਦੀ ਪ੍ਰੇਰਨਾ ਵੀ ਦਿੱਤੀ ਜਾਂਦੀ ਹੈ । ਜਿਸ ਸਦਕਾ ਇੱਥੋਂ ਦੇ ਵਿਦਿਆਰਥੀ ਨਿੱਤ ਨਵੀਂਆਂ ਉਪਲੱਬਧੀਆਂ ਹਾਸਿਲ ਕਰਦੇ ਆ ਰਹੇ ਹਨ । ਉਨ੍ਹਾਂ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੱਤੀ । ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਇਸ ਮੌਕੇ ਖੁਸ਼ੀ ਅਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਇਨਾਮ ਵੱਜੋਂ ਦਿੱਤੀ ਤੇ ਆਪਣਾ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਪ੍ਰਿੰਸੀਪਲ, ਸਮੂਹ ਸਟਾਫ ਅਤੇ ਆਪਣੇ ਵਿਦਿਆਰਥੀਆਂ 'ਤੇ ਮਾਣ ਰਿਹਾ ਹੈ, ਜਿਨ੍ਹਾਂ ਦੀ ਮਿਹਨਤ ਅਤੇ ਲਗਨ ਸਦਕਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦਿਨ ਦੁੱਗਣੀ ਅਤੇ ਰਾਤ ਚੌਗਣੀ ਤਰੱਕੀ ਕਰਕੇ ਨਿੱਤ ਨਵੀਆਂ ਮੰਜ਼ਿਲਾਂ ਨੂੰ ਸਰ ਕਰ ਰਿਹਾ ਹੈ । ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੇ  ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ।


Celebrations of Children day
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਬਾਲ-ਦਿਵਸ ਮੌਕੇ ਲੱਗੀਆਂ ਰੌਣਕਾਂ  

ਚਾਰ-ਰੋਜ਼ਾ ਬਾਲ-ਮੇਲੇ ਦਾ ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਨੇ ਕੀਤਾ ਉਦਘਾਟਨ  

ਫ਼ਰੀਦਕੋਟ : ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਅਤੇ ਬੱਚਿਆਂ ਦੇ ਹਰਮਨ-ਪਿਆਰੇ ਨੇਤਾ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ-ਦਿਨ ਨੂੰ ਸਮਰਪਿਤ ਬਾਲ-ਦਿਵਸ ਮੌਕੇ ਸਥਾਨਕ ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਭਰਪੂਰ ਰੌਣਕਾਂ ਲੱਗੀਆਂ ।  ਸਕੂਲ ਵਿਖੇ ਇਸ ਮੌਕੇ ਚਾਰ-ਰੋਜ਼ਾ ਬਾਲ-ਮੇਲੇ ਦਾ ਵੀ ਆਗਾਜ਼ ਕੀਤਾ ਗਿਆ । ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਨੇ ਇਸ ਚਾਰ-ਰੋਜ਼ਾ ਬਾਲ-ਮੇਲੇ ਦਾ ਸ਼ੁੱਭ ਆਰੰਭ ਆਪਣੇ ਕਰ ਕਮਲਾਂ ਨਾਲ ਰਿਬਨ ਕੱਟ ਕੇ ਕੀਤਾ। ਉਨ੍ਹਾਂ ਨਾਲ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਅਤੇ ਕੋਆਰਡੀਨੇਟਰਜ਼ ਵੀ ਹਾਜ਼ਰ ਸਨ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਬਾਲ-ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਬੱਚਿਆਂ ਦੇ ਹਰਮਨ ਪਿਆਰੇ ਨੇਤਾ ਸਨ । ਉਨ੍ਹਾਂ ਦੇ ਜਨਮ-ਦਿਵਸ ਨੂੰ ਸਮਰਪਿਤ ਪੂਰੇ ਦੇਸ਼ ਵਿੱਚ ਇਸ ਦਿਨ ਬੱਚਿਆਂ ਲਈ ਖਾਸ ਤੌਰ 'ਤੇ ਇਹ ਦਿਨ ਮਨਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵੀ. ਐੱਮ. ਸਟੇਡੀਅਮ ਵਿੱਚ ਵੀ ਇਸ ਮੌਕੇ ਇੱਕ ਵਿਸ਼ਾਲ ਬਾਲ-ਮੇਲੇ ਦਾ ਆਗਾਜ਼ ਕੀਤਾ ਗਿਆ ਹੈ ਜੋ ਕਿ ਲਗਾਤਾਰ ਚਾਰ ਦਿਨ ਚੱਲੇਗਾ । ਇਲਾਕੇ ਵਿੱਚ ਇਸ ਤਰ੍ਹਾਂ ਦਾ ਇਹ ਆਪਣੀ ਕਿਸਮ ਦਾ ਇੱਕ ਵਿਲੱਖਣ ਅਤੇ ਖ਼ੂਬਸੂਰਤ ਬਾਲ-ਮੇਲਾ ਬਾਬਾ ਫ਼ਰੀਦ ਪਬਲਿਕ ਸਕੂਲ ਵਿੱਚ ਹੀ ਕਰਵਾਇਆ ਜਾਂਦਾ ਹੈ । ਇਸ ਮੇਲੇ ਵਿਚ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਪ੍ਰਕਾਰ ਦੇ ਝੂਲੇ ਅਤੇ ਮਨੋਰੰਜਕ ਖੇਡਾਂ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ ।  ਇਸ ਮੌਕੇ ਕਰਵਾਏ ਗਏ ਰੰਗਾਰੰਗ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਬਾਲ-ਦਿਵਸ ਨੂੰ ਸਮਰਪਿਤ ਕਵਿਤਾਵਾਂ, ਗੀਤ, ਸਕਿੱਟ, ਨਾਟਕ, ਕੋਰੀਓਗ੍ਰਾਫੀਆਂ ਆਦਿ ਪੇਸ਼ ਕਰਕੇ ਹਾਜ਼ਰੀਨ ਦਾ ਭਰਪੂਰ ਮਨਪ੍ਰਚਾਵਾ ਕੀਤਾ ਅਤੇ ਇਸ ਦਿਨ ਦਾ ਆਨੰਦ ਮਾਣਿਆ। ਉਹਨਾਂ ਨੇ ਅੱਜ ਦੇ ਯੁੱਗ ਵਿੱਚ ਖਤਮ ਹੁੰਦੀਆਂ ਜਾ ਰਹੀਆਂ ਕਦਰਾਂ – ਕੀਮਤਾਂ ਨੂੰ ਦੇਖਦੇ ਹੋਏ ਵਿਦਿਆਰਥੀਆਂ ਨੂੰ ਕਿਹਾ ਕਿ ਸਵੇਰੇ ਸਭ ਤੋਂ ਪਹਿਲਾ ਉੱਠ ਕੇ ਉਹਨਾਂ ਨੂੰ ਆਪਣੇ ਦਿਨ ਦੀ ਸ਼ੁਰੂਆਤ ਵੱਡਿਆਂ ਨੂੰ ਮੱਥਾ ਟੇਕ ਕੇ ਕਰਨੀ ਚਾਹੀਦੀ ਹੈ ਤੇ ਜਿਸ ਵੀ ਪ੍ਰਮਾਤਮਾ ਨੂੰ ਉਹ ਮੰਨਦੇ ਹਨ ਉਹਨਾਂ ਤੋਂ ਵੀ ਜ਼ਰੂਰ ਅਸ਼ੀਰਵਾਦ ਲੈਣਾ ਚਾਹੀਦਾ ਹੈ ਤੇ ਆਪਣੀ ਜ਼ਿੰਦਗੀ ਸਾਦੀ ਤੇ ਸੋਚ ਉੱਚੀ ਰੱਖਣੀ ਚਾਹੀਦੀ ਹੈ ਤੇ ਭਾਰਤ ਦੀਆਂ ਮਹਾਨ ਸਖਸ਼ੀਅਤਾਂ ਜਿਵੇਂ ਕਿ ਜਵਾਹਰ ਲਾਲ ਨਹਿਰੂ ਜੀ, ਮਦਰ ਟਰੇਸਾ ਅਤੇ ਭਗਤ ਪੂਰਨ ਸਿੰਘ ਜੀ ਤੋਂ ਹਮੇਸ਼ਾ ਪ੍ਰਰੇਨਾ ਲੈਣੀ ਚਾਹੀਦੀ ਹੈ।  ਉਪਰੰਤ ਬੱਚਿਆਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕੀਤਾ ਗਿਆ । ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਸਮੂਹ ਬੱਚਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਬਾਲ-ਦਿਵਸ ਦੀਆਂ ਮੁਬਾਰਕਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਹ ਸ਼ੁਰੂ ਤੋਂ ਹੀ ਸੁਪਨਾ ਰਿਹਾ ਹੈ ਕਿ ਇਸ ਇਲਾਕੇ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਹਰ ਸੰਭਵ ਯਤਨ ਕੀਤੇ ਜਾਣ । ਬਾਬਾ ਫ਼ਰੀਦ ਪਬਲਿਕ ਸਕੂਲ ਇਸੇ ਉਦੇਸ਼ ਨੂੰ ਮੁੱਖ ਰੱਖ ਕੇ ਮਿਆਰੀ ਸਿੱਖਿਆ ਦੇ ਨਾਲ-ਨਾਲ ਬੱਚਿਆਂ ਅੰਦਰ ਨੈਤਿਕ ਕਦਰਾਂ-ਕੀਮਤਾਂ ਅਤੇ ਹੋਰ ਸਹਿ-ਅਕਾਦਮਿਕ ਗਤੀਵਿਧੀਆਂ ਰਾਹੀਂ ਉਹਨਾਂ ਨੂੰ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਾ ਰਿਹਾ ਹੈ । ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦੀ ਰਹਿਮਤ ਸਦਕਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਜ਼ਿਲ੍ਹੇ ਦਾ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਦੇ ਮੋਹਰੀ ਅਤੇ ਨਾਮਵਰ ਸਕੂਲਾਂ ਵਿੱਚੋਂ ਇੱਕ ਹੈ ।


Faridians in news Bulletin
Card image cap

ਬਾਬਾ ਫ਼ਰੀਦ ਸਕੂਲ ਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਨੇ ਬਾਲ ਮੇਲੇ ਦਾ ਸ਼ੁੱਭ ਆਰੰਭ ਕੀਤਾ ।


Faridians in news Bulletin
Card image cap

ਬਾਬਾ ਫਰੀਦ ਸਕੂਲ ਦੇ ਵਿਦਿਆਰਥੀਆਂ ਨੇ ਸੈਂਟਰ ਅਤੇ ਬਲਾਕ-ਪਧਰੀ ਖੇਡਾਂ ਵਿੱਚ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ ।


ਪ੍ਰੈਸ ਨੋਟ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀ ਸੈੰਟਰ ਅਤੇ ਬਲਾਕ-ਪੱਧਰੀ ਖੇਡਾਂ ਵਿੱਚ ਛਾਏ

ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਵਧਾਇਆ ਸਕੂਲ ਦਾ ਮਾਣ

ਫ਼ਰੀਦਕੋਟ : ਬਾਬਾ ਫ਼ਰੀਦ ਜੀ ਦੀ ਅਪਾਰ ਬਖਸ਼ਿਸ਼ ਅਤੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਪ੍ਰਸਿੱਧ ਵਿੱਦਿਅਕ ਅਦਾਰੇ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਹੋਣਹਾਰ ਖਿਡਾਰੀਆਂ ਨੇ ਪਿਛਲੇ ਦਿਨੀਂ ਹੋਈਆਂ ਬਲਾਕ-ਪੱਧਰੀ ਅਤੇ ਸੈਂਟਰ-ਪੱਧਰੀ ਖੇਡਾਂ ਵਿੱਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇੰਨ੍ਹਾਂ ਖੇਡਾਂ ਸੰਬੰਧੀ ਜਾਣਕਾਰੀ ਦਿੰਦਿਆਂ ਅਥਾਹ ਖੁਸ਼ੀ ਦਾ ਪ੍ਰਗਟਾਵਾ ਕੀਤਾ । ਉਨ੍ਹਾਂ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਇਮਰੀ ਸਕੂਲ ਖੇਡਾਂ ਦੇ ਸੈਂਟਰ ਪੱਧਰ ਦੇ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੀਆਂ ਲੜਕੇ ਅਤੇ ਲੜਕੀਆਂ ਦੀਆਂ ਦੋਵੇਂ ਟੀਮਾਂ ਨੇ ਫੁੱਟਬਾਲ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ । ਇਸੇ ਤਰਾਂ ਹੀ ਕਰਾਟੇ ਅਤੇ ਤੈਰਾਕੀ ਵਿੱਚ ਵੀ ਇਸ ਸਕੂਲ ਦੀਆਂ ਲੜਕੀਆਂ ਦੀਆਂ ਟੀਮਾਂ ਨੇ ਵਿਰੋਧੀ ਟੀਮਾਂ ਨੂੰ ਹਰਾ ਕੇ ਪਹਿਲੇ ਸਥਾਨ ਹਾਸਿਲ ਕੀਤੇ । ਇਸ ਤੋਂ ਇਲਾਵਾ ਲੜਕਿਆਂ ਨੇ ਸ਼ਤਰੰਜ ਮੁਕਾਬਲੇ ਵਿੱਚ ਪਹਿਲਾ ਅਤੇ ਸ਼ਾਟ-ਪੁੱਟ ਵਿੱਚ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸਨ ਕੀਤਾ ਹੈ ।

              ਉਪਰੋਕਤ ਤੋਂ ਇਲਾਵਾ ਬਲਾਕ-ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਕੁੜੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ । ਕਰਾਟੇ ਦੇ ਮੁਕਾਬਲਿਆਂ ਵਿੱਚ ਵੀ ਇਸ ਸਕੂਲ ਦੀਆਂ ਖਿਡਾਰਨਾਂ ਨੇ ਵਿਰੋਧੀ ਟੀਮਾਂ ਨੂੰ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ ।ਇਸ ਤੋਂ ਇਲਾਵਾ ਸਕੇਟਿੰਗ ਵਿੱਚ ਵੀ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਹੀ ਪਹਿਲੇ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਇੰਨ੍ਹਾਂ ਸਭ ਟੀਮਾਂ ਨੂੰ ਜ਼ਿਲ੍ਹਾ ਪੱਧਰ 'ਤੇ ਹੋਣ ਵਾਲੇ ਮੁਕਾਬਲਿਆਂ ਲਈ ਚੁਣਿਆ ਗਿਆ ਹੈ । ਸਕੂਲ ਦੇ ਇੰਨ੍ਹਾਂ ਹੋਣਹਾਰ ਖਿਡਾਰੀਆਂ ਦੀ ਜਿੱਤ ਉਪਰੰਤ ਚੋਣ ਸੰਬੰਧੀ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਕਿਹਾ ਕਿ ਇਹ ਸਭ ਕੋਚ ਸਾਹਿਬਾਨਾਂ ਦੀ ਅਗਵਾਈ ਹੇਠ ਖਿਡਾਰੀਆਂ ਦੀ ਮਿਹਨਤ ਦਾ ਹੀ ਨਤੀਜਾ ਹੈ ਜਿਸ ਨਾਲ ਸਕੂਲ ਦਾ ਮਾਣ ਹੋਰ ਵਧੇਰੇ ਵਧਿਆ ਹੈ । ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਵੀ ਇਸ ਮੌਕੇ ਜੇਤੂ ਖਿਡਾਰੀਆਂ ਨੂੰ ਆਪਣਾ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੁਆਰਾ ਭਵਿੱਖ ਵਿੱਚ ਵੀ ਇਸੇ ਤਰਾਂ ਵੱਡਮੁੱਲੀਆਂ ਪ੍ਰਾਪਤੀਆਂ ਹਾਸਿਲ ਕਰਦੇ ਰਹਿਣ ਦੀ ਕਾਮਨਾ ਕੀਤੀ ।


Faridians expressions in Media
Card image cap

ਬਾਬਾ ਫਰੀਦ ਸਕੂਲ ਦੇ ਵਿਦਿਆਰਥੀ ਪ੍ਰਦੀਪ ਸਿੰਘ ਖੋਸਾ ਨੇ ਕੁਸ਼ਤੀ ਦੇ ਨੈਸ਼ਨਲ ਮੁਕਾਬਲੇ 'ਚ ਜਿੱਤਿਆ ਗੋਲਡ ਮੈਡਲ ।


Faridians expressions in Media
Card image cap

ਬਾਬਾ ਫਰੀਦ ਸਕੂਲ ਦੇ ਵਿਦਿਆਰਥੀ ਪ੍ਰਦੀਪ ਸਿੰਘ ਖੋਸਾ ਨੇ ਕੁਸ਼ਤੀ ਮੁਕਾਬਲੇ 'ਚ ਜਿੱਤਿਆ ਗੋਲਡ ਮੈਡਲ ।


Faridians in news Bulletin
Card image cap

Faridians Student written by ' ਜ਼ਿੰਦਗੀ ਹੋਈ ਤੇਜ਼-ਤਰਾਰ ਨਾ ਵਿਸਾਰੀਏ ਸੱਭਿਆਚਾਰ ' (Simranjeet Kaur).


Faridians in news Bulletin
Card image cap

Faridians Student written by poem ' ਨਨਕਾਣੇ ਦੀ ਧਰਤੀ ਨੂੰ  ' (Navreet Kaur) Class- 10th Dahlia.


ਪੈ੍ਸ ਨੋਟ
Card image cap

ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ‘ਭਾਰਤ ਕੋ ਜਾਨੋ’ ਮੁਕਾਬਲੇ ਵਿੱਚ ਮਾਰੀਆਂ ਮੱਲਾ।

ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਦੇ ਵਿਦਿਆਰਥੀਆਂ ਨੇ ਭਾਰਤ ਵਿਕਾਸ ਪਰਿਸ਼ਦ ਵੱਲੋਂ ਆਯੋਜਿਤ ‘ਭਾਰਤ ਕੋ ਜਾਨੋ’ ਮੁਕਾਬਲੇ ਵਿੱਚ ਹਿੱਸਾ ਲਿਆ। ਜਿਲ੍ਹਾਂ ਪੱਧਰੀ ਮੁਕਾਬਲੇ ਵਿੱਚ ਪਹਿਲਾ ਦਰਜਾ ਹਾਸਿਲ ਕਰਨ ਤੋਂ ਬਾਅਦ ਸਕੂਲਾਂ ਦੀਆਂ ਜੂਨੀਅਰ ਅਤੇ ਸੀਨੀਅਰ ਟੀਮਾਂ ਨੇ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲਿਆ। ਇਹ ਮੁਕਾਬਲਾ ਅਬੋਹਰ ਦੇ  ਡੀ.ਏ.ਵੀ. ਕਾਲਜ ਵਿਖੇ ਕਰਵਾਇਆ ਗਿਆ । ਇਸ ਮੌਕੇ ਪੰਜਾਬ ਦੀਆਂ ਕੁੱਲ 20 ਟੀਮਾਂ ਸ਼ਾਮਿਲ ਸਨ। ਜਿਸ ਵਿੱਚੋਂ ਜੂਨੀਅਰ ਗੁਰੱਪ ਦੇ ਵਿਦਿਆਰਥੀ ਹਰਸਿਮਰਨ ਕੋਰ ਅਤੇ ਪਰੀਨਾਜ ਕੋਰ ਨੇ ਤੀਜਾ ਦਰਜਾ  ਹਾਸਿਲ ਕਰਕੇ ਮੈਡਲ, ਟਰਾਫੀ ਅਤੇ ਸਰਟੀਫਿਕੇਟ ਹਾਸਿਲ ਕੀਤਾ ਅਤੇ ਸੀਨੀਅਰ ਗਰੁੱਪ ਦੇ ਚਿਰਾਗ ਵਾਲੀਆਂ ਅਤੇ ਤੇਜਰੀਤ ਕੋਰ ਨੇ ਚੌਥਾ ਦਰਜਾ ਹਾਸਿਲ ਕੀਤਾ ਤੇ ਇਹਨਾਂ ਵਿਦਿਆਰਥੀਆਂ ਨੂੰ ਵੀ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਕੁਲਦੀਪ ਕੋਰ ਨੇ ਇਹਨਾਂ ਵਿਦਿਆਰਥੀਆਂ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਹਨਾਂ ਦੀ ਪੂਰੀ ਟੀਮ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਕਿਵੇਂ ਉਹ ਵਿਦਿਆਰਥੀਆਂ ਦੇ ਅਸਤਿੱਤਵ ਨੂੰ ਨਿਖਾਰ ਸਕਣ। ਇਸ ਲਈ ਉਹਨਾਂ ਨੇ ਆਪਣੀ ਪੂਰੀ ਟੀਮ ਦੀ ਸ਼ਲਾਘਾ ਕੀਤੀ। ਸਕੂਲ ਦੇ ਚੇਅਰਮੈਂਨ ਸ: ਇੰਦਰਜੀਤ ਸਿੰਘ ਖਾਲਸਾ ਜੀ ਨੇ ਵੀ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਦਿੰਦੇ ਹੋਏ ਕਿਹਾ ਕਿ ਉਹ ਬਾਬਾ ਫਰੀਦ ਜੀ ਅੱਗੇ ਦੁਆ ਕਰਦੇ ਹਨ ਕਿ ਉਹ ਹਮੇਸ਼ਾ ਆਪਣਾ ਅਸ਼ੀਰਵਾਦ ਉਹਨਾਂ ਦੇ ਸਿਰ ਤੇ ਬਣਾਈ ਰੱਖਣ ਅਤੇ ਉਹ ਇਸੇ ਤਰ੍ਹਾਂ ਕਾਮਯਾਬੀਆਂ ਨੂੰ ਛੂੰਹਦੇ ਰਹਿਣ।


Faridians in news Bulletin
Card image cap

ਬਾਬਾ ਫਰੀਦ ਸਕੂਲ ਦੇ ਵਿਦਿਅਰਥੀ ਹਰਸਿਮਰਨ ਕੌਰ ਅਤੇ ਪਰਿਨਾਜ ਕੌਰ ਨੇ ਰਾਜ ਪੱਧਰੀ ਦੇ ਮੁਕਾਬਲੇ 'ਚ ਹਾਸਲ ਕੀਤਾ ਤੀਜਾ ਸਥਾਨ ।


ਪ੍ਰੈਸ ਨੋਟ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀ ਨੇ ਇੰਟਰ  ਸਕੂਲ ਸਟੇਟ ਕੁਸ਼ਤੀ ਮੁਕਾਬਲੇ ਵਿੱਚ ਇੱਕ ਵਾਰ ਫਿਰ ਜਿੱਤਿਆ ਗੋਲਡ ਮੈਡਲ

ਬਾਬਾ ਫਰੀਦ ਜੀ ਦੀ ਰਹਿਮਤ ਅਤੇ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚਲ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਪ੍ਰਦੀਪ ਸਿੰਘ ਖੋਸਾ ਨੇ ਕੁਸ਼ਤੀ ਦੇ ਇੰਟਰ ਸਕੂਲ ਸਟੇਟ ਮੁਕਾਬਲੇ ਵਿੱਚੋਂ ਸੋਨੇ ਦਾ ਤਗਮਾ ਜਿੱਤ ਕੇ ਆਪਣਾ , ਸਕੂਲ, ਮਾਪਿਆਂ ਅਤੇ ਸਮੁੱਚੇ ਫ਼ਰੀਦਕੋਟ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ । ਇਸ ਖਿਡਾਰੀ ਦੀ ਏਸ ਸ਼ਾਨਦਾਰ ਪ੍ਰਾਪਤੀ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਇਸ ਹੋਣਹਾਰ ਖਿਡਾਰੀ ਨੇ ਅਮ੍ਰਿੰਤਸਰ ਵਿਖੇ ਰਵਾਏ ਗਏ ਅੰਡਰ-19 ਰਾਜ-ਪੱਧਰੀ ਗਰੀਕੋ  ਰੋਮਨ ਸਟਾਈਲ ਕੁਸ਼ਤੀ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਜਿੱਤਿਆ । ਉਨ੍ਹਾਂ ਕਿਹਾ ਕਿ ਇਹ ਉਪਲੱਬਧ ਇਸ ਖਿਡਾਰੀ ਦੀ ਮਿਹਨਤ, ਆਪਣੀ ਖੇਡ ਪ੍ਰਤੀ ਲਗਨ ਅਤੇ ਉਸਦੇ ਕੋਚ ਸਾਹਿਬਾਨਾਂ ਦੀ ਅਗਵਾਈ ਸਦਕਾ ਹੀ ਸੰਭਵ ਹੋਈ ਹੈ । ਇਸ ਖਿਡਾਰੀ ਨੇ ਪਹਿਲਾਂ ਵੀ ਕੁਸ਼ਤੀ ਦੇ ਅੰਡਰ-17 ਸਬ-ਜੂਨੀਅਰ ਮੁਕਾਬਲਿਆਂ ਵਿੱਚ  'ਗਰੀਕੋ ਰੋਮਨ' ਸਟਾਈਲ ਨਾਲ ਕੁਸ਼ਤੀ ਦੀ ਖੇਡ ਖੇਡਦੇ ਹੋਏ ਕਰੇਗਿਸਤਾਨ ਦੇ ਸ਼ਹਿਰ ਬੀਸੇਕ ਵਿਖੇ  ਰੈਸਲਿੰਗ ਐਸੋਸੀਏਸ਼ਨ' ਵੱਲੋਂ ਕਰਵਾਏ ਗਏ ਸਬ-ਜੂਨੀਅਰ ਕੁਸ਼ਤੀ ਮੁਕਾਬਲਿਆਂ ਵਿੱਚ  ਚਾਂਦੀ ਦਾ ਤਗ਼ਮਾ ਜਿੱਤ ਕੇ  ਪੂਰੇ  ਭਾਰਤ ਦਾ ਮਾਣ ਵਧਾਇਆ ਹੈ। ਉਹਨਾਂ ਨੇ ਦੱਸਿਆਂ ਕਿ ਅੱਜ ਤੱਕ ਇਸ ਵਿਦਿਆਰਥੀ ਨੇ ਲਗਭਗ 15 ਮੈਡਲ ਹਾਸਿਲ ਕੀਤੇ ਹਨ, ਨਾਲ ਹੀ ਉਹਨਾਂ ਨੇ ਕਿਹਾ ਕਿ ਇਸ ਵਿਦਿਆਰਥੀ ਵਿੱਚ ਕੁਸ਼ਤੀ ਦਾ ਜਾਨੂੰਨ ਬਾਕਮਾਲ ਹੈ, ਪ੍ਰਮਾਤਮਾ ਇਸ ਦੀ ਓਲੀਮੀਪਿਅਕ ਵਿੱਚ ਮੱਲਾ ਮਾਰਨ ਦੀ ਇੱਛਾ ਨੂੰ ਵੀ ਪੂਰਾ ਕਰੇ। ਉਨ੍ਹਾਂ ਨੇ ਪ੍ਰਦੀਪ ਸਿੰਘ ਖੋਸਾ ਅਤੇ ਉਸਦੇ ਮਾਪਿਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਮੁੱਚੇ ਫ਼ਰੀਦਕੋਟ ਜ਼ਿਲ੍ਹੇ ਨੂੰ ਉਸ ਦੀਆਂ ਇੰਨ੍ਹਾਂ ਪ੍ਰਾਪਤੀਆਂ 'ਤੇ ਮਾਣ ਹੈ । ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਵੀ ਇਸ ਖਿਡਾਰੀ ਨੂੰ ਆਪਣਾ ਅਸ਼ੀਰਵਾਦ ਦਿੱਤਾ । ਉਨ੍ਹਾਂ ਨੇ ਇਸ ਖਿਡਾਰੀ ਦੇ ਮਾਪਿਆਂ ਨੂੰ ਵੀ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਭੇਟ ਕਰਦਿਆਂ ਕਿਹਾ ਕਿ ਉੱਚ ਅਤੇ ਮਿਆਰੀ ਸਿੱਖਿਆ ਦੇ ਨਾਲ-ਨਾਲ ਬਾਬਾ ਫ਼ਰੀਦ ਪਬਲਿਕ ਸਕੂਲ ਨੇ ਅਨੇਕਾਂ ਹੀ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਹਨ , ਜਿੰਨਾਂ ਉੱਪਰ ਅੱਜ ਸਮੁੱਚੇ ਫ਼ਰੀਦਕੋਟ ਜ਼ਿਲ੍ਹੇ ਅਤੇ ਪੰਜਾਬ ਨੂੰ ਫ਼ਖ਼ਰ ਹੈ ।


Faridians in news Bulletin
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਪਰਦੀਪ ਸਿੰਘ ਖੋਸਾ ਜਿਸ ਨੇ ਕੁਸ਼ਤੀ ਮੁਕਾਬਲੇ ਚੋਂ ਸੋਨੇ ਦਾ ਤਗਮਾ ਜਿੱਤਿਆ ।


ਪੈ੍ਸ ਨੋਟ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀ ਨੇ ਪੰਜਾਬ-ਪੱਧਰੀ ਤੈਰਾਕੀ ਮੁਕਾਬਲਿਆਂ ਵਿੱਚੋਂ ਜਿੱਤਿਆ ਗੋਲਡ ਮੈਡਲ

 

ਰਾਸ਼ਟਰ-ਪੱਧਰੀ ਮੁਕਾਬਲਿਆਂ ਲਈ ਹੋਈ ਚੋਣ

 

ਫ਼ਰੀਦਕੋਟ : ਬਾਬਾ ਫ਼ਰੀਦ ਜੀ ਦੀ ਰਹਿਮਤ ਅਤੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀ ਨੇ ਪੰਜਾਬ-ਪੱਧਰੀ ਤੈਰਾਕੀ ਮੁਕਾਬਲਿਆਂ ਵਿੱਚੋਂ ਗੋਲਡ ਅਤੇ ਸਿਲਵਰ ਮੈਡਲ ਜਿੱਤ ਕੇ ਸਕੂਲ ਆਤੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇੰਨ੍ਹਾਂ ਮੁਕਾਬਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਹੋਏ ਤੈਰਾਕੀ ਦੇ ਰਾਜ-ਪੱਧਰੀ ਮੁਕਾਬਲਿਆਂ ਵਿੱਚੋਂ ਇਸ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਰਮਨਦੀਪ ਸਿੰਘ ਨੇ 400 ਮੀ. ਅਤੇ 800 ਮੀ. ਦੇ ਫਰੀ ਸਟਾਈਲ ਮੁਕਾਬਲਿਆਂ ਵਿੱਚ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਕੇ ਸੋਨੇ ਅਤੇ ਚਾਂਦੀ ਦੇ ਤਮਗੇ ਜਿੱਤ ਕੇ ਆਪਣਾ, ਸਕੂਲ , ਇਲਾਕੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ  । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਜੇਤੂ ਖਿਡਾਰੀ ਅਤੇ ਉਸਦੇ ਮਾਤਾ-ਪਿਤਾ ਨੂੰ ਮੁਬਾਰਕਾਂ ਭੇਂਟ ਕਰਦਿਆਂ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਵਿੱਚ ਸਿੱਖਿਆ ਹਾਸਿਲ ਕਰ ਰਹੇ ਇਸ ਖਿਡਾਰੀ ਤੋਂ ਸਮੁੱਚੇ ਜਿਲ੍ਹੇ ਨੂੰ ਬਹੁਤ ਸਾਰੀਆਂ ਉਮੀਦਾਂ ਹਨ । ਜ਼ਿਕਰਯੋਗ ਹੈ ਕਿ ਇਸ ਖਿਡਾਰੀ ਦੀ ਇੰਨ੍ਹਾਂ ਸਕੂਲੀ-ਸਟੇਟ ਖੇਡਾਂ ਤੋਂ ਇਲਾਵਾ ਵਾਟਰ-ਪੋਲੋ ਖੇਡਾਂ ਲਈ ਵੀ ਸਮੁੱਚੇ ਪੰਜਾਬ ਵਿੱਚੋਂ ਚੁਣੇ ਗਏ ਪਹਿਲੇ 13 ਖਿਡਾਰੀਆਂ ਦੀ ਟੀਮ ਵਿੱਚ ਵੀ ਚੋਣ ਹੋ ਚੁੱਕੀ ਹੈ । ਇਸ ਖਿਡਾਰੀ ਦੀਆਂ ਇੰਨ੍ਹਾਂ ਪ੍ਰਾਪਤੀਆਂ ਸੰਬੰਧੀ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਵੀ ਉਸ ਨੂੰ ਅਤੇ ਉਸਦੇ ਮਾਤਾ-ਪਿਤਾ ਨੂੰ ਹਾਰਦਿਕ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਇਸ ਖਿਡਾਰੀ ਦੇ ਸਨਹਿਰੇ ਭਵਿੱਖ ਲਈ ਕਾਮਨਾ ਕੀਤੀ ਅਤੇ ਆਪਣਾ ਅਸ਼ੀਰਵਾਦ ਦਿੱਤਾ ।


ਪੈ੍ਸ ਨੋਟ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਵੱਖ-ਵੱਖ ਮੁਕਾਬਲਿਆਂ ਵਿੱਚ ਛਾਏ

 

ਫ਼ਰੀਦਕੋਟ :ਬਾਬਾ ਫ਼ਰੀਦ ਜੀ ਦੀ ਰਹਿਮਤ ਅਤੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ,ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ ।ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਵਿਦਿਆਰਥੀਆਂ ਦੀਆਂ ਇੰਨ੍ਹਾਂ ਉਪਲੱਬਧੀਆਂ ਸੰਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਹਰਮਨਦੀਪ ਕੌਰ ਅਤੇ ਮਨਵੀਰ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਪੇਂਟਿੰਗ ਮੁਕਾਬਲੇ ਵਿੱਚ ਗੁਰਸ਼ਾਨ ਸਿੰਘ ਨੇ ਦੂਜਾ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਗੁਰਸ਼ਵਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸ ਤੋਂ ਇਲਾਵਾ ਫ਼ਰੀਦਕੋਟ ਜ਼ੋਨ ਵਿੱਚੋਂ ਨੈਤਿਕ ਸਿੱਖਿਆ ਦੇ ਦਰਜਾ ਦੂਜਾ ਦੇ ਇਮਤਿਹਾਨ ਵਿੱਚੋਂ ਹਰਮਨਦੀਪ ਕੌਰ ਨੇ ਦੂਜਾ ਅਤੇ ਅਭੀਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਇਸੇ ਮੁਕਾਬਲੇ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ 11 ਵਿਦਿਆਰਥੀਆਂ ਨੇ ਮੈਰਿਟ ਵਿੱਚ ਆਪਣਾ ਸਥਾਨ ਪੱਕਾ ਕੀਤਾ । ਦਰਜਾ ਤੀਜਾ ਦੇ ਇਮਤਿਹਾਨ ਵਿੱਚੋਂ ਪ੍ਰਭਜੋਤ ਕੌਰ ਨੇ ਦੂਜਸ ਸਥਾਨ ਹਾਸਿਲ ਕੀਤਾ ਅਤੇ 7 ਵਿਦਿਆਰਥੀ ਮੈਰਿਟ ਵਿੱਚ ਆਏ ਹਨ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ । ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੰਦੇ ਹੋਏ ਆਪਣਾ ਆਸ਼ੀਰਵਾਦ ਦਿੱਤਾ ।


Faridians in news Bulletin
Card image cap

ਬਾਬਾ ਫ਼ਰੀਦ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਰਮਨਦੀਪ ਸਿੰਘ ਨੇ 400 ਮੀ. ਅਤੇ 800 ਮੀ. ਦੇ ਫਰੀ ਸਟਾਈਲ ਮੁਕਾਬਲਿਆਂ ਵਿੱਚ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਕੇ ਸੋਨੇ ਅਤੇ ਚਾਂਦੀ ਦੇ ਤਮਗੇ ਜਿੱਤ ਕੇ ਆਪਣਾ, ਸਕੂਲ , ਇਲਾਕੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ।


Faridians expressions in Media
Card image cap

ਪੜ੍ਹੋ ਅਖ਼ਬਾਰ ਬਣੋ ਗਿਆਨ ਦਾ ਭੰਡਾਰ ।

 


Faridians in news Bulletin
Card image cap

ਬਾਬਾ ਫ਼ਹੀਦ ਪਬਲਿਕ ਸਕੂਲ ਦੇ ਵਿਦਿਆਰਥੀ ਵੱਲੇਂ ਮੁਕਾਬਲਿਆਂ ਚ ਚੰਗਾ ਪਦਰਸ਼ਨ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੰਦੇ ਹੇਏ ਪਿ੍ਸੀਪਲ ਕੁਲਦੀਪ ਕੌਰ,ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਤੇ ਹੇਰ ।


ਪੈ੍ਸ ਨੋਟ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਇੰਟਰਨੈਸ਼ਨਲ ਅਬੈਕਸ ਮੁਕਾਬਲੇ ਵਿੱਚੋਂ ਪ੍ਰਾਪਤ ਕੀਤਾ ਦੂਜਾ ਸਥਾਨ

ਕੁੱਲ 23 ਦੇਸ਼ਾਂ ਦੇ ਹਜ਼ਾਰਾਂ ਵਿਦਿਆਰਥੀਆਂ ਨੇ ਮੁਕਾਬਲੇ ਵਿੱਚ ਲਿਆ ਹਿੱਸਾ

ਫ਼ਰੀਦਕੋਟ : ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਕਾਇਸ਼ਾ ਜੈਨ ਨੇ ਇੰਟਰਨੈਸ਼ਨਲ ਅਬੈਕਸ ਮੁਕਾਬਲੇ ਵਿੱਚੋਂ ਦੂਜਾ ਸਥਾਨ ਹਾਸਿਲ ਕਰਕੇ ਆਪਣਾ, ਸਕੂਲ ਅਤੇ ਮਾਤਾ-ਪਿਤਾ ਸਮੇਤ ਸਮੁੱਚੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ । ਇਸ ਬੱਚੇ ਦੀ ਇਸ  ਸ਼ਾਨਦਾਰ ਪ੍ਰਾਪਤੀ ਸੰਬੰਧੀ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਚੈਂਪੀਅਨਜ਼ ਵਰਲਡ, ਚੰਡੀਗੜ੍ਹ ਵੱਲੋਂ ਆਨਲਾਈਨ ਕਰਵਾਏ ਗਏ ਅਬੈਕਸ ਮੁਕਾਬਲੇ ਵਿੱਚ ਦੁਨੀਆਂ ਦੇ ਵੱਖ-ਵੱਖ 23 ਦੇਸ਼ਾਂ ਦੇ 18352 ਵਿਦਿਆਰਥੀਆਂ ਨੇ ਹਿੱਸਾ ਲਿਆ । ਬਾਬਾ ਫ਼ਰੀਦ ਪਬਲਿਕ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਕਾਇਸ਼ਾ ਜੈਨ ਨੇ ਪੰਜਵੇਂ ਲੈਵਲ ਵਿੱਚ ਸਿਰਫ਼ 14 ਮਿੰਟਾਂ ਵਿੱਚ 100 ਪ੍ਰਸ਼ਨ ਹੱਲ ਕਰਕੇ ਆਪਣਾ ਰਿਕਾਰਡ ਕਾਇਮ ਕੀਤਾ ਅਤੇ ਹਜ਼ਾਰਾਂ ਵਿਦਿਆਰਥੀਆਂ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਬੱਚੇ ਅਤੇ ਉਸਦੇ ਮਾਤਾ-ਪਿਤਾ ਨੂੰ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਇਸ ਬੱਚੇ ਨੇ ਆਪਣੀ ਤੀਖਣ ਬੁੱਧੀ ਦਾ ਪ੍ਰਗਟਾਵਾ ਕਰਦੇ ਹੋਏ ਇਹ ਕੀਰਤੀਮਾਨ ਸਥਾਪਿਤ ਕੀਤਾ ਹੈ । ਉਨ੍ਹਾਂ ਨੇ ਕਾਇਸ਼ਾ ਜੈਨ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ । ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਕਾਇਸ਼ਾ ਜੈਨ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਬਾਬਾ ਫ਼ਰੀਦ ਜੀ ਦੀ ਅਪਾਰ ਬਖਸ਼ਿਸ਼ ਸਦਕਾ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਵੱਖ-ਵੱਖ ਖੇਤਰਾਂ ਵਿੱਚ ਹਮੇਸ਼ਾ ਬੁਲੰਦੀਆਂ ਹਾਸਿਲ ਕੀਤੀਆਂ ਹਨ । ਉਨ੍ਹਾਂ ਇਸ ਬੱਚੀ ਨੂੰ ਉਸਦੇ ਹੋਰ ਵੀ ਉਜਵਲ ਭਵਿੱਖ ਲਈ ਆਪਣਾ ਅਸ਼ੀਰਵਾਦ ਦਿੱਤਾ ।


Faridians in news Bulletin
Card image cap

ਬਾਬਾ ਫ਼ਰੀਦ ਸਕੂਲ ਦੀ ਵਿਦਿਆਰਥਣ ਕਾਇਸ਼ਾ ਨੇ ਇੰਟਰਨੈਸ਼ਨਲ ਅਬੈਕਸ ਮੁਕਾਬਲੇ 'ਚ ਦੂਜਾ ਸਥਾਨ ਪ੍ਰਾਪਤ ਕੀਤਾ ।


ਪੈ੍ਸ ਨੋਟ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਜੇਤੂ ਖਿਡਾਰੀ ਰਾਜ-ਪੱਧਰੀ ਮੁਕਾਬਲਿਆਂ ਲਈ ਚੁਣੇ ਗਏ

ਜ਼ਿਲ੍ਹਾ-ਪੱਧਰੀ ਮੁਕਾਬਲਿਆਂ ਵਿੱਚੋਂ ਬੱਲੇ-ਬੱਲੇ

ਬਾਬਾ ਫਰੀਦ ਜੀ ਦੀ ਰਹਿਮਤ ਅਤੇ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚਲ ਰਹੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਖਿਡਾਰੀਆਂ ਨੇ ਜ਼ਿਲ੍ਹਾ-ਪੱਧਰੀ ਮੁਕਾਬਲਿਆਂ ਵਿੱਚੋਂ ਮੈਡਲ ਜਿੱਤ ਕੇ ਰਾਜ-ਪੱਧਰੀ ਮੁਕਾਬਲਿਆਂ ਲਈ ਕੁਆਲੀਫ਼ਾਈ ਕੀਤਾ ਹੈ । ਇਸ ਸ਼ਾਨਦਾਰ ਪ੍ਰਾਪਤੀ ਸੰਬੰਧੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਏਕਨੂਰ ਕੌਰ, ਜਮਾਤ ਦੂਜੀ, ਨੇ ਤੈਰਾਕੀ ਦੇ 50 ਮੀ. , ਬੈਕਸਟਰੋਕ 50 ਮੀ., 100 ਮੀ. ਅਤੇ 200 ਮੀ. ਮੁਕਾਬਲਿਆਂ ਵਿੱਚ ਚਾਰ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਇਸੇ ਤਰਾਂ ਹੀ ਅੰਸ਼ਪ੍ਰੀਤ ਕੌਰ, ਜਮਾਤ ਚੌਥੀ, ਕਰਾਟੇ ਵਿੱਚ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ । ਇਸ ਤੋਂ ਇਲਾਵਾ ਗੁਰਨਿਮਰਤ ਕੌਰ, ਜਮਾਤ ਤੀਜੀ , ਨੇ ਵੀ ਤੀਜਾ ਸਥਾਨ ਹਾਸਿਲ ਕਰਕੇ ਕਾਂਸੇ ਦਾ ਮੈਡਲ ਜਿੱਤਿਆ । ਖਿਡਾਰੀਆਂ ਦੀਆਂ ਇੰਨ੍ਹਾਂ ਪ੍ਰਾਪਤੀਆਂ ਮੌਕੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਜੇਤੂ ਖਿਡਾਰੀਆਂ ਨੂੰ  ਉਨ੍ਹਾਂ ਦੇ ਮਾਤਾ-ਪਿਤਾ ਅਤੇ ਕੋਚ ਸਾਹਿਬਾਨ ਨੂੰ ਮੁਬਾਰਕਬਾਦ ਦਿੱਤੀ । ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਇੰਨ੍ਹਾਂ ਸਮੂਹ ਜੇਤੂ ਖਿਡਾਰੀਆਂ 'ਤੇ ਉਨ੍ਹਾਂ ਨੂੰ ਬੇਹੱਦ ਫ਼ਖ਼ਰ ਹੈ, ਜਿੰਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਏਨੀ ਛੋਟੀ ਉਮਰੇ ਇਹ ਵੱਡੀਆਂ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ ਅਤੇ ਰਾਜ-ਪੱਧਰੀ ਮੁਕਾਬਲਿਆਂ ਲਈ ਕੁਆਲੀਫ਼ਾਈ ਕੀਤਾ ਹੈ । ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਵੀ ਇੰਨ੍ਹਾਂ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਸਾਹਿਬਾਨਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਆਸ਼ੀਰਵਾਦ ਦਿੱਤਾ ।


Faridians in news Bulletin
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਜੇਤੂ ਖਿਡਾਰੀ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ (ਵਿਦਿਅਰਥੀ- ਏਕਨੂਰ ਕੌਰ, ਅੰਸ਼ਪ੍ਰੀਤ ਕੌਰ, ਗੁਰਨਿਮਰਤ ਕੌਰ) ।


ਪੈ੍ਸ ਨੋਟ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਅਧਿਆਪਕ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਮਾਲਵੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੀ ਹਿੰਦੀ ਵਿਸ਼ੇ ਦੀ ਅਧਿਆਪਕਾ ਸ਼੍ਰੀਮਤੀ ਸੁਨੀਤਾ ਰਾਣੀ ਚਾਨਾ, ਅੰਗਰੇਜੀ ਵਿਸ਼ੇ ਦੀ ਅਧਿਆਪਕਾ ਮਿਸ ਰੂਪਕਮਲ ਅਤੇ ਕੰਪਿਊਟਰ ਵਿਸ਼ੇ ਦੀ ਅਧਿਆਪਕਾ ਮਿਸਿਜ ਨਿਤਾਸ਼ਾ ਸੋਈ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸੂਕਲਜ ਆਫ ਪੰਜਾਬ (ਐੱਫ਼..ਪੀ.) ਵੱਲੋਂ ਨੈਸ਼ਨਲ ਬੈਸਟ ਟੀਚਰ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ । ਇਸ ਸਨਮਾਨ ਪ੍ਰਤੀ ਖੁਸ਼ੀ ਅਤੇ ਮਾਣ ਮਹਿਸੂਸ ਕਰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਇਹ ਤਿੰਨੇ ਅਧਿਆਪਕ ਆਪਣੇ ਅਧਿਆਪਨ ਦੇ ਕਿੱਤੇ ਨੂੰ ਪੂਰੀ ਤਰਾਂ ਸਮਰਪਿਤ ਹਨ ਤੇ ਪਿਛਲੇ ਲੰਮੇ ਸਮੇਂ ਤੋਂ ਉਹ ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਸਹਿਤ ਨਿਭਾ ਰਹੇ ਹਨ। ਹਰ ਸਾਲ ਉਨ੍ਹਾਂ ਦੀਆਂ ਜਮਾਤਾਂ ਦੇ ਨਤੀਜੇ ਸ਼ਾਨਦਾਰ ਆਉਂਦੇ ਹਨ। ਇਸ ਤੋਂ ਇਲਾਵਾ ਸਕੂਲ ਵਿੱਚ ਉਨ੍ਹਾਂ ਦੀ ਦੇਖ-ਰੇਖ ਹੇਠ ਅਨੇਕਾਂ ਸਹਿ-ਅਕਾਦਮਿਕ ਗਤੀਵਿਧੀਆਂ ਵੀ ਹੁੰਦੀਆਂ ਰਹਿੰਦੀਆਂ ਹਨ।  ਅੱਜ ਉਨ੍ਹਾਂ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸੂਕਲਜ ਆਫ ਪੰਜਾਬ (ਐੱਫ਼..ਪੀ.) ਵੱਲੋਂ ਮਿਲੇ ਅਵਾਰਡ ਨਾਲ ਸਕੂਲ ਵਿੱਚ ਵੀ ਸਨਮਾਨਿਤ ਕੀਤਾ ਗਿਆ ਸਕੂਲ ਦੇ ਪ੍ਰਿੰਸੀਪਲ ਮਿਸਿਜ ਕੁਲਦੀਪ ਕੋਰ ਨੇ ਕਿਹਾ ਕਿ ਇਹ ਐਵਾਰਡ ਹਰ ਅਧਿਆਪਕ ਦਾ ਸਪਨਾ ਹੁੰਦਾ ਹੈ, ਜੋ ਅਧਿਆਪਕ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਉਂਦੇ ਹਨ, ਉਹਨਾ ਦਾ ਇਹ ਸਪਨਾ ਜਰੂਰ ਸਕਾਰ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਹਰ ਅਧਿਆਪਕ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਉਹ ਪੂਰੇ ਰਾਸ਼ਟਰ ਨੂੰ ਅੱਗੇ ਵਧਣ ਵਿੱਚ ਆਪਣਾ ਯੋਗਦਾਨ ਪਾ ਸਕਣ, ਨਾਲ ਹੀ ਉਹਨਾਂ ਨੇ ਕਿਹਾ ਕਿ ਜਿਵੇਂ ਸੰਸਥਾ ਵਿਦਿਆਰਥੀਆਂ ਦੀ ਹਮੇਸ਼ਾ ਹੌਸਲਾ ਅਫ਼ਜਾਈ ਕਰਦੀ ਹੈ ਇਸੇ ਤਰ੍ਹਾਂ ਅਧਿਆਪਕਾ ਦੀ ਵੀ ਹੌਸਲਾ ਅਫ਼ਜਾਈ ਜਰੂਰ ਕਰਨੀ ਚਾਹੀਦੀ ਹੈ ਤਾਂ ਜੋ ਹਮੇਸ਼ਾ ਪੂਰੇ ਜੋਸ਼ ਨਾਲ ਆਪਣੀਆਂ ਸੇਵਾਵਾਂ ਨੂੰ ਨਿਭਾਉਂਦੇ ਰਹਿਣ। ਸੰਸਥਾ ਦੇ ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖ਼ਾਲਸਾ ਨੇ ਸਾਰੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਬਹੁਤ ਮਾਣ ਮਹਿਸੂਸ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਕੁਲਦੀਪ ਕੋਰ ਨੂੰ ਵੀ ਨੈਸ਼ਨਲ ਡਾਇਨਮਿਕ ਪ੍ਰਿੰਸੀਪਲ ਦੇ ਐਵਾਰਡ ਨਾਲ ਸਨਮਾਨਿਆ ਜਾ ਚੁੱਕਾ ਹੈ, ਤੇ ਉਹਨਾਂ ਦੀ ਮਿਹਨਤ ਸਦਕਾ ਹੀ ਸਕੂਲ ਨੂੰ ਵੀ ਬੈਸਟ ਸਕੂਲ ਇੰਨ ਅਕਾਦਮਿਕ ਨਾਲ ਨਵਾਜਿਆ ਗਿਆ ਹੈ, ਨਾਲ ਹੀ ਉਹਨਾਂ ਨੇ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਅਧਿਆਪਕ ਹਮੇਸ਼ਾ ਹੀ ਆਪਣੇ ਅਧਿਆਪਨ ਕਿੱਤੇ ਪ੍ਰਤੀ ਸਮਰਪਿਤ ਰਹੇ ਹਨ ਜਿਸ ਕਾਰਨ ਇਸ ਸਕੂਲ ਦੇ ਵਿਦਿਆਰਥੀ ਅਕਾਦਮਿਕ ਅਤੇ ਸਹਿ-ਅਕਾਦਮਿਕ ਖੇਤਰਾਂ ਵਿੱਚ ਨਿੱਤ ਨਵੀਆਂ ਉਪਲੱਬਧੀਆਂ ਹਾਸਿਲ ਕਰਨ ਦੇ ਨਾਲ-ਨਾਲ ਨੈਤਿਕ ਗੁਣਾਂ ਦੇ ਵੀ ਧਾਰਨੀ ਬਣ ਰਹੇ ਹਨ। ਅੰਤ ਵਿੱਚ ਉਹਨਾਂ ਕਿਹਾ ਕਿ ਇਸ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਹਰਜੋਤ ਕੋਰ ਨੇ 99.2 ਪ੍ਰਤੀਸ਼ਤ ਅਤੇ ਸਿਮਰਨਪ੍ਰੀਤ ਕੋਰ ਨੇ 99.4 ਪ੍ਰਤੀਸ਼ਤ ਨਾਲ ਇੰਡੀਆਂ ਵਿੱਚ ਚੌਥਾ ਦਰਜਾ ਹਾਸਿਲ ਕਰਕੇ ਸਕੂਲ ਦੇ ਨਾਂ ਨੂੰ ਪੂਰੇ ਇੰਡੀਆਂ ਵਿੱਚ ਰੋਸ਼ਣ ਕੀਤਾ ਹੈ।


ਪੈ੍ਸ ਨੋਟ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਸ਼ਾਨਦਾਰ ਸਮਾਗਮ ਦਾ ਆਯੋਜਨ

ਵਿਧਾਨ ਸਭਾ ਸਪੀਕਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਇਲਾਕੇ ਦੇ ਪ੍ਰਸਿੱਧ ਵਿੱਦਿਅਕ ਅਦਾਰੇ ਬਾਬਾ ਫ਼ਰੀਦ ਪਬਲਿਕ ਸਕੂਲ , ਫ਼ਰੀਦਕੋਟ ਵਿਖੇ ਜੂਨੀਅਰ ਜਮਾਤਾਂ ਦੇ ਬੱਚਿਆਂ ਦੁਆਰਾ 'ਬੋਨਾਂਜ਼ਾ ਵਿੱਦ ਫ਼ਨ' ਨਾਮ ਹੇਠ ਇੱਕ ਸ਼ਾਨਦਾਰ, ਸਫ਼ਲ਼ ਅਤੇ ਯਾਦਗਾਰੀ ਸਮਾਗਮ ਆਯੋਜਿਤ ਕੀਤਾ ਗਿਆ । ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਗਏ ਇਸ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਮਾਨਯੋਗ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਇਸ ਤੋਂ ਇਲਾਵਾ ਫ਼ਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਪ੍ਰਿੰਸੀਪਲ ਸ਼੍ਰੀਮਤੀ ਕੁਲਦੀਪ ਕੋਰ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਸਮੂਹ ਮਾਪਿਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਵਿੱਚ ਹਮੇਸ਼ਾ ਹੀ ਪੰਜਾਬ ਅਤੇ ਹਿੰਦੁਸਤਾਨ ਦੀਆਂ ਪ੍ਰਸਿੱਧ ਅਤੇ ਮਾਣਯੋਗ ਸਖਸ਼ੀਅਤਾਂ ਨੇ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਇਸ ਸਕੂਲ ਦੇ ਨਾਂ ਨੂੰ ਚਾਰ ਚੰਨ ਲਗਾਏ ਹਨ । ਇਸੇ ਲੜੀ ਤਹਿਤ ਹੀ ਅੱਜ ਮਾਣਯੋਗ ਸਪੀਕਰ ਸਾਹਬ ਅਤੇ ਪੰਜਾਬ ਸਰਕਾਰ ਦੇ ਫ਼ਰੀਦਕੋਟ ਅਤੇ ਜੈਤੋ ਦੇ ਐੱਮ. ਐੱਲ. ਏ. ਸਾਹਿਬਾਨਾਂ ਨੇ ਵੀ ਇਸ ਸਕੂਲ ਦੀ ਗਾਰੀਮਾ ਵਿੱਚ ਬਹੁਤ ਵਾਧਾ ਕੀਤਾ ਹੈ । ਇਸ ਸਮਾਗਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਬਹੁਤ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਭਾਗ ਲਿਆ । ਇਸ ਮੌਕੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਸਵਾਗਤੀ ਗੀਤ ਤੋਂ ਇਲਾਵਾ ਕਵਿਤਾਵਾਂ , ਲੋਕ-ਨਾਚ, ਗਿੱਧਾ , ਭੰਗੜਾ , ਗੀਤ, ਕੋਰੀਓਗ੍ਰਾਫ਼ੀਆਂ, ਨਾਟਕ ਆਦਿ ਪੇਸ਼ ਕਰਕੇ ਸਮੂਹ ਹਾਜ਼ਰੀਨ ਦਾ ਮਨ ਮੋਹ ਲਿਆ ਤੇ ਬੱਚਿਆਂ ਨੇ ਵੱਖ-ਵੱਖ ਮਨੋਰੰਜਕ-ਖੇਡਾਂ ਵਿੱਚ ਭਾਗ ਲੈ ਕੇ ਵੀ ਹਾਜ਼ਰੀਨ ਦਾ ਭਰਪੂਰ ਮਨੋਰੰਜਨ ਕੀਤਾ । ਮਾਣਯੋਗ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਇਸ ਜ਼ਿਲ੍ਹੇ ਦਾ ਹੀ ਨਹੀਂ , ਬਲਕਿ ਪੂਰੇ ਪੰਜਾਬ ਦਾ ਇੱਕ ਨਾਮਵਰ ਸਕੂਲ ਹੈ । ਇਸ ਸਕੂਲ ਦੁਆਰਾ ਸਿੱਖਿਆ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਮਾਰੀਆਂ ਗਈਆਂ ਮੱਲਾਂ ਦੀ ਦੇਸ਼ਾਂ-ਪ੍ਰਦੇਸ਼ਾਂ ਤੱਕ ਵੀ ਚਰਚਾ ਹੁੰਦੀ ਰਹਿੰਦੀ ਹੈ । ਬਾਬਾ ਫ਼ਰੀਦ ਜੀ ਦੇ ਅਸ਼ੀਰਵਾਦ ਨਾਲ ਸਫ਼ਲਤਾਪੂਰਵਕ ਚੱਲ ਰਹੇ ਇਸ ਸਕੂਲ ਵਿੱਚ ਆ ਕੇ ਅੱਜ ਉਨ੍ਹਾਂ ਨੂੰ ਬੇਹੱਦ ਖੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ । ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਸ. ਅਮੋਲਕ ਸਿੰਘ ਨੇ ਵੀ ਸਕੂਲ ਦੇ ਇਸ ਸਮਾਗਮ ਦੀ ਭਰਪੂਰ ਪ੍ਰਸ਼ੰਸਾ ਕੀਤੀ । ਸਕੂਲ ਦੇ ਕਮੇਟੀ ਮੈਂਬਰਾਂ ਵੱਲੋਂ ਪ੍ਰਿੰਸੀਪਲ ਸ਼੍ਰੀਮਤੀ ਕੁਲਦੀਪ ਕੋਰ ਨੂੰ, ਸਕੂਲ ਨੂੰ ਬੁਲੰਦੀਆਂ ਤੇ ਪੁਹੰਚਾਉਣ ਲਈ ਸਨਮਾਨਿਤ ਕੀਤਾ ਗਿਆ। ਕੋਆਰਡੀਨੇਟਰ ਮੈਡਮ ਵੱਲੋਂ ਆਏ ਹੋਏ ਸਮੂਹ ਮਹਿਮਾਨਾਂ, ਮਾਪਿਆਂ , ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਕੂਲ ਦੇ ਇਤਿਹਾਸ ਵਿੱਚ ਅੱਜ ਦਾ ਇਹ ਦਿਨ ਇੱਕ ਯਾਦਗਾਰੀ ਦਿਨ ਬਣ ਗਿਆ ਹੈ । ਉਨ੍ਹਾਂ ਨੂੰ ਆਪਣੇ ਵਿਦਿਆਰਥੀਆਂ ਅਤੇ ਉਨ੍ਹਾਂ ਦੀਆਂ ਕਲਾਵਾਂ 'ਤੇ ਬੇਹੱਦ ਗਰਵ ਮਹਿਸੂਸ ਹੋ ਰਿਹਾ ਹੈ ।

 


Faridians in news Bulletin
Card image cap

ਬਾਬਾ ਫ਼ਰੀਦ ਸਕੂਲ ਦੀ ਵਿਦਿਆਰਥਣ ਸਮਰਿਧੀ ਨੇ 'ਸੁਨਹਿਰੀ ਤੇ ਸਤਰੰਗੀ ਖ਼ਾਬਾਂ ਦਾ ਸਮਾਂ' ਨਾਂ ਦਾ ਨਿਬੰਧ ਲਿਖਿਆ ।

ਬਾਬਾ ਫ਼ਰੀਦ ਸਕੂਲ ਦੀ ਵਿਦਿਆਰਥਣ ਪਰਮਵੀਰ ਕੌਰ ਨੇ 'ਆਉਣ ਵਾਲੀ ਜ਼ਿੰਦਗੀ ਦਾ ਹੁੰਦਾ ਨੀਂਹ' ਨਾਂ ਦਾ ਨਿਬੰਧ ਲਿਖਿਆ ।

ਬਾਬਾ ਫ਼ਰੀਦ ਸਕੂਲ ਦੀ ਵਿਦਿਆਰਥਣ ਨਵਜੋਤ ਨੇ 'ਵਿਦਿਆਰਥੀ ਜੀਵਨ ਚ ਲੁਕਿਆ ਭਵਿੱਖ' ਨਾਂ ਦਾ ਨਿਬੰਧ ਲਿਖਿਆ ।


 


ਪੈ੍ਸ ਨੋਟ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਲਈ ਸੈਮੀਨਾਰ ਆਯੋਜਿਤ

ਫ਼ਰੀਦਕੋਟ : ਇਲਾਕੇ ਦੀ ਨਾਮਾਵਰ ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਵਿਖੇ ਨੌਵੀਂ ਅਤੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਅਗਵਾਈ ਹੇਠ ਲਗਾਏ ਗਏ ਇਸ ਸੈਮੀਨਾਰ ਦੌਰਾਨ ਡਾ. ਨਿਸ਼ੀ ਅਤੇ ਡਾ. ਨੇਹਾ ਨੇ ਲੜਕੀਆਂ ਨਾਲ ਵੱਖ-ਵੱਖ ਵਿਸ਼ਿਆਂ 'ਤੇ ਸੰਵਾਦ ਰਚਾਏ ।

           ਮੈਨੇਜਮੈਂਟ ਅਤੇ ਸਮੂਹ ਸਟਾਫ਼ ਵੱਲੋਂ ਆਏ ਹੋਏ ਮਾਹਿਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਡਾ. ਨਿਸ਼ੀ ਅਤੇ ਡਾ. ਨੇਹਾ ਨੇ ਲੜਕੀਆਂ ਨੂੰ ਬਾਲਗ ਉਮਰ ਦੌਰਾਨ ਪੇਸ਼ ਆਉਂਦੀਆਂ ਵੱਖ-ਵੱਖ ਸਰੀਰਕ, ਮਾਨਸਿਕ ਅਤੇ ਸਮਾਜਿਕ ਚੁਣੌਤੀਆਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਇਸ ਉਮਰ 'ਚ ਇੰਨ੍ਹਾਂ ਚੁਣੌਤੀਆਂ ਦਾ ਸਾਹਮਣਾ ਤਣਾਅ-ਰਹਿਤ ਹੋ ਕੇ ਅਤੇ ਖੁਦ ਉੱਪਰ ਵਿਸ਼ਵਾਸ ਰੱਖਦੇ ਹੋਏ ਹੀ ਕੀਤਾ ਜਾ ਸਕਦਾ ਹੈ । ਇਸ ਸੈਮੀਨਾਰ ਦੌਰਾਨ ਇੰਨ੍ਹਾਂ ਮਾਹਿਰਾਂ ਵੱਲੋਂ ਲੜਕੀਆਂ ਨੂੰ ਭਵਿੱਖੀ ਯੋਜਨਾਵਾਂ ਅਤੇ ਜ਼ਿੰਦਗੀ ਦੇ ਸਹੀ ਉਦੇਸ਼ ਬਾਰੇ ਵੀ ਜਾਗਰੂਕ ਕੀਤਾ । ਉਨ੍ਹਾਂ ਕਿਹਾ ਕਿ ਉੱਚਿਤ ਕੈਰੀਅਰ ਲਈ ਸਹੀ ਯੋਜਨਾ ਬਣਾ ਕੇ ਹੀ ਜੀਵਨ ਦੇ ਉਦੇਸ਼ਾਂ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ । ਉਪਰੰਤ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇੰਨ੍ਹਾਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਇਸ ਸੈਮੀਨਾਰ  ਦੌਰਾਨ ਵਿਦਿਆਰਥਣਾਂ ਨੂੰ ਬਹੁਤ ਕੁਝ ਨਵਾਂ, ਵੱਖਰਾ ਅਤੇ ਉੱਚਿਤ ਸਿੱਖਣ ਨੂੰ ਮਿਲਿਆ ਹੈ । ਇਸ ਨਾਲ ਇੰਨ੍ਹਾਂ ਵਿਦਿਆਰਥੀਆਂ ਨੂੰ ਚਿੰਤਾ-ਮੁਕਤ ਹੋ ਕੇ ਆਪਣੇ ਕੈਰੀਅਰ ਲਈ ਸੰਜੀਦਾ ਹੋਣ ਵਿੱਚ ਵਧੇਰੇ ਮਦਦ ਮਿਲੇਗੀ। ਸਕੂਲ ਦੇ ਪ੍ਰਿੰਸੀਪਲ ਮਿਸਿਜ਼ ਕੁਲਦੀਪ ਕੋਰ ਨੇ ਵੀ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਹਮੇਸ਼ਾ ਆਪਣੇ ਮਾਤਾ- ਪਿਤਾ ਦੀ ਇੱਜਤ ਕਰਨੀ ਚਾਹੀਦੀ ਹੈ ਤੇ ਉਹਨਾਂ ਦੀਆਂ ਇੱਛਾਵਾਂ ਤੇ ਖਰੇ ਉਤਰਨਾ ਚਾਹੀਦਾ ਹੈ। ਇਹ ਸਾਡਾ ਸਭ ਦਾ ਮੁੱਢਲਾ ਫ਼ਰਜ ਹੈ। ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਹਮੇਸ਼ਾ ਹੀ ਅਜਿਹੇ ਉੱਚ-ਉਦੇਸ਼ਾਂ ਪ੍ਰਤੀ ਜਾਗਰੂਕ ਕਰਦੇ ਸੈਮੀਨਾਰ ਆਯੋਜਿਤ ਕਰਦਾ ਰਹਿੰਦਾ ਹੈ । ਇਸ ਲਈ ਪ੍ਰਿੰਸੀਪਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਸ਼ਲਾਘਾ ਕੀਤੀ


ਪੈ੍ਸ ਨੋਟ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਵਿਸ਼ੇਸ਼ ਸੈਮੀਨਾਰ ਆਯੋਜਿਤ

ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਵਿਖੇ ਅਧਿਆਪਕਾਂ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਸੀ.ਬੀ.ਐੱਸ.. ਦੀਆਂ ਹਦਾਇਤਾਂ ਦੇ ਅਨੁਸਾਰ ਅਧਿਆਪਕਾਂ ਲਈ ਕਪੈਸਟੀ ਬਿਲਡਿੰਗ ਸੈਮੀਨਾਰ ਆਯੋਜਿਤ ਕੀਤਾ ਗਿਆ । ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਇਸ ਸੈਮੀਨਾਰ ਦੌਰਾਨ ਅਧਿਆਪਕਾਂ ਨੂੰ ਅਲੱਗ- ਅਲੱਗ ਐਕਟੀਵੀਟੀਜ਼ ਕਰਵਾਈਆਂ ਗਈਆਂ , ਜਿਸ ਵਿੱਚ ਉਹਨਾਂ ਨੂੰ ਅਧਿਆਪਨ-ਕਾਰਜ ਦੇ ਉੱਚੇ ਉਦੇਸ਼ਾਂ ਨੂੰ ਮੁੱਖ ਰੱਖਣ ਬਾਰੇ, ਵਿਦਿਆਰਥੀਆਂ ਨੂੰ ਖੁਸ਼ ਹੋ ਕੇ ਪੜ੍ਹਾਉਣਾ, ਬੱਚਿਆਂ ਦੀ ਮਨੋਦਸ਼ਾ ਨੂੰ ਸਮਝਣ,  ਜ਼ਿੰਦਗੀ ਦੀਆਂ ਕਲਾਵਾਂ, ਹੁਨਰ ਆਦਿ ਨੂੰ ਵਿਕਸਤ ਕਰਨ, ਬੱਚਿਆਂ ਦੀਆਂ ਆਦਤਾਂ ਨੂੰ ਸੁਧਾਰਨ, ਭਰੋਸੇਯੋਗਤਾ ਕਾਇਮ ਕਰਨ,ਬੱਚੇ ਨੂੰ ਅਨੁਸਾਸ਼ਨ ਵਿੱਚ ਰੱਖਣਾ, ਪੜ੍ਹਾਈ ਵਿੱਚ ਉਹਨਾਂ ਦੀ ਰੁਚੀ ਪੈਦਾ ਕਰਨਾ  ਆਦਿ ਤੇ  ਵਿਚਾਰ-ਚਰਚਾ ਕੀਤੀ। ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਮੌਕੇ ਆਏ ਹੋਏ ਮਹਿਮਾਨਾਂ ਦੁਆਰਾ ਦਿੱਤੇ ਗਏ ਵੱਡਮੁੱਲੇ ਗਿਆਨ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਅਤੇ ਸੈਮੀਨਾਰ ਅਧਿਆਪਕਾਂ ਨੂੰ ਹੋਰ ਵਧੇਰੇ ਚੇਤੰਨ ਹੋਣ, ਸਮਰਪਣ ਅਤੇ ਬੱਚਿਆਂ ਦੀ ਮਨੋਦਸ਼ਾ ਨੂੰ ਸਮਝਣ ਵਿੱਚ ਵਧੇਰੇ ਸਹਾਈ ਸਿੱਧ ਹੁੰਦੇ ਹਨ । ਇਸ ਮੌਕੇ ਇਸ ਸੈਮੀਨਾਰ ਵਿੱਚ ਹਿੱਸਾ ਲੈਣ ਵਾਲੇ ਲਗਭਗ 55 ਸਮੂਹ ਅਧਿਆਪਕਾਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ ਗਏ । ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਨੇ ਪ੍ਰਿੰਸੀਪਲ ਅਤੇ ਅਧਿਆਪਕਾਂ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਉਨ੍ਹਾਂ ਦੇ ਹੋਰ ਵੀ ਵੱਡਮੁੱਲੇ ਸਹਿਯੋਗ ਅਤੇ ਅਧਿਆਪਨ-ਕਿੱਤੇ ਦੀ ਗਾਰੀਮਾ ਨੂੰ ਵਧਾਉਣ ਦੀ ਆਸ ਪ੍ਰਗਟਾਈ ।


ਪੈ੍ਸ ਨੋਟ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਰਾਜ-ਪੱਧਰੀ ਤਲਵਾਰਬਾਜ਼ੀ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

 

ਫ਼ਰੀਦਕੋਟ : ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਖਿਡਾਰੀਆਂ ਨੇ ਪਿਛਲੇ ਦਿਨੀਂ ਪਟਿਆਲਾ ਵਿਖੇ ਹੋਈਆਂ ਰਾਜ-ਪੱਧਰੀ ਖੇਡਾਂ ਵਿੱਚ ਹਿੱਸਾ ਲਿਆ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇੰਨ੍ਹਾਂ ਖੇਡ-ਮੁਕਾਬਲਿਆਂ ਸੰਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਅੱਠਵੀਂ ਜਮਾਤ ਦੇ ਖਿਡਾਰੀਆਂ ਵਿਵੇਕਜੀਤ ਸਿੰਘ ਅਤੇ ਮੋਹਜੀਤ ਸਿੰਘ ਨੇ ਪਿਛਲੇ ਦਿਨੀਂ ਪਟਿਆਲਾ ਵਿਖੇ ਹੋਏ ਰਾਜ-ਪੱਧਰੀ ਖੇਡ-ਮੁਕਾਬਲਿਆਂ ਵਿੱਚ ਹਿੱਸਾ ਲਿਆ । ਇੰਨ੍ਹਾਂ ਖਿਡਾਰੀਆਂ ਨੇ ਤਲਵਾਰਬਾਜ਼ੀ ਫ਼ੈਂਸਿੰਗ ਮੁਕਾਬਲਿਆਂ ਵਿੱਚ ਫ਼ਰੀਦਕੋਟ ਜ਼ਿਲ੍ਹੇ ਦੀ ਨੁਮਾਇੰਦਗੀ ਕਰਦਿਆਂ ਵੱਖ-ਵੱਖ ਜ਼ਿਲਿਆਂ ਦੀਆਂ ਟੀਮਾਂ ਨਾਲ ਮੁਕਾਬਲੇ ਕਰਦਿਆਂ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਤਾਂਬੇ ਦਾ ਮੈਡਲ ਹਾਸਿਲ ਕੀਤਾ । ਇਸ ਤੋਂ ਪਹਿਲਾਂ ਉਕਤ ਖਿਡਾਰੀਆਂ ਨੇ ਜ਼ਿਲ੍ਹਾ-ਪੱਧਰ ਦੇ ਖੇਡ-ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇੰਨ੍ਹਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਸ ਸਕੂਲ ਦੇ ਖਿਡਾਰੀਆਂ ਨੇ ਸਾਲ -2022 ਦੌਰਾਨ ਵੀ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਵੀ ਜ਼ਿਲ੍ਹਾ , ਰਾਜ, ਰਾਸ਼ਟਰ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਬੇਮਿਸਾਲ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ । ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਵੀ ਉਕਤ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਦੇਸ਼ ਦੇ ਬਿਹਤਰੀਨ ਸਕੂਲਾਂ ਵਿੱਚੋਂ ਇੱਕ ਹੈ । ਇਸ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਹਮੇਸ਼ਾ ਹੀ ਇਸ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ।


ਪੈ੍ਸ ਨੋਟ
Card image cap

 

ਅਜਿਹੀਆਂ ਕੁਰਬਾਨੀਆਂ ਦੀ ਮਿਸਾਲ ਦੁਨੀਆ 'ਚ ਹੋਰ ਕਿਧਰੇ ਨਹੀਂ ਮਿਲਦੀ- ਬਾਬਾ ਫਰੀਦ  ਪਬਲਿਕ ਸਕੂਲ ਫਰੀਦਕੋਟ

 

ਬਾਬਾ ਫਰੀਦ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਸ਼ਹੀਦੀ ਸਪਤਾਹ

ਸਥਾਨਕ ਸ਼ਹਿਰ ਦੇ ਪ੍ਰਸਿੱਧ ਵਿੱਦਿਅਕ ਅਦਾਰੇ ਬਾਬਾ ਫਰੀਦ ਪਬਲਿਕ ਸਕੂਲ ਵਿਖੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਏ ਗਏ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਅਗਵਾਈ ਹੇਠ ਮਨਾਏ ਗਏ ਇੰਨ੍ਹਾਂ ਸਮਾਗਮਾਂ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ । ਸਮਾਗਮਾਂ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ-ਗਾਇਨ ਨਾਲ ਕੀਤੀ । ਉਪਰੰਤ ਕੁਝ ਵਿਦਿਆਰਥੀਆਂ ਵੱਲੋਂ  ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਦੀਆਂ ਬੇਮਿਸਾਲ ਸ਼ਹੀਦੀਆਂ ਨੂੰ ਬਿਆਨ ਕਰਦੀ ਕਵਿਤਾ ਪੇਸ਼ ਕੀਤੀ ਗਈਕੁਝ ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਵਿੱਚ ਸਿੱਖ ਇਤਿਹਾਸ ਵਿੱਚ ਹੋਈਆਂ ਬੇਮਿਸਾਲ ਅਤੇ ਅਣਗਿਣਤ ਕੁਰਬਾਨੀਆਂ ਨੂੰ ਯਾਦ ਕੀਤਾ। ਸਕੂਲ ਦੇ ਪ੍ਰਿੰਸੀਪਲ ਮਿਸਿਜ਼ ਕੁਲਦੀਪ ਕੋਰ ਨੇ ਇਸ ਪੜਾਅ ਦੇ ਅੰਤ ਵਿੱਚ ਇਸ ਸ਼ਹੀਦੀ ਹਫ਼ਤੇ ਸੰਬੰਧੀ ਵਿਸਥਾਰ ਵਿੱਚ ਚਾਨਣਾ ਪਾਇਆ । ਸਮਾਗਮ ਦੇ ਦੂਜੇ ਪੜਾਅ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਵੰਸ਼ ਦੀਆਂ ਮਹਾਨ ਕੁਰਬਾਨੀਆਂ ਨੂੰ ਸਿਜਦਾ ਕਰਦਿਆਂ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਕਿਹਾ ਕਿ ਅਜਿਹੀਆਂ ਕੁਰਬਾਨੀਆਂ ਦੀ ਮਿਸਾਲ ਦੁਨੀਆ 'ਚ ਹੋਰ ਕਿਧਰੇ ਨਹੀਂ ਮਿਲਦੀ । ਉਨ੍ਹਾਂ ਚਾਰੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਸਾਡੇ ਗੌਰਵਮਈ ਇਤਿਹਾਸ, ਚਮਕੌਰ ਦੀ ਗੜ੍ਹੀ, ਸਰਸਾ ਨਦੀ, ਸਰਹਿੰਦ ਦੀ ਕੰਧ ਤੇ ਮਾਛੀਵਾੜੇ ਦੇ ਜੰਗਲਾਂ ਨੂੰ ਯਾਦ ਕਰਦਿਆਂ ਸਦਾ ਇੰਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ । ਸੰਸਥਾ ਦੇ ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖਾਲਸਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੇ ਸਿੱਖ ਕੌਮ ਅੱਜ ਸਿਰ ਉੱਚਾ ਕਰਕੇ ਫ਼ਖ਼ਰ ਨਾਲ ਜਿਉਂਦੀ ਹੈ ਤਾਂ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ, ਕੌਮ ਅਤੇ ਧਰਮ ਲਈ ਕੀਤੀਆਂ ਅਜਿਹੀਆਂ ਅਦੁੱਤੀਆਂ ਕੁਰਬਾਨੀਆਂ ਨਾਲ ਹੀ ਜਿਉਂਦੀ ਹੈ । ਸਾਨੂੰ ਸਾਡੀ ਕੌਮ ਦੇ ਅਮਰ ਸ਼ਹੀਦਾਂ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ । ਉਨ੍ਹਾਂ ਸਾਹਿਬਜ਼ਾਦਿਆਂ ਨੂੰ ਅਕੀਦਤ ਭੇਂਟ ਕਰਦਿਆਂ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ । ਅੰਤ ਵਿੱਚ ਸਕੂਲ ਦੇ ਚੇਅਰਮੈਂਨ, ਪ੍ਰਿੰਸੀਪਲ ਸਾਹਿਬਾ, ਸਾਰੇ ਅਧਿਆਪਕ ਅਤੇ ਲਗਭਗ 5000 ਵਿਦਿਆਰਥੀਆਂ ਵੱਲੋਂ ਚਾਰ ਸਾਹਿਬਜਾਦਿਆਂ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਨੂੰ ਫੁੱਲਾਂ ਨਾਲ ਸ਼ਰਧਾਂਜਲੀ ਭੇਂਟ ਕੀਤੀ ਗਈ।


Faridians expressions in Media
Card image cap

ਸਕੂਲ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ 'ਸਫ਼ਲ ਹੋਣਾ ਹਰ ਮਨੁੱਖ ਦਾ ਰਿਹਾ ਸੁਪਨਾ' ਨਾਂ ਦਾ ਨਿਬੰਧ ਲਿਖਿਆ ।

ਸਕੂਲ ਦੀ ਵਿਦਿਆਰਥਣ ਏਕਮਜੋਤ ਕੌਰ ਨੇ ਰੰਗ ਭਰੋ ਮੁਕਾਬਲੇ ਵਿੱਚ ਜਿੱਤ ਹਾਸਲ ਕੀਤੀ ।


Faridians expressions in Media
Card image cap

ਬਾਬਾ ਫਰੀਦ ਪਬਲਿਕ ਸਕੂਲ ਫ਼ਰੀਦਕੋਟ ਦੀ 10 ਵੀਂ ਜਮਾਤ ਦੀ ਵਿਦਿਆਰਥਣ ਸਿਮਰਨਪ੍ੀਤ ਕੋਰ ਨੇ 99.4% ਅੰਕ ਲੈ ਕੇ ਪੂਰੇ ਭਾਰਤ ਵਿੱਚੋਂ ਚੌਥਾ ਸਥਾਨ ਹਾਸਿਲ ਕੀਤਾ ।


Faridians in news Bulletin
Card image cap

ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਬਦ ਗਾਇਨ ਕਰਦੇ ਹੋਏ ।


ਲੇਖਾ-ਜੋਖਾ
Card image cap

ਇਮਾਨਦਾਰੀ ਐਵਾਰਡ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਵੱਲੋ ਸੰਦੀਪ ਸਿੰਘ ਅਰੋੜਾ ਨੂੰ ਮਿਲਿਆਂ ।


ਪੈ੍ਸ ਨੋਟ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਜੰਬੂਰੀ ਕੈਂਪ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਬੀਤੇ ਦਿਨੀਂ 18ਵਾਂ ਨੈਸ਼ਨਲ ਜੰਬੂਰੀ ਕੈਂਪ, ਭਾਰਤ ਸਕਾਊਟਸ ਐਂਡ ਗਾਈਡ , ਰਾਜਸਥਾਨ ਦੇ ਜ਼ਿਲ੍ਹਾ ਪਾਲੀ ਦੇ ਰੋਹਤ ਸਥਾਨ ਵਿਖੇ ਸਥਾਨਕ ਸਰਕਾਰ ਦੇ ਸਹਿਯੋਗ ਨਾਲ ਲਗਾਇਆ ਗਿਆ । ਇਸ ਕੈਂਪ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਕਰੀਬ 30 ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਅਤੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਸਟੇਟ ਆਰਗੇਨਾਈਜ਼ਰ ਕਮਿਸ਼ਨਰ , ਪੰਜਾਬ ਸ੍ਰ. ਓਂਕਾਰ ਸਿੰਘ ਅਤੇ ਮਿਸ ਨੀਟਾ ਕਸ਼ਪ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਇਸ ਨੈਸ਼ਨਲ ਕੈਂਪ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ । ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਭਾਰਤ ਦੇ ਸਾਰੇ ਰਾਜਾਂ ਤੋਂ 37000 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆਇਸ ਰਾਸ਼ਟਰੀ ਕੈਂਪ ਦਾ ਉਦਘਾਟਨ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਤੀ ਮੁਰਮੂ ਨੇ ਕੀਤਾ । ਇਸ ਕੈਂਪ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੀਆਂ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇੰਨ੍ਹਾਂ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਪੰਜਾਬ ਦਾ ਲੋਕ-ਨਾਚ ਭੰਗੜਾ , ਗਿੱਧਾ , ਪਰੇਡ ਆਦਿ ਵਿੱਚ ਹਿੱਸਾ ਲੈ ਲਿਆ । ਪੰਜਾਬ ਵੱਲੋਂ ਉਕਤ ਸਕੂਲ ਦੇ ਵਿਦਿਆਰਥੀਆਂ ਨੇ ਫ਼ਿਜ਼ੀਕਲ ਐਕਟੀਵਿਟੀ ਲੇਜ਼ੀਅਮ ਵਿੱਚ ਵੀ ਮੋਹਰੀ ਤੌਰ 'ਤੇ ਭਾਗ ਲੈ ਕੇ ਮਾਣਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਤੀ ਮੁਰਮੂ ਅੱਗੇ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ।  ਪ੍ਰਿੰਸੀਪਲ ਕੁਲਦੀਪ ਕੌਰ ਨੇ ਅੱਗੇ ਦੱਸਿਆ ਕਿ ਮੈਡਮ ਰੰਜਣਾ ਥਾਪਰ ਅਤੇ ਹਰਬਖਸ਼ ਸਿੰਘ ਦੀ ਅਗਵਾਈ ਵਿੱਚ ਇਸ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੇ ਮੱਦੇਨਜ਼ਰ ਕੈਂਪ ਦੇ ਪ੍ਰਬੰਧਕ ਸਾਹਿਬਾਨਾਂ ਨੇ ਉਨ੍ਹਾਂ ਨੂੰ ਮੈਡਲ , ਕਿੱਟ, ਸਰਟੀਫਿਕੇਟ ਅਤੇ ਬੈਚ ਲਗਾ ਕੇ ਸਨਮਾਨਿਤ ਕੀਤਾ ਗਿਆ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਮੌਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਸਕੂਲ-ਅਧਿਆਪਕਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਕੂਲ ਦੇ 96 ਵਿਦਿਆਰਥੀਆਂ ਨੇ ਸਕਾਊਟ ਐਂਡ ਗਾਈਡ ਵਿੱਚ ਰਾਸ਼ਟਰਪਤੀ ਐਵਾਰਡ ਪ੍ਰਾਪਤ ਕਰਕੇ ਸਮੁੱਚੇ ਜ਼ਿਲ੍ਹੇ ਦਾ ਨਾਮ ਪਹਿਲਾਂ ਹੀ ਰੌਸਨ ਕੀਤਾ ਹੈ । ਇਹ ਵੀ ਆਪਣੇ-ਆਪ 'ਚ ਇੱਕ ਰਿਕਾਰਡ ਹੈ । ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖ਼ਾਲਸਾ ਨੇ ਇਸ ਮੌਕੇ ਬੇਹੱਦ ਖੁਸ਼ੀ ਦਾ ਇਜ਼ਹਾਰ ਕਰਦਿਆਂ ਇੰਨ੍ਹਾਂ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ਾਨਦਾਰ ਗਤੀਵਿਧੀਆਂ ਅਤੇ ਪ੍ਰਾਪਤੀਆਂ ਲਈ ਮੁਬਾਰਕਾਂ ਦਿੱਤੀਆਂ ਅਤੇ ਬਿਹਤਰ ਭਵਿੱਖ ਲਈ ਆਪਣਾ ਅਸ਼ੀਰਵਾਦ ਦਿੱਤਾ ।


ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਲੋਹੜੀ ਅਤੇ ਮਾਘੀ ਦਾ ਤਿਉਹਾਰ ਮਨਾਇਆ ਗਿਆ
Card image cap

ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖਾਲਸਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । 


ਪੈ੍ਸ ਨੋਟ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਲੋਹੜੀ ਅਤੇ ਮਾਘੀ ਦਾ ਤਿਉਹਾਰ ਯਾਦਗਾਰੀ ਹੋ ਨਿੱਬੜਿਆ

 

ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖਾਲਸਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ  

 

ਫ਼ਰੀਦਕੋਟ, 13 ਜਨਵਰੀ (    ): ਇਲਾਕੇ ਦੇ ਨਾਮਵਰ ਸਿੱਖਿਆ ਅਦਾਰੇ ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਲੋਹੜੀ ਅਤੇ ਮਾਘੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਸਮੂਹ ਮੈਨੇਜਮੈਂਟ ਅਤੇ ਅਧਿਆਪਕਾਂ ਨੇ ਰਲ ਕੇ ਇਹ ਤਿਉਹਾਰ ਮਨਾਇਆ । ਸੰਸਥਾ ਦੇ ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਜੀ ਖਾਲਸਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।  ਸਭ ਤੋ ਪਹਿਲਾਂ ਸਮੂਹ ਮੈਨੇਜਮੈਂਟ, ਪ੍ਰਿੰਸੀਪਲ , ਕੋਆਰਡੀਨੇਟਰਜ਼ ਅਤੇ ਅਧਿਆਪਕਾਂ ਨੇ  ਨੇ ਮਿਲ ਕੇ ਲੋਹੜੀ ਬਾਲੀ, ਤਿਲ ਪਾਏ । ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਅਗਵਾਈ ਹੇਠ ਅਧਿਆਪਕਾਂ ਦੁਆਰਾ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਜਿਵੇਂ ਕਵਿਤਾਵਾਂ, ਗੀਤ, ਭਾਸ਼ਣ, ਟੱਪੇ, ਲੋਕ-ਨਾਚ ਆਦਿ ਖ਼ੂਬਸੂਰਤ ਅੰਦਾਜ਼ ਵਿੱਚ ਪੇਸ਼ ਕੀਤੇ ਗਏ। ਸਮਾਗਮ ਦੀ ਸ਼ੁਰੂਆਤ ਮਿਸ ਰੂਪ ਕਮਲ ਦੇ ਸਵਾਗਤੀ ਸ਼ਬਦਾਂ ਸੰਗ ਹੋਈ । ਅਧਿਆਪਕ ਕੁਲਵਿੰਦਰ ਵਿਰਕ ਨੇ ਆਪਣੇ ਭਾਸ਼ਣ ਰਾਹੀਂ ਲੋਹੜੀ ਦੇ ਤਿਉਹਾਰ ਅਤੇ ਇਸਦੇ ਇਤਿਹਾਸ ਬਾਰੇ ਚਾਨਣਾ ਪਾਇਆ ।ਉਪਰੰਤ ਮਿਸਟਰ ਇੰਦਰ ਮਾਨ ਨੇ ਖ਼ੂਬਸੂਰਤ ਗੀਤ ਨਾਲ ਖੂਬ ਰੰਗ ਬੰਨ੍ਹਿਆ । ਮਿਸ ਸਤਵੀਰ ਕੌਰ ਨੇ ਲੋਹੜੀ 'ਤੇ ਵਿਸ਼ੇਸ਼ ਇੱਕ ਗੀਤ 'ਗੁੜ ਦੀ ਰੇਵੜੀ' ਪੇਸ਼ ਕੀਤਾ । ਮਿਸ ਮਾਲਤੀ ਅਤੇ ਮਿਸ ਗੀਤੂ  ਨੇ ਖ਼ੂਬਸੂਰਤ ਕਵਿਤਾਵਾਂ ਰਾਹੀਂ ਹਾਜ਼ਰੀ ਲਵਾਈ।  ਅਧਿਆਪਕ ਕੁਲਵਿੰਦਰ ਵਿਰਕ ਨੇ ਗੀਤ 'ਮਹਿੰਦੀ' ਪੇਸ਼ ਕਰਕੇ ਸਮਾਗਮ ਨੂੰ ਸਿਖਰਾਂ ਤੇ ਪਹੁੰਚਾ ਦਿੱਤਾ । ਮੰਚ ਸੰਚਾਲਨ ਦੀ ਭੂਮਿਕਾ ਅਧਿਆਪਕ ਮਿਸ ਰਣਜੀਤ ਕੌਰ ਨੇ ਬਹੁਤ ਹੀ ਖ਼ੂਬਸੂਰਤ ਅੰਦਾਜ਼ ਵਿੱਚ ਨਿਭਾਈ । ਉਪਰੰਤ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਅਧਿਆਪਕਾਂ ਨੂੰ ਲੋਹੜੀ ਅਤੇ ਮਾਘੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਉਨ੍ਹਾਂ ਕਿਹਾ ਕਿ ਲੋਹੜੀ ਅਤੇ ਮਾਘੀ ਸਾਡੇ ਇਤਿਹਾਸਕ ਤਿਉਹਾਰ ਹਨ। ਇਹ ਤਿਉਹਾਰ ਆਪਸੀ ਸਾਂਝ , ਸ਼ਾਂਤੀ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੇ ਹਨ । ਸੰਸਥਾ ਦੇ ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖ਼ਾਲਸਾ ਨੇ ਸਮੂਹ ਹਾਜ਼ਰੀਨ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਤਿਉਹਾਰ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਆਪਸੀ ਭਾਈਚਾਰੇ, ਸਾਂਝ, ਸਦਭਾਵਨਾ ਅਤੇ ਖ਼ੁਸ਼ੀਆਂ ਦੇ ਪ੍ਰਤੀਕ ਹਨ । ਇਨ੍ਹਾਂ ਨੂੰ ਆਪਸੀ ਪ੍ਰੇਮ, ਮਿਲਵਰਤਨ ਅਤੇ ਸ਼ੁਭ ਇੱਛਾਵਾਂ ਨਾਲ ਹੀ ਮਨਾਉਣਾ ਚਾਹੀਦਾ ਹੈ ।


ਪੈ੍ਸ ਨੋਟ
Card image cap

ਦਸਤਾਰ ਸਜਾਉਣ ਮੁਕਾਬਲਿਆਂ 'ਚ ਬਾਬਾ ਫਰੀਦ ਪਬਲਿਕ ਸਕੂਲ ਦੇ ਸੀਨੀਅਰ ਅਤੇ ਜੂਨੀਅਰ ਗਰੁੱਪ ਦੇ ਵਿਦਿਆਰਥੀ ਅਵੱਲ

 

ਬਾਬਾ ਫਰੀਦ ਜੀ ਦੀ ਰਹਿਨੁਮਾਈ ਅਤੇ ਸ: ਇੰਦਰਜੀਤ ਸਿੰਘ ਖਾਲਸਾ ਜੀ  ਦੀ ਯੋਗ ਅਗਵਾਈ ਹੇਠ ਚੱਲ ਰਹੀ ਸੰਸਥਾ ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਿੰਘ ਸਭਾ, ਫਰੀਦਕੋਟ ਵਿਖੇ ਧਾਰਮਿਕ ਪ੍ਰੋਗਰਾਮ ਦੌਰਾਨ ਦਸਤਾਰ ਸਜਾਉਣ ਦੇ ਮੁਕਾਬਲਿਆਂ'ਚ ਹਿੱਸਾ ਲਿਆ।ਇਸ ਸਮਾਗਮ ਵਿੱਚ 50 ਦੇ ਕਰੀਬ ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ।ਪਰ ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬੇਹਤਰੀਨ ਰਹੀ।ਮੁਢਲੇ ਮੁਕਾਬਲੇ ਤੋਂ ਬਾਅਦ ਹੇਠ ਲਿਖੇ ਵਿਦਿਆਰਥੀ ਜੇਤੂ ਰਹੇ।ਗੁਰਸ਼ਵਿੰਦਰ ਸਿੰਘ ਮੱਲ੍ਹੀ(ਨੌਵੀਂ ਜਮਾਤ)  ਨੇ ਪਹਿਲਾ  ਸਥਾਨ , ਗੁਰਤਾਜ ਸਿੰਘ (ਨੌਵੀਂ ਜਮਾਤ)  ਨੇ ਦੂਜਾ ਸਥਾਨ ਅਤੇ  ਜੈਮਨਜੀਤ ਸਿੰਘ(ਦਸਵੀਂ ਜਮਾਤ) ਨੇ ਜੂਨੀਅਰ ਵਿੰਗ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।  ਜਦ ਕਿ ਜਸ਼ਨਪ੍ਰੀਤ ਸਿੰਘ ਮੱਲ੍ਹੀ(+ 1)  ਨੇ ਪਹਿਲਾ, ਕਰਨਵੀਰ ਸਿੰਘ(+ 1)  ਨੇ ਦੂਜਾਗੁਰਮਨਜੋਤ ਸਿੰਘ ਖੋਸਾ(+  1)  ਨੇ ਤੀਜਾ ਸਥਾਨ ਪ੍ਰਾਪਤ ਕੀਤਾ।  ਬਬਲਦੀਪ ਸਿੰਘ(+2)  ਨੇ  ਸੀਨੀਅਰ ਵਿੰਗ ਚੌਂ ਚੌਥਾ ਸਥਾਨ ਹਾਸਿਲ ਕੀਤਾ।  ਬਾਬਾ ਫਰੀਦ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਕੁਲਦੀਪ ਕੌਰ ਨੇ ਸ਼ਾਨਦਾਰ ਪ੍ਰਾਪਤੀ ਲਈ ਜੇਤੂ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ  ਤੇ ਕਿਹਾ ਕਿ ਦਸਤਾਰ ਸਜਾਉਣ ਦੀ ਬਖਸ਼ਿਸ਼ ਸਾਨੂੰ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਹੋਈ ਹੈ। ਅਜਿਹੇ ਮੁਕਾਬਲਿਆਂ ਰਾਹੀਂ ਆਉਣ ਵਾਲੀ ਪੀੜ੍ਹੀ ਨੂੰ ਦਸਤਾਰ ਤੋਂ ਜਾਗਰੂਕ ਕਰਵਾਉਣਾ ਸਾਡਾ ਮੁਢਲਾ ਫ਼ਰਜ਼ ਹੈ ਇਸ ਦੌਰਾਨ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਅਧਿਆਪਕ  ਸ.ਗੁਰਜੀਤ ਸਿੰਘ ਬੁੱਟਰ ਵੀ ਹਾਜ਼ਰ ਸਨ। ਸਕੂਲ ਦੇ ਚੇਅਰਮੈਂਨ ਸ. ਇੰਦਰਜੀਤ ਸਿੰਘ ਖਾਲਸਾ ਜੀ ਨੇ ਸਾਰੇ ਵਿਦਿਆਰਥੀਆਂ ਅਤੇ ਪ੍ਰੇਰਿਤ ਕਰਨ ਵਾਲੇ ਅਧਿਆਪਕਾਂ ਨੂੰ ਅਸ਼ੀਰਵਾਦ ਦਿੱਤਾ।


नैशनल जंबूरी में विधार्थियों ने किया शानदार प्रदर्शन
Card image cap

बाबा फरीद पब्लिक स्कुल के छात गण्यमान्यों के साथ ।


ਪੈ੍ਸ ਨੋਟ
Card image cap

ਪੇਂਟਿੰਗ ਮੁਕਾਬਲਿਆਂ 'ਚ ਬਾਬਾ ਫਰੀਦ ਪਬਲਿਕ ਸਕੂਲ ਰਿਹਾ ਅੱਵਲ

ਬਾਬਾ ਫਰੀਦ ਜੀ ਦੀ ਰਹਿਮਤ ਸਦਕਾ ਅਤੇ ਸ: ਇੰਦਰਜੀਤ ਸਿੰਘ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਨਾਮਵਰ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੇਂਟਿੰਗ ਮੁਕਾਬਲਿਆਂ ਵਿੱਚ ਆਪਣੀ ਕਲਾ ਦੇ ਜੌਹਰ ਦਿਖਾਏ। ਇਹ ਮੁਕਾਬਲੇ ਸੀ.ਬੀ.ਐਸ.ਸੀ. ਵੱਲੋਂ ਕੇਂਦਰੀ ਵਿਦਿਆਲਿਆ , ਫਰੀਦਕੋਟ ਵਿਖੇ ਆਯੋਜਿਤ ਕਰਵਾਏ ਗਏ ਜਿਸ ਵਿਚ 16 ਸਕੂਲਾਂ ਦੇ 80-100  ਵਿਦਿਆਰਥੀਆਂ ਨੇ ਭਾਗ ਲਿਆ। ਇਹਨਾਂ ਮੁਕਾਬਲਿਆਂ 'ਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ +1 ਦੇ ਗੁਰਸ਼ਾਨ ਨੇ India is incredible - travel and explore ਥੀਮ ਤਹਿਤ ਪਹਿਲਾ ਸਥਾਨ ਹਾਸਿਲ ਕੀਤਾ। ਅਤੇ ਮੌਕੇ ਤੇ ਹੀ ਦੋ ਕਿਤਾਬਾਂ ਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਗੁਰਸ਼ਾਨ ਦੀਆਂ ਬਹੁਤ ਸਾਰੀਆਂ ਚਿੱਤਰ ਕਲਾਵਾਂ ਵੱਖ-ਵੱਖ ਅਖਬਾਰਾਂ ਤੇ ਰਸਾਲਿਆਂ ਵਿੱਚ ਪ੍ਰਿੰਟ ਹੋ ਚੁੱਕੀਆਂ ਨੇ ਜਿਨ੍ਹਾਂ ਵਿੱਚ ਕੁਦਰਤੀ ਵਰਤਾਰੇ ਨੂੰ ਹੂ ਬ ਹੂ ਦੇਖਿਆ ਜਾ ਸਕਦਾ ਹੈ।ਇਸ ਮੌਕੇ ਮਿਸਿਜ਼ ਕੁਲਦੀਪ ਕੌਰ ,ਪ੍ਰਿੰਸੀਪਲ, ਬਾਬਾ ਫਰੀਦ ਪਬਲਿਕ ਸਕੂਲ ਨੇ ਬੱਚੇ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰੰਗਾਂ ਰਾਹੀਂ ਆਪਣੀ ਪ੍ਰਤਿਭਾ ਨੂੰ ਉਜਾਗਰ ਕਰਨਾ ਵਿਲੱਖਣ ਗੁਣ ਹੈ। ਰੰਗਾਂ ਦਾ ਸਹੀ ਸੁਮੇਲ ਸਾਡੀ ਕਲਪਨਾ ਨੂੰ ਮੁੜ ਸੁਰਜੀਤ ਕਰ ਦਿੰਦਾ ਹੈ। ਪ੍ਰਿੰਸੀਪਲ ਮੈਡਮ ਨੇ ਬੱਚਿਆਂ ਨੂੰ ਹੋਰ ਵੀ ਅੱਗੇ ਵਧਣ ਲਈ ਪ੍ਰੇਰਨਾ ਦਿੱਤੀ । ਇਸ ਮੌਕੇ ਸ  ਇੰਦਰਜੀਤ ਸਿੰਘ ਖਾਲਸਾ ਚੇਅਰਮੈਨ, ਬਾਬਾ ਫਰੀਦ ਪਬਲਿਕ ਸਕੂਲ ਜੀ ਨੇ ਵੀ ਜੇਤੂ ਵਿਦਿਆਰਥੀ ਅਤੇ ਹੋਣਹਾਰ ਅਧਿਆਪਕਾਂ ਦੀ ਖੂਬ ਸ਼ਲਾਘਾ ਕੀਤੀ ਤੇ ਅਸ਼ੀਰਵਾਦ ਦਿੱਤਾ।


ਬਾਬਾ ਫ਼ਰੀਦ ਸਕੂਲ ਦੇ ਐਨ.ਸੀ.ਸੀ.ਕੈਡਿਟਸ ਗਣਤੰਤਰ ਦਿਵਸ ਪਰੇਡ 'ਚ ਰਹੇ ਮੋਹਰੀ
Card image cap

ਬਾਬਾ ਫ਼ਰੀਦ ਸਕੂਲ ਦੇ ਐਨ.ਸੀ.ਸੀ.ਕੈਡਿਟਸ ਗਣਤੰਤਰ ਦਿਵਸ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਨਮਾਨਿਤ ਕਰਦੇ 'ਤੇ ਪਿ੍ਸੀਪਲ ਕੁਲਦੀਪ ਕੌਰ ਨਾਲ ਵਿਦਿਆਰਥੀ ।


ਬਾਬਾ ਫ਼ਰੀਦ ਸਕੂਲ ਦੇ ਐਨ.ਸੀ.ਸੀ.ਕੈਡਿਟਸ ਗਣਤੰਤਰ ਦਿਵਸ ਪਰੇਡ 'ਚ ਰਹੇ ਮੋਹਰੀ
Card image cap

ਵਿਦਿਆਰਥਣ ਤੇਜਵੀਰ ਕੌਰ ਨੂੰ ਸਨਮਾਨਿਤ ਕਰਦੇ ਹੋਂਏ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਹੋਰ ।


ਪੇਂਟਿੰਗ ਮੁਕਾਬਲਿਆਂ 'ਚ ਬਾਬਾ ਫਰੀਦ ਪਬਲਿਕ ਸਕੂਲ ਰਿਹਾ ਅੱਵਲ
Card image cap

ਗੁਰਸ਼ਰਨ ਸਿੰਘ ਨੂੰ ਸਮਾਨਿਤ ਕਰਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ,ਪਿ੍ੰਸੀਪਲ ਕੁਲਦੀਪ ਕੌਰ ਤੇ ਅਧਿਆਪਕਾ (ਜਸਬੀਰ ਕੌਰ ਜੱਸੀ) ।


ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀ ਆਈ.ਟੀ.ਆਈ ਚੋਣ ਹੋਈ 
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਦਾ ਆਈ.ਟੀ.ਆਈ ਲਈ ਚੁਣਿਆ ਗਿਆ ਵਿਦਿਆਰਥੀ ਗਗਨਦੀਪ ਸਿੰਘ ਸਕੂਲ ਪ੍ਬੰਧਕਾਂ ਨਾਲ । 


ਪੈ੍ਸ ਨੋਟ
Card image cap

ਜ਼ਿਲ੍ਹਾ-ਪੱਧਰੀ ਸਾਹਿਤ ਸਿਰਜਣ ਅਤੇ ਗਾਇਨ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਅੱਵਲ

ਫ਼ਰੀਦਕੋਟ : ਬਾਬਾ ਫ਼ਰੀਦ ਜੀ ਦੀ ਅਪਾਰ ਰਹਿਮਤ ਅਤੇ ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਪ੍ਰਸਿੱਧ ਵਿੱਦਿਅਕ ਅਦਾਰੇ ਬਾਬਾ ਫ਼ਰੀਦ ਪਬਲਿਕ ਸਕੂਲ , ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਭਾਸ਼ਾ ਵਿਭਾਗ, ਫ਼ਰੀਦਕੋਟ ਵੱਲੋਂ ਕਰਵਾਏ ਗਏ ਜ਼ਿਲ੍ਹਾ-ਪੱਧਰੀ ਹਿੰਦੀ ਸਾਹਿਤ ਸਿਰਜਣ ਅਤੇ ਗਾਇਨ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ,ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਕੇ ਆਪਣਾ ,ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਜੀ ਦੀ ਵੱਡਮੁੱਲੀ ਅਗਵਾਈ ਹੇਠ ਇਸ ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾ ਗਾਇਨ, ਕਵਿਤਾ ਸਿਰਜਣ, ਕਹਾਣੀ ਸਿਰਜਣ ਅਤੇ ਲੇਖ ਸਿਰਜਣ ਮੁਕਾਬਲਿਆਂ ਵਿੱਚ ਬਹੁਤ ਹੀ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲਿਆ । ਸਰਕਾਰੀ ਸੀਨੀ. ਸੈਕੰ.ਕੰਨਿਆ ਸਕੂਲ , ਫ਼ਰੀਦਕੋਟ ਵਿਖੇ ਕਰਵਾਏ ਗਏ ਇੰਨ੍ਹਾਂ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਸੁਰਪ੍ਰੀਤ ਸਿੰਘ ਨੇ ਕਵਿਤਾ-ਗਾਇਨ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਇਸੇ ਤਰਾਂ ਹੀ ਅਰਮਾਨਪ੍ਰੀਤ ਸਿੰਘ ਨੇ ਕਵਿਤਾ-ਸਿਰਜਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ । ਉਪਰੋਕਤ ਤੋਂ ਇਲਾਵਾ ਅੈਸ਼ਨੂਰ ਕੌਰ ਨੇ ਕਹਾਣੀ-ਸਿਰਜਣ ਮੁਕਾਬਲੇ ਵਿੱਚ ਦੂਜਾ ਅਤੇ ਪਰੀਨਾਜ਼ ਕੌਰ ਨੇ ਲੇਖ-ਸਿਰਜਣ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ।ਇੰਨ੍ਹਾਂ ਜੇਤੂ ਵਿਦਿਆਰਥੀਆਂ ਦੀ ਚੋਣ ਪੰਜਾਬ-ਪੱਧਰ ਦੇ ਮੁਕਾਬਲਿਆਂ ਲਈ ਵੀ ਕੀਤੀ ਗਈ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇੰਨ੍ਹਾਂ ਜੇਤੂ ਬੱਚਿਆਂ ਨੂੰ ਸਕੂਲ ਵਿੱਚ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਨਾਮ ਤਕਸੀਮ ਕੀਤੇ । ਉਨ੍ਹਾਂ ਇਸ ਮੌਕੇ ਇੰਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕ-ਸਾਹਿਬਾਨਾਂ ਇੰਦਰ ਮਾਨ ਅਤੇ ਐਸ਼ਮੀਨ ਸਿੰਘ ਨੂੰ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਦਾ ਇੱਕੋ-ਇੱਕ ਉਦੇਸ਼ ਵਿਦਿਆਰਥੀਆਂ ਦਾ ਬਹੁਪੱਖੀ ਵਿਕਾਸ ਕਰਕੇ ਉਨ੍ਹਾਂ ਨੂੰ ਜ਼ਿੰਦਗੀ ਦੀਆਂ ਉੱਚੀਆਂ ਮੰਜ਼ਿਲਾਂ ਸਰ ਕਰਨ ਲਈ ਕਾਬਿਲ ਬਣਾਉਣਾ ਹੈ ਤਾਂ ਜੋ ਉਹ ਵੱਖ-ਵੱਖ ਖੇਤਰਾਂ ਵਿੱਚ ਆਪਣਾ , ਸਕੂਲ , ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਣ । ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖ਼ਾਲਸਾ ਨੇ ਇੰਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਆਪਣਾ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਇਹ ਸਭ ਪ੍ਰਾਪਤੀਆਂ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਯੋਗ ਅਗਵਾਈ , ਅਧਿਆਪਕਾਂ ਦੀ ਮਿਹਨਤ , ਮਾਪਿਆਂ ਦੇ ਸਹਿਯੋਗ ਅਤੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਲਗਨ ਦਾ ਹੀ ਨਤੀਜਾ ਹਨ । ਉਨ੍ਹਾਂ ਬਾਬਾ ਫ਼ਰੀਦ ਜੀ ਅੱਗੇ ਅਰਦਾਸ ਕੀਤੀ ਕਿ ਉਹ ਇੰਨ੍ਹਾਂ ਵਿਦਿਆਰਥੀਆਂ ਅਤੇ ਸਕੂਲ 'ਤੇ ਸਦਾ ਆਪਣਾ ਮਿਹਰ ਭਰਿਆ ਹੱਥ ਰੱਖਣ ।


ਗਾਇਨ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਅੱਵਲ
Card image cap

ਪੁਜ਼ੀਸ਼ਨਾਂ ਹਾਸਿਲ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖ਼ਾਲਸਾ ਤੇ ਪ੍ਰਿੰਸੀਪਲ ਕੁਲਦੀਪ ਕੌਰ ਜੀ ।


ਪੈ੍ਸ ਨੋਟ
Card image cap

ਬਾਬਾ ਫ਼ਰੀਦ ਪਬਲਿਕ ਸਕੂਲ ਵਿੱਚ ਮਾਂ-ਬੋਲੀ ਦਿਵਸ ਮਨਾਇਆ

ਪੰਜਾਬੀ ਦੁਨੀਆਂ ਦੀ ਸਭ ਤੋਂ ਖ਼ੂਬਸੂਰਤ ਭਾਸ਼ਾਵਾਂ ਵਿੱਚੋਂ ਇੱਕ- ਪ੍ਰਿੰ. ਕੁਲਦੀਪ ਕੌਰ

ਫ਼ਰੀਦਕੋਟ : ਬਾਬਾ ਫ਼ਰੀਦ ਜੀ ਦੀ ਅਪਾਰ ਬਖਸ਼ਿਸ਼ ਅਤੇ ਚੇਅਰਮੈਨ ਸ੍ਰ.ਇੰਦਰਜੀਤ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਨੂੰ ਸਮਰਪਿਤ ਮਾਂ-ਬੋਲੀ ਦਿਵਸ ਮਨਾਇਆ ਗਿਆ । ਇਸ ਮੌਕੇ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਮੌਕੇ ਵੱਖ-ਵੱਖ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੇ ਵਿਚਾਰ ਪੇਸ਼ ਕੀਤੇ । ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਾਂ-ਬੋਲੀ ਪੰਜਾਬੀ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਕਵਿਤਾਵਾਂ , ਗੀਤ, ਭਾਸ਼ਣ ਆਦਿ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ । ਉਪਰੰਤ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸ਼ੇਖ਼ ਫ਼ਰੀਦ ਜੀ ਨੂੰ ਪੰਜਾਬੀ ਭਾਸ਼ਾ ਦੇ ਆਦਿ ਕਵੀ ਵਜੋਂ ਜਾਣਿਆਂ ਜਾਂਦਾ ਹੈ । ਉਨ੍ਹਾਂ ਨੇ ਪੰਜਾਬੀ ਵਿੱਚ ਸਲੋਕਾਂ ਦੀ ਰਚਨਾ ਕਰਕੇ ਇਸ ਜ਼ੁਬਾਨ ਦੀ ਮਜਬੂਤ ਨੀਂਹ ਰੱਖੀ । ਸਿੱਖ ਗੁਰੂ ਸਾਹਿਬਾਨਾਂ ਨੇ ਪੰਜਾਬੀ ਦੀ ਗੁਰਮੁਖੀ ਲਿੱਪੀ ਨੂੰ ਤਰਤੀਬ ਦਿੱਤੀ ਅਤੇ ਬਾਣੀ ਰਚਕੇ ਪੰਜਾਬੀ ਭਾਸ਼ਾ ਨੂੰ ਜਨ-ਸਧਾਰਨ ਦੀ ਭਾਸ਼ਾ ਬਣਾ ਦਿੱਤਾ । ਵਾਰਿਸ , ਬੁੱਲ੍ਹੇ ਸ਼ਾਹ, ਹੁਸੈਨ, ਅੰਮ੍ਰਿਤਾ ਪ੍ਰੀਤਮ, ਸ਼ਿਵ, ਭਾਈ ਵੀਰ ਸਿੰਘ ਆਦਿ ਲੇਖਕਾਂ ਨੇ ਪੰਜਾਬੀ ਵਿੱਚ ਸਾਹਿਤ ਦੀ ਰਚਨਾ ਕਰਕੇ ਇਸ ਦੀ ਅਮੀਰੀ ਵਿੱਚ ਅੰਤਾਂ ਦਾ ਵਾਧਾ ਕੀਤਾ । ਇਸੇ ਕਰਕੇ ਹੀ ਅੱਜ ਪੰਜਾਬੀ ਦੁਨੀਆਂ ਦੀਆਂ ਸਭ ਤੋਂ ਖ਼ੂਬਸੂਰਤ ਭਾਸ਼ਾਵਾਂ ਵਿੱਚੋਂ ਇੱਕ ਬਣ ਗਈ ਹੈ । ਸਾਨੂੰ ਵੀ ਦੂਜੀਆਂ ਭਾਸ਼ਾਵਾਂ ਵਿੱਚ ਮੁਹਾਰਤ ਹਾਸਿਲ ਕਰਨ ਦੇ ਨਾਲ-ਨਾਲ ਆਪਣੀ ਮਾਂ-ਬੋਲੀ ਦਾ ਵੀ ਸਦਾ ਮਾਣ-ਸਤਿਕਾਰ ਕਰਨਾ ਚਾਹੀਦਾ ਹੈ ਅਤੇ ਪੰਜਾਬੀ ਵਿਆਕਰਨ ਦੀਆਂ ਬਾਰੀਕੀਆਂ ਤੋਂ ਜਾਣੂ ਹੋਣਾ ਚਾਹੀਦਾ ਹੈ । ਇਸ ਮੌਕੇ ਵਿਦਿਆਰਥੀਆਂ ਨੇ ਮਾਂ-ਬੋਲੀ ਪੰਜਾਬੀ ਲਈ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਵੱਖ-ਵੱਖ ਲੇਖਕਾਂ ਦੇ ਸਲੋਗਨ, ਕਵਿਤਾਵਾਂ ਆਦਿ ਲਿਖ ਕੇ ਅਤੇ ਪੰਜਾਬੀ ਦੇ ਮਹਾਨ ਲੇਖਕਾਂ ਦੀਆਂ ਪੇਂਟਿੰਗਜ਼ ਨਾਲ ਬੋਰਡ ਸਜਾ ਕੇ ਇਹ ਦਿਨ ਦੀ ਖ਼ੂਬਸੂਰਤੀ ਵਿੱਚ ਵਾਧਾ ਕੀਤਾ । ਸੰਸਥਾ ਦੇ ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖ਼ਾਲਸਾ ਨੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਪੰਜਾਬੀ ਬੋਲੀ ਸਾਡੀ ਅਨਮੋਲ ਵਿਰਾਸਤ ਹੈ । ਮਾਂ-ਬੋਲੀ ਵਿੱਚ ਮੁਹਾਰਤ ਹਾਸਿਲ ਕਰਕੇ ਬੱਚਾ ਦੂਜੀਆਂ ਭਾਸ਼ਾਵਾਂ ਨੂੰ ਵੀ ਬਹੁਤ ਸੌਖੇ ਤਰੀਕੇ ਨਾਲ ਸਿੱਖ ਸਕਦਾ ਹੈ । ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਨੂੰ ਮਾਂ-ਬੋਲੀ ਦਿਹਾੜੇ ਦੀਆਂ ਮੁਬਾਰਕਾਂ ਵੀ ਦਿੱਤੀਆਂ ।


Faridians in news Bulletin
Card image cap

ਮਾਂ-ਬੋਲੀ ਪ੍ਰਤੀ ਆਪਣੀਆਂ ਭਾਵਨਾਵਾਂ ਕਵਿਤਾਵਾਂ,ਗੀਤ,ਭਾਸ਼ਣ ਰਾਹੀਂ ਕੀਤੀਆਂ ਪੇਸ਼ ।


ਪੈ੍ਸ ਨੋਟ
Card image cap

ਸ਼੍ਰੀ ਰਾਕੇਸ਼ ਕੋਸ਼ਿਕ, ਆਈ.ਪੀ. ਐੱਸ, ਡੀ. ਆਈ. ਜੀ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ

ਬਾਬਾ ਫਰੀਦ ਧਾਰਮਿਕ ਸੰਸਥਾਵਾਂ ਦੇ ਚੇਅਰਮੈਂਨ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚਲ ਰਹੀਆਂ ਬਾਬਾ ਫਰੀਦ ਸੰਸਥਾਵਾਂ ਅਤੇ ਬਾਬਾ ਸ਼ੇਖ ਫਰੀਦ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਨਗਰੀ ਫ਼ਰੀਦਕੋਟ ਵਿਖੇ ਸ਼੍ਰੀ ਰਾਕੇਸ਼ ਕੋਸ਼ਿਕ, ਆਈ.ਪੀ. ਐੱਸ, ਡੀ. ਆਈ. ਜੀਟਿੱਲਾ ਬਾਬਾ ਫਰੀਦ ਜੀ ਵਿਖੇਨਤਮਸਤਕ ਹੋਏ। ਕਮੇਟੀ ਵੱਲੋਂ ਸ਼੍ਰੀ ਰਾਕੇਸ਼ ਕੋਸ਼ਿਕ ਜੀਦਾ ਚੰਡੀਗੜ੍ਹ ਤੋਂ ਫਰੀਦਕੋਟ ਵਿਖੇ ਚਾਂਰਜ ਸੰਭਾਲਣ ਤੇ  ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ, ਫ਼ਰੀਦਕੋਟ ਦੇ ਚੇਅਰਮੈਂਨ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਵਾਈ ਹੇਠ ਬਤੌਰ ਪ੍ਰਧਾਨ ਕੰਮ ਕਰ ਰਹੇ ਸ. ਗੁਰਇੰਦਰ ਮੋਹਨ ਜੀ ਨੇ ਸ਼੍ਰੀ ਰਾਕੇਸ਼ ਕੋਸ਼ਿਕ, ਆਈ.ਪੀ. ਐੱਸ, ਡੀ. ਆਈ. ਜੀਨੂੰ ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਵਿਖੇਦੁਸ਼ਾਲਾ ਅਤੇ ਸਿਰਪਾਉਪਾ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਫਰੀਦਕੋਟ ਵਾਸੀ ਉਨ੍ਹਾਂ ਦੀ ਕਾਬਲੀਅਤ , ਦੂਰ-ਅੰਦੇਸ਼ੀ ਸੋਚ ਅਤੇ ਵੱਡਮੁੱਲੇ ਕਾਰਜਾਂ ਦਾ ਭਰਪੂਰ ਲਾਭ ਲੈਣਗੇ, ਨਾਲ ਹੀ ਉਹਨਾਂ ਨੇ ਕਿਹਾ ਕਿ ਫਰੀਦਕੋਟ ਵਾਸੀਆਂ ਨੇ ਪਹਿਲਾ ਵੀ ਸ਼੍ਰੀ ਰਾਕੇਸ਼ ਕੋਸ਼ਿਕ ਜੀ ਦੇ ਵੱਡਮੁੱਲੇ ਕਾਰਜਾਂ ਦਾ ਭਰਪੂਰ ਲਾਭ ਲਿਆ ਹੈ। ਬਾਬਾ ਫ਼ਰੀਦ ਸੰਸਥਾਵਾਂ ਦੇ ਚੇਅਰਮੈਂਨ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਨੇ ਵੀ ਇਸ ਮੌਕੇ ਉਹਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਬਾਬਾ ਫਰੀਦ ਜੀ ਆਪਣਾ ਅਸ਼ੀਰਵਾਦ ਉਹਨਾਂ 'ਤੇ ਹਮੇਸ਼ਾ ਬਣਾਈ ਰੱਖਣਇਸ ਮੌਕੇ ਸ਼੍ਰੀ ਰਾਕੇਸ਼ ਕੋਸ਼ਿਕ, ਆਈ.ਪੀ. ਐੱਸ, ਜੀਨੇ ਸ. ਇੰਦਰਜੀਤ ਸਿੰਘ ਖਾਲਸਾ ਜੀ ਦਾ ਅਤੇ  ਸਮੂਹ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਤੋਰ 'ਤੇ ਇਹ ਸਨਮਾਨ ਬਖਸ਼ਿਸ਼ ਕਰਨ ਲਈ  ਧੰਨਵਾਦ ਕੀਤਾ।


View more

Gallery

View more
--> -->