News


ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਹਿੰਦੀ-ਦਿਵਸ ਮੌਕੇ ਸੈਮੀਨਾਰ ਆਯੋਜਿ

ਫ਼ਰੀਦਕੋਟ : ਬਾਬਾ ਫਰੀਦ ਜੀ ਦੀ ਰਹਿਮਤ ਸਦਕਾ ਅਤੇ ਚੇਅਰਮੈਂਨ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚਲ ਰਹੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਦੇਸ਼ ਦੀ ਰਾਸ਼ਟਰੀ ਪੱਧਰ ਤੇ ਬੋਲੀ ਜਾਣ ਵਾਲੀ ਭਾਸ਼ਾ ਹਿੰਦੀ ਨੂੰ ਸਮਰਪਿਤ 'ਹਿੰਦੀ-ਦਿਵਸ' ਮੌਕੇ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ । ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ । ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਿੰਦੀ ਸਾਡੇ ਦੇਸ਼ ਦੇ ਲੱਗਭੱਗ ਹਰੇਕ ਰਾਜ ਵਿਚ ਬੋਲੀ ਜਾਂਦੀ ਹੈ । ਵੱਖ-ਵੱਖ ਰਾਜਾਂ ਦੇ ਲੋਕਾਂ ਦਾ ਆਪਸੀ ਗੱਲਬਾਤ ਕਰਨ ਦਾ ਇਹ ਬੇਹੱਦ ਮਹੱਤਵਪੂਰਨ ਮਾਧਿਅਮ ਹੈ ਰਾਸ਼ਟਰੀ ਅਤੇ ਰਾਜ-ਪੱਧਰ 'ਤੇ ਇਸ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਵੱਖ-ਵੱਖ ਸਮਿਆਂ 'ਤੇ ਸਰਕਾਰਾਂ ਅਤੇ ਵੱਖ-ਵੱਖ ਸੰਸਥਾਵਾਂ ਦੁਆਰਾ ਬਹੁਤ ਹੀ ਸਾਰਥਿਕ ਉਪਰਾਲੇ ਕੀਤੇ ਜਾਂਦੇ ਰਹੇ ਹਨ । ਬੇਸ਼ੱਕ ਸਾਨੂੰ ਅੰਤਰਰਾਸ਼ਟਰੀ ਭਾਸ਼ਾ ਅਤੇ ਮਾਤ ਭਾਸ਼ਾ ਦਾ ਆਦਰ ਜ਼ਰੂਰ ਕਰਨਾ ਚਾਹੀਦਾ ਹੈ ਪਰ ਨਾਲ ਹੀ ਇਸ ਭਾਸ਼ਾ ਦਾ ਵੀ ਵੱਧ ਤੋਂ ਵੱਧ ਸਤਿਕਾਰ ਕਰਨਾ ਚਾਹੀਦਾ ਹੈ, ਜਿਹੜੀ ਦੂਰ-ਦੁਰਾਡੇ ਦੇ ਰਾਜਾਂ ਦੇ ਲੋਕਾਂ ਨੂੰ ਆਪਸੀ ਮਿਲਵਰਤਨ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੀ ਹੈ । ਉਹਨਾਂ ਨੇ ਇਹ ਵੀ ਦੱਸਿਆ ਕਿ ਅਜਾਦੀ ਤੋਂ ਦੋ ਸਾਲ ਬਾਅਦ ਇਸ ਦਿਵਸ ਨੂੰ 1949 ਵਿੱਚ ਸਵਿੰਧਾਨ ਵਿੱਚ ਮਾਨਤਾ ਹਾਸਿਲ ਹੋਈ ਅਤੇ 1953 ਵਿੱਚ ਇਸ ਨੂੰ ਪਹਿਲੀ ਵਾਰ ਮਨਾਇਆ ਗਿਆ। ਉਹਨਾਂ ਨੇ ਕਿਹਾ ਕਿ ਇਹ ਭਾਸ਼ਾ ਬਹੁਤ ਹੀ ਮਿੱਠੀ ਭਾਸ਼ਾ ਹੈ। ਇਸ ਮੌਕੇ ਵੱਖ-ਵੱਖ ਵਿਦਿਆਰਥੀਆਂ ਨੇ ਹਿੰਦੀ-ਦਿਵਸ ਨੂੰ ਸਮਰਪਿਤ ਭਾਸ਼ਣ ਅਤੇ ਕਵਿਤਾਵਾਂ, ਦੋਹੇ ਆਦਿ ਪੇਸ਼ ਕਰਕੇ ਇਸ ਭਾਸ਼ਾ ਪ੍ਰਤੀ ਆਪਣੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਆਪਣੇ ਹਿੰਦੀ ਭਾਸ਼ਾ ਦੀ ਮਹਾਨਤਾ, ਮਹੱਤਵ ਅਤੇ ਸਤਿਕਾਰ ਕਰਨ ਦਾ ਸੁਨੇਹਾ ਦਿੰਦਿਆਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਭਾਸ਼ਾਵਾਂ ਵਿੱਚ ਨਿਪੁੰਨ ਹੋਣ ਲਈ ਪ੍ਰੇਰਿਤ ਕੀਤਾ

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ।

Faridians Student written by Article (' ਬਾਬਾ ਸ਼ੇਖ ਫਰੀਦ ' ਆਗਮਨ ਪੁਰਬ ਤੇ ਵਿਸ਼ੇਸ਼) (Gurleen Kaur) Class- 11th.

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵੱਖ-ਵੱਖ ਖੇਡਾਂ ਵਿੱਚੋਂ ਜੇਤੂ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ

 

ਫ਼ਰੀਦਕੋਟ : ਬਾਬਾ ਫ਼ਰੀਦ ਸੰਸਥਾਵਾਂ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਵੱਖ-ਵੱਖ ਮੁਕਾਬਲਿਆਂ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਕੇ   ਆਪਣਾ, ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ । ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ 'ਖੇਡਾਂ ਵਤਨ ਪੰਜਾਬ ਦੀਆਂ' ਨਾਂ ਹੇਠ ਕਰਵਾਏ ਗਏ ਜ਼ਿਲ੍ਹਾ-ਪੱਧਰੀ ਟੂਰਨਾਮੈਂਟਾਂ ਵਿੱਚ ਵੱਖ ਵੱਖ ਮੁਕਾਬਲਿਆਂ ਵਿੱਚੋਂ ਗੋਲਡ, ਸਿਲਵਰ ਅਤੇ ਕਾਂਸੇ ਦੇ ਮੈਡਲ ਹਾਸਿਲ ਕੀਤੇ ਹਨ । ਇਨ੍ਹਾਂ ਜੇਤੂ ਖਿਡਾਰੀਆਂ ਨੂੰ ਸਕੂਲ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾ ਕੇ ਸਨਮਾਨਤ ਕੀਤਾ ਗਿਆ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਅੱਗੇ ਦੱਸਿਆ ਕਿ ਕਬੱਡੀ ਦੀ ਅੰਡਰ-19 ਟੀਮ ਨੇ ਗੋਲਡ ਮੈਡਲ ਜਿੱਤ ਕੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣਾ ਨਾਮ ਦਰਜ ਕਰਵਾਇਆ । ਇਸੇ ਤਰ੍ਹਾਂ ਹੀ ਕਬੱਡੀ ਦੀ ਅੰਡਰ-19 ਟੀਮ ਵੀ ਗੋਲਡ ਮੈਡਲ ਜਿੱਤ ਕੇ ਰਾਜ-ਪੱਧਰੀ ਮੁਕਾਬਲਿਆਂ ਲਈ ਚੁਣੀ ਗਈ ਹੈ । ਇਸ ਤੋਂ ਇਲਾਵਾ ਹੈਂਡਬਾਲ ਵਿੱਚ ਲੜਕੀਆਂ ਦੀ ਟੀਮ ਨੇ ਸਿਲਵਰ, ਬਾਸਕਟਬਾਲ ਵਿੱਚ ਕਾਂਸੇ ਦੇ ਮੈਡਲ ਜਿੱਤੇ ਹਨ । ਇਸੇ ਤਰਾਂ ਹੀ ਵੱਖ-ਵੱਖ ਖਿਡਾਰੀਆਂ ਵੱਲੋਂ 400 ਮੀਟਰ ਰਿਲੇਅ ਦੌੜ ਵਿੱਚੋਂ ਸਿਲਵਰ, ਹਰਡਲ ਦੌੜ ਵਿੱਚੋਂ ਗੋਲਡ ਅਤੇ ਦੋ ਸੌ ਮੀਟਰ ਵਿੱਚੋਂ ਕਾਂਸੀ ਦਾ ਤਗ਼ਮਾ ਹਾਸਲ ਕੀਤਾ । ਜੈਵਲਿਨ ਥ੍ਰੋ ਵਿਚ ਸਿਲਵਰ, ਡਿਸਕਸ ਥਰੋਅ ਵਿੱਚ ਕਾਂਸੇ, 1500 ਮੀਟਰ ਦੌੜ ਵਿੱਚੋਂ ਸਿਲਵਰ, 600 ਮੀਟਰ ਵਿੱਚੋਂ ਕਾਂਸੇ ਦੇ ਤਗ਼ਮੇ, ਲੰਬੀ ਛਾਲ ਵਿੱਚੋਂ ਕਾਂਸੇ, 5000 ਮੀਟਰ ਵਿੱਚੋਂ ਸਿਲਵਰ, ਰੈਸਲਿੰਗ ਵਿਚੋਂ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਵੱਲੋਂ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਸਾਹਿਬਾਨਾਂ ਨੂੰ ਵਧਾਈ ਦਿੰਦਿਆਂ ਹੋਇਆਂ ਇਹ ਵੱਖ-ਵੱਖ ਸਨਮਾਨ ਅਤੇ ਮੈਡਲ ਪ੍ਰਦਾਨ ਕੀਤੇ । ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਨੂੰ ਆਪਣੇ ਹੋਣਹਾਰ ਵਿਦਿਆਰਥੀਆਂ 'ਤੇ ਹਮੇਸ਼ਾ ਹੀ ਮਾਣ ਰਿਹਾ ਹੈ, ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਤਾਂ 99.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਰਿਕਾਰਡ ਕਾਇਮ ਕੀਤਾ ਹੀ ਹੈ, ਨਾਲ ਹੀ ਸਹਿ-ਅਕਾਦਮਿਕ ਗਤੀਵਿਧੀਆਂ, ਖੇਡ ਮੁਕਾਬਲਿਆਂ, ਸੱਭਿਆਚਾਰਕ, ਸਾਹਿਤਕ ਅਤੇ ਕਲਾਤਮਿਕ ਮੁਕਾਬਲਿਆਂ ਵਿੱਚ ਵੀ ਮੈਡਲ ਅਤੇ ਇਨਾਮ ਜਿੱਤ ਕੇ ਸਕੂਲ ਦਾ ਨਾਮ ਸਦਾ ਰੋਸ਼ਨ ਕੀਤਾ ਹੈ । ਉਨ੍ਹਾਂ ਨੇ ਇਨ੍ਹਾਂ ਜੇਤੂ ਖਿਡਾਰੀਆਂ ਦੇ ਕੋਚ ਸਾਹਿਬਾਨਾਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ । ਇਸ ਮੌਕੇ ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਜੀ ਖਾਲਸਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਯੋਗ ਅਗਵਾਈ ਹੇਠ ਇਹ ਸਕੂਲ ਦਿਨ ਦੁੱਗਣੀ, ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ । ਉਨ੍ਹਾਂ ਦੀ ਸੁਚੱਜੀ ਅਗਵਾਈ ਹੇਠ ਹੀ ਇੱਥੋਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿਚ ਨਿੱਤ ਨਵੀਆਂ ਪ੍ਰਾਪਤੀਆਂ ਕਰ ਰਹੇ ਹਨ । ਉਨ੍ਹਾਂ ਬਾਬਾ ਫ਼ਰੀਦ ਜੀ ਅੱਗੇ ਪ੍ਰਾਰਥਨਾ ਕੀਤੀ ਕਿ ਉਹ ਇਸੇ ਤਰ੍ਹਾਂ ਹੀ ਇਸ ਸਕੂਲ, ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥੀਆਂ ਉੱਤੇ ਆਪਣਾ ਮਿਹਰ ਭਰਿਆ ਹੱਥ ਰੱਖਣ ।

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਕਲਾ ਉਤਸਵ ਮੁਕਾਬਲਿਆਂ ਵਿੱਚੋਂ ਜੋਨ ਪੱਧਰ ਲਈ ਚੋਣ।

ਬਾਬਾ ਫਰੀਦ ਜੀ ਦੀ ਰਹਿਮਤ ਅਤੇ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚਲ ਰਹੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਕਲਾ ਉਤਸਵ ਮੁਕਾਬਲਿਆਂ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਛੁਪੀ ਪ੍ਰਤਿਭਾ ਨੂੰ ਉਭਾਰਨ ਦੇ ਮੰਤਵ ਨਾਲ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਲਾ ਉਤਸਵ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿੱਚ ਲੋਕ-ਨਾਚ ਵਿੱਚੋਂ ਦਸਵੀਂ ਜਮਾਤ ਦੇ ਵਿਦਿਆਰਥੀ ਸਾਹਿਲਦੀਪ ਸੰਧੂ ਨੇ ਪਹਿਲਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਹੀ ਵਿਜ਼ੂਅਲ ਆਰਟ 2-ਡੀ ਵਿੱਚੋਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਗੁਰਸ਼ਾਨ ਸਿੰਘ ਨੇ ਵੀ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ । ਇਸ ਤੋਂ ਇਲਾਵਾ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸਨੇਹਾ ਸ਼ਰਮਾ ਨੇ ਡਰਾਮਾ ਸੋਲੋ ਐਕਟਿੰਗ ਵਿਚੋਂ ਦੂਸਰੀ ਪੁਜੀਸ਼ਨ, ਦਸਵੀਂ ਜਮਾਤ ਦੇ ਵਿਦਿਆਰਥੀ ਖੁਸ਼ ਕੁਮਾਰ ਨੇ ਸੋਲੋ ਵੋਕਲ ਸੰਗੀਤ (ਕਲਾਸੀਕਲ) ਮੁਕਾਬਲੇ ਵਿੱਚੋਂ ਤੀਸਰਾ, ਦਸਵੀਂ ਜਮਾਤ ਦੇ ਵਿਦਿਆਰਥੀ ਨਵਜੋਤ ਨੇ ਸੋਲੋ ਇੰਸਟਰੂਮੈਂਟ ਵਿੱਚੋਂ ਤੀਸਰਾ ਅਤੇ ਨੌਵੀਂ ਜਮਾਤ ਦੇ ਵਿਦਿਆਰਥੀ ਸੋਹਰਾਬਦੀਪ ਸਿੰਘ ਨੇ ਡਰਾਮਾ ਸੋਲੋ ਐਕਟਿੰਗ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣਾ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਉਪਰੋਕਤ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਹਮੇਸ਼ਾ ਹੀ ਅਕਾਦਮਿਕ, ਸਹਿ-ਅਕਾਦਮਿਕ, ਸੱਭਿਆਚਾਰਕ, ਕਲਾਤਮਿਕ ਅਤੇ ਖੇਡਾਂ ਵਿੱਚ ਵੀ ਵਧ-ਚੜ੍ਹ ਕੇ ਸ਼ਮੂਲੀਅਤ ਕਰਦਾ ਹੈ ਅਤੇ ਆਪਣੀ ਮਿਹਨਤ, ਲਗਨ ਅਤੇ ਜਜ਼ਬੇ ਨਾਲ ਇੱਥੋਂ ਦੇ ਵਿਦਿਆਰਥੀ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੇ ਹਨ । ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਇਸ ਸ਼ੁੱਭ ਮੌਕੇ 'ਤੇ ਉਨ੍ਹਾਂ ਦੇ ਬਿਹਤਰ ਭਵਿੱਖ ਅਤੇ ਅਗਲੇਰੇ ਮੁਕਾਬਲਿਆਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ।

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਕਲਾ ਉਤਸਵ ਮੁਕਾਬਲਿਆਂ ਵਿੱਚੋਂ ਜੋਨ ਪੱਧਰ ਲਈ ਚੋਣ।

ਬਾਬਾ ਫਰੀਦ ਜੀ ਦੀ ਰਹਿਮਤ ਅਤੇ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚਲ ਰਹੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਕਲਾ ਉਤਸਵ ਮੁਕਾਬਲਿਆਂ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਛੁਪੀ ਪ੍ਰਤਿਭਾ ਨੂੰ ਉਭਾਰਨ ਦੇ ਮੰਤਵ ਨਾਲ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਲਾ ਉਤਸਵ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿੱਚ ਲੋਕ-ਨਾਚ ਵਿੱਚੋਂ ਦਸਵੀਂ ਜਮਾਤ ਦੇ ਵਿਦਿਆਰਥੀ ਸਾਹਿਲਦੀਪ ਸੰਧੂ ਨੇ ਪਹਿਲਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਹੀ ਵਿਜ਼ੂਅਲ ਆਰਟ 2-ਡੀ ਵਿੱਚੋਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਗੁਰਸ਼ਾਨ ਸਿੰਘ ਨੇ ਵੀ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ । ਇਸ ਤੋਂ ਇਲਾਵਾ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸਨੇਹਾ ਸ਼ਰਮਾ ਨੇ ਡਰਾਮਾ ਸੋਲੋ ਐਕਟਿੰਗ ਵਿਚੋਂ ਦੂਸਰੀ ਪੁਜੀਸ਼ਨ, ਦਸਵੀਂ ਜਮਾਤ ਦੇ ਵਿਦਿਆਰਥੀ ਖੁਸ਼ ਕੁਮਾਰ ਨੇ ਸੋਲੋ ਵੋਕਲ ਸੰਗੀਤ (ਕਲਾਸੀਕਲ) ਮੁਕਾਬਲੇ ਵਿੱਚੋਂ ਤੀਸਰਾ, ਦਸਵੀਂ ਜਮਾਤ ਦੇ ਵਿਦਿਆਰਥੀ ਨਵਜੋਤ ਨੇ ਸੋਲੋ ਇੰਸਟਰੂਮੈਂਟ ਵਿੱਚੋਂ ਤੀਸਰਾ ਅਤੇ ਨੌਵੀਂ ਜਮਾਤ ਦੇ ਵਿਦਿਆਰਥੀ ਸੋਹਰਾਬਦੀਪ ਸਿੰਘ ਨੇ ਡਰਾਮਾ ਸੋਲੋ ਐਕਟਿੰਗ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣਾ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਉਪਰੋਕਤ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਹਮੇਸ਼ਾ ਹੀ ਅਕਾਦਮਿਕ, ਸਹਿ-ਅਕਾਦਮਿਕ, ਸੱਭਿਆਚਾਰਕ, ਕਲਾਤਮਿਕ ਅਤੇ ਖੇਡਾਂ ਵਿੱਚ ਵੀ ਵਧ-ਚੜ੍ਹ ਕੇ ਸ਼ਮੂਲੀਅਤ ਕਰਦਾ ਹੈ ਅਤੇ ਆਪਣੀ ਮਿਹਨਤ, ਲਗਨ ਅਤੇ ਜਜ਼ਬੇ ਨਾਲ ਇੱਥੋਂ ਦੇ ਵਿਦਿਆਰਥੀ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੇ ਹਨ । ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਇਸ ਸ਼ੁੱਭ ਮੌਕੇ 'ਤੇ ਉਨ੍ਹਾਂ ਦੇ ਬਿਹਤਰ ਭਵਿੱਖ ਅਤੇ ਅਗਲੇਰੇ ਮੁਕਾਬਲਿਆਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ।

ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਗਰੀਨ ਦੀਵਾਲੀ ਮਨਾ ਕੇ ਲਗਾਈਆਂ ਰੌਣਕਾਂ

ਵੱਖ-ਵੱਖ ਨਾਮਵਰ ਹਸਤੀਆਂ ਨੂੰ ਪੌਦੇ ਵੰਡ ਕੇ ਦਿੱਤਾ ਗ੍ਰੀਨ ਦੀਵਾਲੀ ਦਾ ਸੁਨੇਹਾ  

ਫ਼ਰੀਦਕੋਟ : ਬਾਬਾ ਫ਼ਰੀਦ ਜੀ ਦੀ ਅਪਾਰ ਰਹਿਮਤ ਅਤੇ . ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਵੱਡਮੁੱਲੀ ਰਹਿਨੁਮਾਈ ਹੇਠ ਚੱਲ ਰਹੀ ਪ੍ਰਸਿੱਧ ਵਿਦਿਅਕ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਪ੍ਰਿੰਸੀਪਲ, ਕੋਆਰਡੀਨੇਟਰਜ਼, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਸਕੂਲ ਕੈਂਪਸ ਵਿੱਚ ਪੌਦੇ ਲਗਾ ਕੇ ਅਤੇ ਸ਼ਹਿਰ ਅਤੇ ਇਲਾਕੇ ਦੀਆਂ ਵੱਖ-ਵੱਖ ਨਾਮਵਰ ਹਸਤੀਆਂ ਨੂੰ ਪੌਦੇ ਵੰਡ ਕੇ ਹਰੀ-ਭਰੀ ਅਤੇ ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ  

          ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਦਾ ਖ਼ੂਬਸੂਰਤ ਸੁਨੇਹਾ ਦੇਣ ਲਈ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੁਆਰਾ ਇਲਾਕੇ ਦਾ ਦੌਰਾ ਕਰਦਿਆਂ ਪ੍ਰਸਿੱਧ ਸ਼ਖਸੀਅਤਾਂ ਨੂੰ ਪੌਦੇ ਵੰਡ ਕੇ ਇਸ ਪਾਵਨ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ  ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਇਸ ਮੌਕੇ ਸਕੂਲ ਕੈਂਪਸ ਵਿੱਚ ਵੱਖ-ਵੱਖ ਤਰਾਂ ਦੇ ਪੌਦੇ ਲਗਾ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ  ਇਸ ਮੌਕੇ ਸਮੂਹ ਜਮਾਤਾਂ ਦੇ ਵਿਦਿਆਰਥੀਆਂ ਦੁਆਰਾ ਆਪਣੀਆਂ ਜਮਾਤਾਂ ਦੇ ਕਮਰਿਆਂ ਨੂੰ ਵੇਸਟ ਮਟੀਰੀਅਲ ਨਾਲ ਸਜਾ ਕੇ ਅਤੇ ਰੰਗੋਲੀ ਬਣਾ ਕੇ ਸਕੂਲ ਕੈਂਪਸ ਵਿੱਚ ਗਰੀਨ ਦੀਵਾਲੀ ਮਨਾਈ ਗਈ  ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਮੌਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਂ ਇੱਕ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਕਿਸੇ ਵੀ ਤਿਉਹਾਰ ਨੂੰ ਮਨਾਉਣ ਲਈ ਪ੍ਰਦੂਸ਼ਣ ਪੈਦਾ ਕਰਨਾ ਚੰਗੀ ਗੱਲ ਨਹੀਂ  ਦੀਵਾਲੀ ਸਮੁੱਚੇ ਦੇਸ਼ ਵਿੱਚ ਸਮੂਹ ਭਾਈਚਾਰਿਆਂ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਣ ਵਾਲਾ ਪਾਵਨ ਤਿਉਹਾਰ ਹੈ  ਇਤਿਹਾਸਕ ਮਹੱਤਤਾ ਵਾਲਾ ਇਹ ਤਿਉਹਾਰ ਆਪਸੀ ਭਾਈਚਾਰਕ ਸਾਂਝ, ਏਕਤਾ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਦਾ ਸੁਨੇਹਾ ਦਿੰਦਾ ਹੈ  ਸਿੱਖ ਭਾਈਚਾਰੇ ਵਿੱਚ ਇਸ ਦਿਵਸ ਨੂੰ 'ਬੰਦੀ ਛੋੜ ਦਿਵਸ' ਵਜੋਂ ਵੀ ਮਨਾਇਆ ਜਾਂਦਾ ਹੈ  ਸਾਨੂੰ ਚਾਹੀਦਾ ਹੈ ਕਿ ਅਸੀਂ ਖੁਦ ਵੀ ਇਹ ਤਿਉਹਾਰ ਸਾਫ਼-ਸੁਥਰੇ ਤਰੀਕੇ ਨਾਲ ਮਨਾਈਏ ਅਤੇ ਆਪਣੇ ਬੱਚਿਆਂ ਨੂੰ ਵੀ ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰੀਏ  ਉਨ੍ਹਾਂ ਕਿਹਾ ਕਿ ਅਜਿਹੇ ਮੌਕਿਆਂ 'ਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਅਤੇ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਹੋਰਨਾਂ ਲੋਕਾਂ ਲਈ ਵੀ ਇੱਕ ਮਿਸਾਲ ਬਣਨਾ ਚਾਹੀਦਾ ਹੈ   ਸੰਸਥਾ ਦੇ ਚੇਅਰਮੈਨ  ਇੰਦਰਜੀਤ ਸਿੰਘ ਖ਼ਾਲਸਾ ਜੀ ਵੱਲੋਂ ਸਾਰੇ ਸਪੋਟਿੰਗ ਸਟਾਫ ਨੂੰ ਦੀਵਾਲੀ ਦੇ ਤੋਹਫੇ ਵੀ ਵੰਡੇ ਗਏ ਤੇ ਉਹਨਾਂ ਨੇ ਸਮੂਹ ਸਟਾਫ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਬਾਬਾ ਫ਼ਰੀਦ ਜੀ ਅੱਗੇ ਅਰਦਾਸ ਕੀਤੀ ਕਿ ਇਹ ਤਿਓਹਾਰ ਸਭ ਦੀ ਜ਼ਿੰਦਗੀ ਨੂੰ ਰੌਸ਼ਨ ਕਰੇ ਅਤੇ  ਗਿਆਨ ਦੇ ਦੀਵਿਆਂ ਸੰਗ ਸਭ ਦੇ ਮਨ-ਮਸਤਕ ਵੀ ਰੌਸ਼ਨ ਹੋਣ।  

Faridians written Article ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਤਿਉਹਾਰ 'ਦੀਵਾਲੀ' (Gurleen Kaur) Class- 11th.

ਬਾਬਾ ਫਰੀਦ ਸਕੂਲ ਵਿੱਚ ਗਰੀਨ ਦੀਵਾਲੀ ਮਨਾ ਕੇ ਰੌਂਣਕਾਂ ਲਗਾਈਆਂ ।

ਬਾਬਾ ਫਰੀਦ ਸਕੂਲ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕੀਤੀਆਂ ।

ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੂੰ ਐੱਫ਼..ਪੀ. ਵੱਲੋਂ 'ਨੈਸ਼ਨਲ ਡਾਇਨਾਮਿਕ ਪ੍ਰਿੰਸੀਪਲ ਐਵਾਰਡ' ਮਿਲਣ 'ਤੇ ਖੁਸ਼ੀ ਦੀ ਲਹਿਰ

ਇਸ ਤੋਂ ਪਹਿਲਾਂ ਐੱਫ਼..ਪੀ. ਵੱਲੋਂ 'ਸਟੇਟ ਡਾਇਨਾਮਿਕ ਪ੍ਰਿੰਸੀਪਲ ਐਵਾਰਡ' ਨਾਲ ਵੀ ਕੀਤਾ ਜਾ ਚੁੱਕਾ ਹੈ ਸਨਮਾਨਿਤ  

ਬਾਬਾ ਫ਼ਰੀਦ ਜੀ ਦੀ ਅਪਾਰ ਬਖਸ਼ਿਸ਼ ਨਾਲ ਚੱਲ ਰਹੇ ਪੰਜਾਬ ਦੇ ਨਾਮਵਰ ਸਕੂਲਾਂ ਵਿੱਚੋਂ ਇੱਕ ਬਾਬਾ ਫ਼ਰੀਦ ਪਬਲਿਕ  ਸਕੂਲ ਫ਼ਰੀਦਕੋਟ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੂੰ ਐੱਫ਼..ਪੀ. ਵੱਲੋਂ ਅੱਜ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾ ਕੇ 'ਨੈਸ਼ਨਲ ਡੈਨਾਮਿਕ ਪ੍ਰਿੰਸੀਪਲ ਐਵਾਰਡ' ਨਾਲ ਸਨਮਾਨਿਤ ਕੀਤਾ ਜਾ ਰਿਹਾ  ਹੈ। ਉਨ੍ਹਾਂ ਦੀ ਇਸ ਪ੍ਰਾਪਤੀ 'ਤੇ ਸਮੁੱਚੇ ਫ਼ਰੀਦਕੋਟ ਜ਼ਿਲ੍ਹੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ । ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਨੇ ਸ੍ਰੀਮਤੀ ਕੁਲਦੀਪ ਕੌਰ ਅਤੇ ਬਾਬਾ ਫ਼ਰੀਦ ਪਬਲਿਕ ਸਕੂਲ ਦੀ ਇਸ ਮਾਣਮੱਤੀ ਪ੍ਰਾਪਤੀ ਮੌਕੇ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀਮਤੀ ਕੁਲਦੀਪ ਕੌਰ ਨੇ ਪ੍ਰਿੰਸੀਪਲ ਵਜੋਂ ਪਹਿਲਾਂ ਰਾਜ-ਪੱਧਰ 'ਤੇ 'ਸਟੇਟ ਡੈਨਾਮਿਕ ਪ੍ਰਿੰਸੀਪਲ ਐਵਾਰਡ' ਸਾਲ-2021 ਹਾਸਿਲ ਕਰਕੇ ਸਮੁੱਚੇ ਪੰਜਾਬ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦਾ ਨਾਮ ਚਮਕਾਇਆ ਸੀ । ਹੁਣ ਐੱਫ..ਪੀ. ਵੱਲੋਂ ਉਨ੍ਹਾਂ ਨੂੰ ਰਾਸ਼ਟਰ-ਪੱਧਰ 'ਤੇ 'ਨੈਸ਼ਨਲ ਡੈਨਾਮਿਕ ਪ੍ਰਿੰਸੀਪਲ ਐਵਾਰਡ' ਦਾ ਮਿਲਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਸਿੱਖਿਆ ਅਤੇ ਆਪਣੇ ਕਿੱਤੇ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਸ਼ਖਸੀਅਤ ਹਨ । ਉਨ੍ਹਾਂ ਨੇ ਆਪਣੀ ਕਾਬਲੀਅਤ ਅਤੇ ਅਗਵਾਈ ਸਦਕਾ ਬਾਬਾ ਫ਼ਰੀਦ ਪਬਲਿਕ ਸਕੂਲ ਨੂੰ ਪੰਜਾਬ ਦੇ ਨਾਮਵਰ ਸਕੂਲਾਂ ਵਿਚ ਲਿਆ ਖੜ੍ਹਾ ਕੀਤਾ ਹੈ । ਉਨ੍ਹਾਂ ਦੀ ਮਿਹਨਤ ਸਦਕਾ ਹੀ ਇਸ ਸਕੂਲ ਨੂੰ 'ਬੈਸਟ ਸਕੂਲ ਇੰਨ ਅਕੈਡਮਿਕ ਐਵਾਰਡ' ਮਿਲਿਆ ਹੈ । ਸ.ਇੰਦਰਜੀਤ ਸਿੰਘ ਖ਼ਾਲਸਾ, ਚੇਅਰਮੈਂਨ ਬਾਬਾ ਫਰੀਦ ਸੰਸਥਾਵਾਂ ਨੇ ਪ੍ਰਿੰਸੀਪਲ ਸ਼੍ਰੀਮਤੀ ਕੁਲਦੀਪ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਸਕੂਲ ਅਤੇ ਇਲਾਕੇ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਸ਼ਾਨਦਾਰ ਸੇਵਾਵਾਂ 'ਤੇ ਹਮੇਸ਼ਾ ਹੀ ਮਾਣ ਰਹੇਗਾ । ਉਨ੍ਹਾਂ ਦੀ ਅਗਵਾਈ ਹੇਠ ਹੁਣ ਤੱਕ ਹਜ਼ਾਰਾਂ ਵਿਦਿਆਰਥੀ ਇੱਥੋਂ ਪੜ੍ਹ ਕੇ ਦੇਸ਼-ਵਿਦੇਸ਼ਾਂ ਵਿੱਚ ਆਈ..ਐੱ, ਪੀ.ਸੀ.ਐੱ, ਆਈ.ਪੀ.ਐੱਸ., ਐੱ.ਬੀ.ਬੀ.ਐੱ, ਆਈ.ਆਈ.ਟੀ., ਸੀ., ਡਵੋਕੇਟ ਆਦਿ ਖੇਤਰਾਂ ਵਿੱਚ ਸੇਵਾਵਾਂ ਪ੍ਰਦਾਨ ਕਰਕੇ ਨਾਮਣਾ ਖੱਟ ਰਹੇ ਹਨ । ਇਸ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਹਰਜੋਤ ਕੌਰ ਨੇ 99.2 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪੂਰੇ ਦੇਸ਼ ਵਿੱਚੋਂ ਚੌਥਾ ਸਥਾਨ ਹਾਸਿਲ ਕਰਕੇ ਰਿਕਾਰਡ ਕਾਇਮ ਕੀਤਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਉਸ ਨੂੰ ਨਵੀਂ ਦਿੱਲੀ ਵਿਖੇ 26 ਜਨਵਰੀ ਨੂੰ ਲਾਲ ਕਿਲ੍ਹੇ ਵਿਖੇ ਬੁਲਾ ਕੇ ਸਨਮਾਨਿਤ ਕੀਤਾ ਗਿਆ । ਇਸ ਰਿਕਾਰਡ ਨੂੰ ਇਸੇ ਹੀ ਸਕੂਲ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਇਸ ਸਾਲ ਦਸਵੀਂ ਵਿੱਚੋਂ 99.4 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਤੋੜਿਆ । ਜਿੱਥੇ ਇਸ ਸਕੂਲ ਨੇ ਸਿੱਖਿਆ ਦੇ ਖੇਤਰ ਵਿਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ, ਉੱਥੇ ਨਾਲ ਹੀ ਖੇਡਾਂ, ਕਲਾ, ਸੱਭਿਆਚਾਰ ਅਤੇ ਹੋਰ ਖੇਤਰਾਂ ਵਿੱਚ ਵੀ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ ।  ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਜੀ ਨੂੰ ਇਹ ਐਵਾਰਡ ਮਿਲਣ 'ਤੇ ਸਮੂਹ ਸਟਾਫ਼ ਤੋਂ ਇਲਾਵਾ ਅਤੇ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਤੇ ਵਧਾਈ ਦਿੱਤੀ ਹੈ।

ਬਾਬਾ ਫਰੀਦ ਸਕੂਲ ਦੇ ਐੱਨ.ਸੀ.ਸੀ. ਵਿਦਿਆਰਥੀਆਂ ਨੇ ਏਕਤਾ ਦਿਵਸ ਸਮਾਗਮ ਵਿੱਚ ਹਿੱਸਾ ਲਿਆ ।

ਕਲਾ-ਉਤਸਵ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਅੱਵਲਤੇ ਰਾਜ-ਪੱਧਰੀ ਮੁਕਾਬਲਿਆਂ ਲਈ ਹੋਈ ਚੋਣ

 

ਫ਼ਰੀਦਕੋਟ : ਬਾਬਾ ਫ਼ਰੀਦ ਪਬਲਿਕ ਸਕੂਲ ਦੇ ਦੋ ਵਿਦਿਆਰਥੀਆਂ ਨੇ ਕਲਾ-ਉਤਸਵ ਮੁਕਾਬਲਿਆਂ ਵਿੱਚ ਜੋਨ-ਪੱਧਰ 'ਤੇ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਜੋਨ-ਪੱਧਰੀ ਕਲਾ-ਉਤਸਵ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ,ਫ਼ਰੀਦਕੋਟ ਦੇ ਦੋ ਵਿਦਿਆਰਥੀਆਂ ਗੁਰਸ਼ਾਨ ਸਿੰਘ ਨੇ ਖ਼ੂਬਸੂਰਤ ਪੇਂਟਿੰਗਜ਼ ਬਣਾ ਕੇ ਅਤੇ ਸਾਹਿਲਦੀਪ ਸਿੰਘ ਨੇ ਫੋਕ ਡਾਂਸ ਭੰਗੜਾ ਸੋਲੋ ਵਿੱਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਆਪਣਾ ਅਤੇ ਆਪਣੇਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਜੇਤੂ ਵਿਦਿਆਰਥੀਆਂ ਦੀ ਚੋਣ ਰਾਜ-ਪੱਧਰੀ ਕਲਾ ਮੁਕਾਬਲਿਆਂ ਲਈ ਕੀਤੀ ਗਈ ਹੈ । ਹੁਣ ਇਹ ਦੋਵੇਂ ਵਿਦਿਆਰਥੀ ਸਟੇਟ ਪੱਧਰ 'ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ । ਉਨ੍ਹਾਂ ਨੇ ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ । ਉਹਨਾਂ ਨੇ ਕਿਹਾ ਕਿ ਉਹ ਮਾਣ ਮਹਿਸੂਸ ਕਰਦੇ ਹਨ ਕਿ ਉਹਨਾਂ ਦੀ ਪੂਰੀ ਟੀਮ ਸਕੂਲ ਨੂੰ ਹੋਰ ਅੱਗੇ ਲੈ ਕੇ ਆਉਣ ਲਈ ਹਮੇਸ਼ਾ ਜੱਦੋ- ਜਹਿਦ ਕਰਦੀ ਰਹਿੰਦੀ ਹੈ। ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਨੇ ਵੀ ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਾਬਾ ਫ਼ਰੀਦ ਜੀ ਹਮੇਸ਼ਾ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ ਅਤੇ ਵਿਦਿਆਰਥੀ ਇਸੇ ਤਰ੍ਹਾਂ ਹੀ ਆਪਣੀ ਜ਼ਿੰਦਗੀ ਵਿੱਚ ਅੱਗੇ ਵਧਦੇ ਰਹਿਣ

ਬਾਬਾ ਫਰੀਦ ਸਕੂਲ ਦੇ ਵਿਦਿਆਰਥੀ ਨੇ (ਖੇਡਾਂ ਵਤਨ ਪੰਜਾਬ ਦੀਆਂ) ਰਾਜ ਪੱਧਰੀ ਦੇ ਹੋਏ ਮੁਕਾਬਲਿਆਂ ਵਿੱਚੋਂ ਕਾਂਸੇ ਦਾ ਮੈਡਲ ਜਿੱਤਿਆ ।

ਬਾਬਾ ਫਰੀਦ ਪਬਲਿਕ ਸਕੂਲ ਦੇ ਦੋ ਵਿਦਿਆਰਥੀਆਂ ਨੇ ਕਲਾ ਉਤਸਵ ਮੁਕਾਬਲਿਆਂ ਵਿੱਚ ਜ਼ੋਨ-ਪੱਧਰ ਤੇ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ ।

ਪ੍ਰੈਸ ਨੋਟ

ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਦੇ ਵਿਦਿਆਰਥੀ ‘ਭਾਰਤ ਕੋ ਜਾਨੋ’ ਮੁਕਾਬਲੇ ਵਿੱਚ ਜਿਲ੍ਹਾਂ ਪੱਧਰੀ ਵਿੱਚੋਂ ਮੌਹਰੀ ਰਹਿ ਕੇ ਰਾਜ ਪੱਧਰੀ ਲਈ ਚੋਣ।

ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਦੇ ਵਿਦਿਆਰਥੀਆਂ ਨੇ ਭਾਰਤ ਵਿਕਾਸ ਪਰਿਸ਼ਦ ਵੱਲੋਂ ਆਯੋਜਿਤ ‘ਭਾਰਤ ਕੋ ਜਾਨੋ’ਮੁਕਾਬਲੇ ਵਿੱਚ ਹਿੱਸਾ ਲਿਆ। ਇਹ ਮੁਕਾਬਲਾਪਹਿਲਾ ਸਕੂਲ ਲੈਵਲ ਤੇ ਕਰਵਾਇਆ ਗਿਆ। ਜਿਸ ਵਿੱਚੋਂ ਪਹਿਲਾ ਦਰਜਾ ਲੈਣ ਵਾਲੇ ਵਿਦਿਆਰਥੀਆਂ ਨੇ ਡਿਸਟਿਕ ਲੈਵਲ ਵਿੱਚ ਭਾਗ ਲਿਆ। ਜਿਸ ਵਿੱਚ ਅਲੱਗ- ਅਲੱਗ ਸਕੂਲਾਂ ਦੀਆਂ ਜੂਨੀਅਰ ਅਤੇ ਸੀਨੀਅਰ ਟੀਮਾਂ ਜਿਵੇਂ ਕਿ ਬਾਬਾ ਫਰੀਦ ਪਬਲਿਕ ਸਕੂਲ , ਦਸ਼ਮੇਸ਼ ਪਬਲਿਕ ਸਕੂਲ, ਜੀ.ਟੀ.ਬੀ. ਪਬਲਿਕ ਸਕੂਲ, ਗਾਂਧੀ ਸਕੂਲ ਅਤੇ ਬਲਬੀਰ ਸਕੂਲ ਆਦਿ ਨੇ ਭਾਗ ਲਿਆ। ਇਨ੍ਹਾਂ ਟੀਮਾਂ ਵਿੱਚੋਂਬਾਬਾ ਫਰੀਦ ਸਕੂਲ ਦੀਆਂਜੂਨੀਅਰ ਟੀਮ ਦੇ ਵਿਦਿਆਰਥੀ ਹਰਸਿਮਰਨ ਕੋਰ ਅਤੇ ਪਰੀਨਾਜ ਕੇਰ ਤੇ ਸੀਨੀਅਰ ਟੀਮਾਂ ਦੇ ਵਿਦਿਆਰਥੀ ਚਿਰਾਗ ਵਾਲੀਆਂ ਅਤੇ ਤੇਜਪ੍ਰੀਤ ਕੋਰ ਨੇ ਹਿੱਸਾ ਲਿਆ ਅਤੇ ਦੋਨਾਂ ਟੀਮਾਂ ਦੇ ਵਿਦਿਆਰਥੀਆਂ ਨੇ ਨਾਮਨਾ ਖੱਟ ਕੇ ਸਟੇਟ ਲੈਵਲ ਮੁਕਾਬਲੇ ਵਿੱਚ ਆਪਣਾ ਨਾਂ ਦਰਜ ਕਰਵਾਇਆ ਅਤੇ ਇਹ ਸਾਬਤ ਕੀਤਾ ਕਿ ਉਹ ਪੜ੍ਹਾਈ ਦੇ ਨਾਲ- ਨਾਲ ਹੋਰ ਗਤੀਵਿਧੀਆਂ ਵਿੱਚ ਵੀ ਮੌਹਰੀ ਹਨ।ਸਕੂਲ ਦੇ ਪ੍ਰਿੰਸੀਪਲ ਕੁਲਦੀਪ ਕੋਰ ਨੇ ਦੱਸਿਆਂ ਕਿ ਹੁਣ ਇਹ ਵਿਦਿਆਰਥੀ 20ਨਵੰਬਰਨੂੰ ਅੱਗੇ ਸਟੇਟ ਲੈਵਲ ਮੁਕਾਬਲੇ ਵਿੱਚਸ਼ਾਮਿਲ ਹੋਣਗੇ, ਉਹਨਾਂ ਨੇ ਇਹਨਾਂ ਵਿਦਿਆਰਥੀਆਂ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਹਨਾਂ ਦੀ ਪੂਰੀ ਟੀਮ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਕਿਵੇਂ ਉਹ ਵਿਦਿਆਰਥੀਆਂ ਦੇ ਅਸਤਿੱਤਵ ਨੂੰ ਨਿਖਾਰ ਸਕਣ। ਇਸ ਲਈ ਉਹਨਾਂ ਨੇ ਆਪਣੀ ਪੂਰੀ ਟੀਮ ਦੀ ਸ਼ਲਾਘਾ ਕੀਤੀ।ਸਕੂਲ ਦੇ ਚੇਅਰਮੈਂਨ ਸ: ਇੰਦਰਜੀਤ ਸਿੰਘ ਖਾਲਸਾ ਜੀ ਨੇ ਵੀ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਦਿੰਦੇ ਹੋਏ ਕਿਹਾ ਕਿ ਉਹ ਬਾਬਾ ਫਰੀਦ ਜੀ ਅੱਗੇ ਦੁਆ ਕਰਦੇ ਹਨ ਕਿ ਉਹ ਹਮੇਸ਼ਾ ਆਪਣਾ ਅਸ਼ੀਰਵਾਦ ਉਹਨਾਂ ਦੇ ਸਿਰ ਤੇ ਬਣਾਈ ਰੱਖਣ ਅਤੇ ਉਹ ਇਸੇ ਤਰ੍ਹਾਂ ਕਾਮਯਾਬੀਆਂ ਨੂੰ ਛੂੰਹਦੇ ਰਹਿਣ।

 

ਪ੍ਰਿੰਸੀਪਲ

ਬਾਬਾ ਫਰੀਦ ਸਕੂਲ ਦੇ ਵਿਦਿਆਰਥੀ ਦੀ ਜ਼ਿਲ੍ਹਾ ਪੱਧਰ ਤੋਂ ਬਾਅਦ ਸੂਬੇ ਲਈ ਚੋਣ ।

ਬਾਬਾ ਫ਼ਰੀਦ ਪਬਲਿਕ ਸਕੂਲ ਵਿੱਚੋਂ ਪੜ੍ਹ ਕੇ ਗਈ ਵਿਦਿਆਰਥਣ ਨੇ ਪਾਸ ਕੀਤੀ ਨੀਟ ਪ੍ਰੀਖਿਆ 

ਪੂਰੇ ਪੰਜਾਬ ਵਿੱਚੋਂ ਹਰਜੋਤ ਕੌਰ ਨੇ ਪ੍ਰਾਪਤ ਕੀਤਾ ਦੂਜਾ ਰੈਂਕ 

ਬਾਬਾ ਫਰੀਦ ਜੀ ਦੀ ਰਹਿਮਤ ਅਤੇ ਚੇਅਰਮੈਂਨ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚਲ ਰਹੀ ਇਲਾਕੇ ਦੀ ਪ੍ਰਸਿੱਧ ਸੰਸਥਾ ਅਤੇ ਸਮੁੱਚੇ ਇਲਾਕੇ ਲਈ ਇਹ ਬਹੁਤ ਹੀ ਖੁਸ਼ੀ ਦੀ ਖਬਰ ਹੈ ਕਿ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਵਿੱਚੋਂ ਸਾਲ 2020-21 ਵਿੱਚੋਂ 12 ਵੀਂ ਜਮਾਤ ਪਾਸ ਕਰ ਕੇ ਗਈ ਵਿਦਿਆਰਥਣ ਹਰਜੋਤ ਕੌਰ ਨੇ ਨੀਟ ਦੀ ਪ੍ਰੀਖਿਆ ਪਾਸ ਕਰਕੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਰਜੋਤ ਕੌਰ ਸ਼ੁਰੂ ਤੋਂ ਹੀ ਆਪਣੀ ਪੜ੍ਹਾਈ ਵਿਚ ਹੁਸ਼ਿਆਰ ਸੀ । ਬਾਬਾ ਫ਼ਰੀਦ ਪਬਲਿਕ ਸਕੂਲ ਦੇ ਪ੍ਰਿੰਸੀਪਲ ਦੀ ਯੋਗ ਅਗਵਾਈ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਉਸ ਨੇ ਹਮੇਸ਼ਾ ਹੀ ਪ੍ਰੀਖਿਆਵਾਂ ਵਿੱਚੋਂ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਸਨ । ਹੁਣ ਰਾਸ਼ਟਰ-ਪੱਧਰ 'ਤੇ ਹੋਈ ਨੀਟ ਪ੍ਰੀਖਿਆ ਵਿੱਚ ਉਸ ਨੇ ਪੂਰੇ ਪੰਜਾਬ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਆਪਣਾ, ਮਾਪਿਆਂ ਅਤੇ ਫ਼ਰੀਦਕੋਟ ਜ਼ਿਲ੍ਹੇ ਦਾ ਨਾਂ ਨੂੰ ਚਾਰ ਚੰਨ ਲਾਏ ਹਨ। ਜ਼ਿਕਰਯੋਗ ਹੈ ਕਿ ਇਸ ਵਿਦਿਆਰਥਣ ਨੇ ਪੰਜਾਬ ਵਿੱਚੋਂ ਕੁੱਲ 200 ਸੀਟਾਂ ਵਿੱਚੋਂ ਦੂਜਾ ਰੈਂਕ ਹਾਸਿਲ ਕੀਤਾ ਹੈ। ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਨੇ ਇਸ ਬੱਚੀ ਨੂੰ ਆਪਣਾ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਬਾਬਾ ਫ਼ਰੀਦ ਜੀ ਦੀ ਅਪਾਰ ਬਖਸ਼ਿਸ਼ ਸਦਕਾ ਇਸ ਬੱਚੀ ਨੇ ਸਕੂਲ ਪੱਧਰ 'ਤੇ ਵੀ ਹਮੇਸ਼ਾ ਹੀ ਪਹਿਲੇ ਦਸ ਵਿਦਿਆਰਥੀਆਂ ਵਿੱਚੋਂ ਰਹੀ ਹੈ ਅਤੇ ਹੁਣ ਨੈਸ਼ਨਲ ਪੱਧਰ 'ਤੇ ਹੋਈ ਇਸ ਨੀਟ ਪ੍ਰੀਖਿਆ ਵਿੱਚ ਵੀ ਉਸ ਨੇ ਪੰਜਾਬ ਵਿੱਚੋਂ ਦੂਜਾ ਰੈਂਕ ਹਾਸਲ ਕਰਕੇ ਡਾਕਟਰ ਬਣਨ ਲਈ ਬਾਬਾ ਫ਼ਰੀਦ ਜੀ ਦੇ ਨਾਂ ਤੇ ਬਣੇ ਮੈਡੀਕਲ ਕਾਲਜ ਵਿੱਚ ਆਪਣੀ ਸੀਟ ਪੱਕੀ ਕੀਤੀ ਹੈ। ਉਨ੍ਹਾਂ ਨੇ ਹਰਜੋਤ ਕੌਰ ਦੇ ਉੱਜਵਲ ਭਵਿੱਖ ਲਈ ਬਾਬਾ ਫਰੀਦ ਜੀ ਅੱਗੇ ਅਰਦਾਸ ਕੀਤੀ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ।

Faridians Student written by poem ' ਚੰਗਾ ਇਨਸਾਨ ਬਣਨ ਲਈ ਜ਼ਰੂਰਤ ' (Sahilpreet).

Faridians Student written by poem ' ਜ਼ਿੰਦਗੀ ਬਦਲ ਦਿੰਦੀ ਹੈ ਨੈਤਿਕ ਸਿੱਖਿਆ ' (Jaismeen).

Faridians Student written by poem ' ਵਿਦਿਆਰਥੀਆਂ ਲਈ ਹੈ ਵਧੇਰੇ ਮਹੱਤਵ ' (Navjot).

ਗੁਰਬਾਣੀ ਕੰਠ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਪਹਿਲੀਆਂ ਪੁਜੀਸ਼ਨਾਂ 

 

ਬਾਬਾ ਫ਼ਰੀਦ ਜੀ ਦੀ ਚਰਨ-ਛੋਹ ਪ੍ਰਾਪਤ ਪਵਿੱਤਰ ਨਗਰੀ ਫ਼ਰੀਦਕੋਟ ਵਿਖੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਗੁਰਬਾਣੀ-ਕੰਠ ਮੁਕਾਬਲਿਆਂ ਵਿੱਚ ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਗਰੁੱਪ-1 ਵਿੱਚ ਦਲਜੀਤ ਕੌਰ ਕਲਾਸ ਤੀਸਰੀ ਦੇ ਵਿਦਿਆਰਥੀ ਨੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਅਨਮੋਲਪ੍ਰੀਤ ਕੌਰ, ਚੌਥੀਕਲਾਸਦੀ ਵਿਦਿਆਰਥਣ ਨੂੰ ਹੌਸਲਾ ਅਫ਼ਜ਼ਾਈ ਇਨਾਮ ਪ੍ਰਾਪਤ ਹੋਇਆ । ਇਸੇ ਤਰਾਂ ਹੀ ਗਰੁੱਪ-2 ਵਿੱਚ ਸੱਤਵੀਂ ਕਲਾਸ ਦੇ ਵਿਦਿਆਰਥੀ ਹਰਮਨ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਇਨ੍ਹਾਂ ਉਪਰੋਕਤ ਸਾਰੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ,ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਤੋਂ ਇਲਾਵਾ ਕਵਿਤਾ ਉਚਾਰਨ ਮੁਕਾਬਲੇ ਵਿੱਚ ਦਸਵੀਂ ਕਲਾਸ ਦੇ ਵਿਦਿਆਰਥੀ ਸੁਖਰਾਜ ਸਿੰਘ ਨੇ ਵੀ ਤੀਜਾ ਸਥਾਨ ਹਾਸਲ ਕਰਕੇ ਸਰਟੀਫਿਕੇਟ, ਟਰਾਫੀ ਅਤੇ ਮੈਡਲ ਪ੍ਰਾਪਤ ਕੀਤਾ । ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਵਿੱਚ ਉੱਚ ਅਤੇ ਮਿਆਰੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਅਤੇ ਗੁਰਬਾਣੀ ਦੇ ਲੜ ਲੱਗਣ ਦੀ ਪ੍ਰੇਰਨਾ ਵੀ ਦਿੱਤੀ ਜਾਂਦੀ ਹੈ । ਜਿਸ ਸਦਕਾ ਇੱਥੋਂ ਦੇ ਵਿਦਿਆਰਥੀ ਨਿੱਤ ਨਵੀਂਆਂ ਉਪਲੱਬਧੀਆਂ ਹਾਸਿਲ ਕਰਦੇ ਆ ਰਹੇ ਹਨ । ਉਨ੍ਹਾਂ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੱਤੀ । ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਇਸ ਮੌਕੇ ਖੁਸ਼ੀ ਅਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਇਨਾਮ ਵੱਜੋਂ ਦਿੱਤੀ ਤੇ ਆਪਣਾ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਪ੍ਰਿੰਸੀਪਲ, ਸਮੂਹ ਸਟਾਫ ਅਤੇ ਆਪਣੇ ਵਿਦਿਆਰਥੀਆਂ 'ਤੇ ਮਾਣ ਰਿਹਾ ਹੈ, ਜਿਨ੍ਹਾਂ ਦੀ ਮਿਹਨਤ ਅਤੇ ਲਗਨ ਸਦਕਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦਿਨ ਦੁੱਗਣੀ ਅਤੇ ਰਾਤ ਚੌਗਣੀ ਤਰੱਕੀ ਕਰਕੇ ਨਿੱਤ ਨਵੀਆਂ ਮੰਜ਼ਿਲਾਂ ਨੂੰ ਸਰ ਕਰ ਰਿਹਾ ਹੈ । ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੇ  ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ।

ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਬਾਲ-ਦਿਵਸ ਮੌਕੇ ਲੱਗੀਆਂ ਰੌਣਕਾਂ  

ਚਾਰ-ਰੋਜ਼ਾ ਬਾਲ-ਮੇਲੇ ਦਾ ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਨੇ ਕੀਤਾ ਉਦਘਾਟਨ  

ਫ਼ਰੀਦਕੋਟ : ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਅਤੇ ਬੱਚਿਆਂ ਦੇ ਹਰਮਨ-ਪਿਆਰੇ ਨੇਤਾ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ-ਦਿਨ ਨੂੰ ਸਮਰਪਿਤ ਬਾਲ-ਦਿਵਸ ਮੌਕੇ ਸਥਾਨਕ ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਭਰਪੂਰ ਰੌਣਕਾਂ ਲੱਗੀਆਂ ।  ਸਕੂਲ ਵਿਖੇ ਇਸ ਮੌਕੇ ਚਾਰ-ਰੋਜ਼ਾ ਬਾਲ-ਮੇਲੇ ਦਾ ਵੀ ਆਗਾਜ਼ ਕੀਤਾ ਗਿਆ । ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਨੇ ਇਸ ਚਾਰ-ਰੋਜ਼ਾ ਬਾਲ-ਮੇਲੇ ਦਾ ਸ਼ੁੱਭ ਆਰੰਭ ਆਪਣੇ ਕਰ ਕਮਲਾਂ ਨਾਲ ਰਿਬਨ ਕੱਟ ਕੇ ਕੀਤਾ। ਉਨ੍ਹਾਂ ਨਾਲ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਅਤੇ ਕੋਆਰਡੀਨੇਟਰਜ਼ ਵੀ ਹਾਜ਼ਰ ਸਨ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਬਾਲ-ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਬੱਚਿਆਂ ਦੇ ਹਰਮਨ ਪਿਆਰੇ ਨੇਤਾ ਸਨ । ਉਨ੍ਹਾਂ ਦੇ ਜਨਮ-ਦਿਵਸ ਨੂੰ ਸਮਰਪਿਤ ਪੂਰੇ ਦੇਸ਼ ਵਿੱਚ ਇਸ ਦਿਨ ਬੱਚਿਆਂ ਲਈ ਖਾਸ ਤੌਰ 'ਤੇ ਇਹ ਦਿਨ ਮਨਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵੀ. ਐੱਮ. ਸਟੇਡੀਅਮ ਵਿੱਚ ਵੀ ਇਸ ਮੌਕੇ ਇੱਕ ਵਿਸ਼ਾਲ ਬਾਲ-ਮੇਲੇ ਦਾ ਆਗਾਜ਼ ਕੀਤਾ ਗਿਆ ਹੈ ਜੋ ਕਿ ਲਗਾਤਾਰ ਚਾਰ ਦਿਨ ਚੱਲੇਗਾ । ਇਲਾਕੇ ਵਿੱਚ ਇਸ ਤਰ੍ਹਾਂ ਦਾ ਇਹ ਆਪਣੀ ਕਿਸਮ ਦਾ ਇੱਕ ਵਿਲੱਖਣ ਅਤੇ ਖ਼ੂਬਸੂਰਤ ਬਾਲ-ਮੇਲਾ ਬਾਬਾ ਫ਼ਰੀਦ ਪਬਲਿਕ ਸਕੂਲ ਵਿੱਚ ਹੀ ਕਰਵਾਇਆ ਜਾਂਦਾ ਹੈ । ਇਸ ਮੇਲੇ ਵਿਚ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਪ੍ਰਕਾਰ ਦੇ ਝੂਲੇ ਅਤੇ ਮਨੋਰੰਜਕ ਖੇਡਾਂ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ ।  ਇਸ ਮੌਕੇ ਕਰਵਾਏ ਗਏ ਰੰਗਾਰੰਗ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਬਾਲ-ਦਿਵਸ ਨੂੰ ਸਮਰਪਿਤ ਕਵਿਤਾਵਾਂ, ਗੀਤ, ਸਕਿੱਟ, ਨਾਟਕ, ਕੋਰੀਓਗ੍ਰਾਫੀਆਂ ਆਦਿ ਪੇਸ਼ ਕਰਕੇ ਹਾਜ਼ਰੀਨ ਦਾ ਭਰਪੂਰ ਮਨਪ੍ਰਚਾਵਾ ਕੀਤਾ ਅਤੇ ਇਸ ਦਿਨ ਦਾ ਆਨੰਦ ਮਾਣਿਆ। ਉਹਨਾਂ ਨੇ ਅੱਜ ਦੇ ਯੁੱਗ ਵਿੱਚ ਖਤਮ ਹੁੰਦੀਆਂ ਜਾ ਰਹੀਆਂ ਕਦਰਾਂ – ਕੀਮਤਾਂ ਨੂੰ ਦੇਖਦੇ ਹੋਏ ਵਿਦਿਆਰਥੀਆਂ ਨੂੰ ਕਿਹਾ ਕਿ ਸਵੇਰੇ ਸਭ ਤੋਂ ਪਹਿਲਾ ਉੱਠ ਕੇ ਉਹਨਾਂ ਨੂੰ ਆਪਣੇ ਦਿਨ ਦੀ ਸ਼ੁਰੂਆਤ ਵੱਡਿਆਂ ਨੂੰ ਮੱਥਾ ਟੇਕ ਕੇ ਕਰਨੀ ਚਾਹੀਦੀ ਹੈ ਤੇ ਜਿਸ ਵੀ ਪ੍ਰਮਾਤਮਾ ਨੂੰ ਉਹ ਮੰਨਦੇ ਹਨ ਉਹਨਾਂ ਤੋਂ ਵੀ ਜ਼ਰੂਰ ਅਸ਼ੀਰਵਾਦ ਲੈਣਾ ਚਾਹੀਦਾ ਹੈ ਤੇ ਆਪਣੀ ਜ਼ਿੰਦਗੀ ਸਾਦੀ ਤੇ ਸੋਚ ਉੱਚੀ ਰੱਖਣੀ ਚਾਹੀਦੀ ਹੈ ਤੇ ਭਾਰਤ ਦੀਆਂ ਮਹਾਨ ਸਖਸ਼ੀਅਤਾਂ ਜਿਵੇਂ ਕਿ ਜਵਾਹਰ ਲਾਲ ਨਹਿਰੂ ਜੀ, ਮਦਰ ਟਰੇਸਾ ਅਤੇ ਭਗਤ ਪੂਰਨ ਸਿੰਘ ਜੀ ਤੋਂ ਹਮੇਸ਼ਾ ਪ੍ਰਰੇਨਾ ਲੈਣੀ ਚਾਹੀਦੀ ਹੈ।  ਉਪਰੰਤ ਬੱਚਿਆਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕੀਤਾ ਗਿਆ । ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਸਮੂਹ ਬੱਚਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਬਾਲ-ਦਿਵਸ ਦੀਆਂ ਮੁਬਾਰਕਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਹ ਸ਼ੁਰੂ ਤੋਂ ਹੀ ਸੁਪਨਾ ਰਿਹਾ ਹੈ ਕਿ ਇਸ ਇਲਾਕੇ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਹਰ ਸੰਭਵ ਯਤਨ ਕੀਤੇ ਜਾਣ । ਬਾਬਾ ਫ਼ਰੀਦ ਪਬਲਿਕ ਸਕੂਲ ਇਸੇ ਉਦੇਸ਼ ਨੂੰ ਮੁੱਖ ਰੱਖ ਕੇ ਮਿਆਰੀ ਸਿੱਖਿਆ ਦੇ ਨਾਲ-ਨਾਲ ਬੱਚਿਆਂ ਅੰਦਰ ਨੈਤਿਕ ਕਦਰਾਂ-ਕੀਮਤਾਂ ਅਤੇ ਹੋਰ ਸਹਿ-ਅਕਾਦਮਿਕ ਗਤੀਵਿਧੀਆਂ ਰਾਹੀਂ ਉਹਨਾਂ ਨੂੰ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਾ ਰਿਹਾ ਹੈ । ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦੀ ਰਹਿਮਤ ਸਦਕਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਜ਼ਿਲ੍ਹੇ ਦਾ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਦੇ ਮੋਹਰੀ ਅਤੇ ਨਾਮਵਰ ਸਕੂਲਾਂ ਵਿੱਚੋਂ ਇੱਕ ਹੈ ।

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀ ਸੈੰਟਰ ਅਤੇ ਬਲਾਕ-ਪੱਧਰੀ ਖੇਡਾਂ ਵਿੱਚ ਛਾਏ

ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਵਧਾਇਆ ਸਕੂਲ ਦਾ ਮਾਣ

ਫ਼ਰੀਦਕੋਟ : ਬਾਬਾ ਫ਼ਰੀਦ ਜੀ ਦੀ ਅਪਾਰ ਬਖਸ਼ਿਸ਼ ਅਤੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਪ੍ਰਸਿੱਧ ਵਿੱਦਿਅਕ ਅਦਾਰੇ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਹੋਣਹਾਰ ਖਿਡਾਰੀਆਂ ਨੇ ਪਿਛਲੇ ਦਿਨੀਂ ਹੋਈਆਂ ਬਲਾਕ-ਪੱਧਰੀ ਅਤੇ ਸੈਂਟਰ-ਪੱਧਰੀ ਖੇਡਾਂ ਵਿੱਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇੰਨ੍ਹਾਂ ਖੇਡਾਂ ਸੰਬੰਧੀ ਜਾਣਕਾਰੀ ਦਿੰਦਿਆਂ ਅਥਾਹ ਖੁਸ਼ੀ ਦਾ ਪ੍ਰਗਟਾਵਾ ਕੀਤਾ । ਉਨ੍ਹਾਂ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਇਮਰੀ ਸਕੂਲ ਖੇਡਾਂ ਦੇ ਸੈਂਟਰ ਪੱਧਰ ਦੇ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੀਆਂ ਲੜਕੇ ਅਤੇ ਲੜਕੀਆਂ ਦੀਆਂ ਦੋਵੇਂ ਟੀਮਾਂ ਨੇ ਫੁੱਟਬਾਲ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ । ਇਸੇ ਤਰਾਂ ਹੀ ਕਰਾਟੇ ਅਤੇ ਤੈਰਾਕੀ ਵਿੱਚ ਵੀ ਇਸ ਸਕੂਲ ਦੀਆਂ ਲੜਕੀਆਂ ਦੀਆਂ ਟੀਮਾਂ ਨੇ ਵਿਰੋਧੀ ਟੀਮਾਂ ਨੂੰ ਹਰਾ ਕੇ ਪਹਿਲੇ ਸਥਾਨ ਹਾਸਿਲ ਕੀਤੇ । ਇਸ ਤੋਂ ਇਲਾਵਾ ਲੜਕਿਆਂ ਨੇ ਸ਼ਤਰੰਜ ਮੁਕਾਬਲੇ ਵਿੱਚ ਪਹਿਲਾ ਅਤੇ ਸ਼ਾਟ-ਪੁੱਟ ਵਿੱਚ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸਨ ਕੀਤਾ ਹੈ ।

              ਉਪਰੋਕਤ ਤੋਂ ਇਲਾਵਾ ਬਲਾਕ-ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਕੁੜੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ । ਕਰਾਟੇ ਦੇ ਮੁਕਾਬਲਿਆਂ ਵਿੱਚ ਵੀ ਇਸ ਸਕੂਲ ਦੀਆਂ ਖਿਡਾਰਨਾਂ ਨੇ ਵਿਰੋਧੀ ਟੀਮਾਂ ਨੂੰ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ ।ਇਸ ਤੋਂ ਇਲਾਵਾ ਸਕੇਟਿੰਗ ਵਿੱਚ ਵੀ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਹੀ ਪਹਿਲੇ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਇੰਨ੍ਹਾਂ ਸਭ ਟੀਮਾਂ ਨੂੰ ਜ਼ਿਲ੍ਹਾ ਪੱਧਰ 'ਤੇ ਹੋਣ ਵਾਲੇ ਮੁਕਾਬਲਿਆਂ ਲਈ ਚੁਣਿਆ ਗਿਆ ਹੈ । ਸਕੂਲ ਦੇ ਇੰਨ੍ਹਾਂ ਹੋਣਹਾਰ ਖਿਡਾਰੀਆਂ ਦੀ ਜਿੱਤ ਉਪਰੰਤ ਚੋਣ ਸੰਬੰਧੀ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਕਿਹਾ ਕਿ ਇਹ ਸਭ ਕੋਚ ਸਾਹਿਬਾਨਾਂ ਦੀ ਅਗਵਾਈ ਹੇਠ ਖਿਡਾਰੀਆਂ ਦੀ ਮਿਹਨਤ ਦਾ ਹੀ ਨਤੀਜਾ ਹੈ ਜਿਸ ਨਾਲ ਸਕੂਲ ਦਾ ਮਾਣ ਹੋਰ ਵਧੇਰੇ ਵਧਿਆ ਹੈ । ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਵੀ ਇਸ ਮੌਕੇ ਜੇਤੂ ਖਿਡਾਰੀਆਂ ਨੂੰ ਆਪਣਾ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੁਆਰਾ ਭਵਿੱਖ ਵਿੱਚ ਵੀ ਇਸੇ ਤਰਾਂ ਵੱਡਮੁੱਲੀਆਂ ਪ੍ਰਾਪਤੀਆਂ ਹਾਸਿਲ ਕਰਦੇ ਰਹਿਣ ਦੀ ਕਾਮਨਾ ਕੀਤੀ ।

ਬਾਬਾ ਫਰੀਦ ਸਕੂਲ ਦੇ ਵਿਦਿਆਰਥੀ ਪ੍ਰਦੀਪ ਸਿੰਘ ਖੋਸਾ ਨੇ ਕੁਸ਼ਤੀ ਮੁਕਾਬਲੇ 'ਚ ਜਿੱਤਿਆ ਗੋਲਡ ਮੈਡਲ ।

Faridians Student written by ' ਜ਼ਿੰਦਗੀ ਹੋਈ ਤੇਜ਼-ਤਰਾਰ ਨਾ ਵਿਸਾਰੀਏ ਸੱਭਿਆਚਾਰ ' (Simranjeet Kaur).

ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ‘ਭਾਰਤ ਕੋ ਜਾਨੋ’ ਮੁਕਾਬਲੇ ਵਿੱਚ ਮਾਰੀਆਂ ਮੱਲਾ।

ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਦੇ ਵਿਦਿਆਰਥੀਆਂ ਨੇ ਭਾਰਤ ਵਿਕਾਸ ਪਰਿਸ਼ਦ ਵੱਲੋਂ ਆਯੋਜਿਤ ‘ਭਾਰਤ ਕੋ ਜਾਨੋ’ ਮੁਕਾਬਲੇ ਵਿੱਚ ਹਿੱਸਾ ਲਿਆ। ਜਿਲ੍ਹਾਂ ਪੱਧਰੀ ਮੁਕਾਬਲੇ ਵਿੱਚ ਪਹਿਲਾ ਦਰਜਾ ਹਾਸਿਲ ਕਰਨ ਤੋਂ ਬਾਅਦ ਸਕੂਲਾਂ ਦੀਆਂ ਜੂਨੀਅਰ ਅਤੇ ਸੀਨੀਅਰ ਟੀਮਾਂ ਨੇ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲਿਆ। ਇਹ ਮੁਕਾਬਲਾ ਅਬੋਹਰ ਦੇ  ਡੀ.ਏ.ਵੀ. ਕਾਲਜ ਵਿਖੇ ਕਰਵਾਇਆ ਗਿਆ । ਇਸ ਮੌਕੇ ਪੰਜਾਬ ਦੀਆਂ ਕੁੱਲ 20 ਟੀਮਾਂ ਸ਼ਾਮਿਲ ਸਨ। ਜਿਸ ਵਿੱਚੋਂ ਜੂਨੀਅਰ ਗੁਰੱਪ ਦੇ ਵਿਦਿਆਰਥੀ ਹਰਸਿਮਰਨ ਕੋਰ ਅਤੇ ਪਰੀਨਾਜ ਕੋਰ ਨੇ ਤੀਜਾ ਦਰਜਾ  ਹਾਸਿਲ ਕਰਕੇ ਮੈਡਲ, ਟਰਾਫੀ ਅਤੇ ਸਰਟੀਫਿਕੇਟ ਹਾਸਿਲ ਕੀਤਾ ਅਤੇ ਸੀਨੀਅਰ ਗਰੁੱਪ ਦੇ ਚਿਰਾਗ ਵਾਲੀਆਂ ਅਤੇ ਤੇਜਰੀਤ ਕੋਰ ਨੇ ਚੌਥਾ ਦਰਜਾ ਹਾਸਿਲ ਕੀਤਾ ਤੇ ਇਹਨਾਂ ਵਿਦਿਆਰਥੀਆਂ ਨੂੰ ਵੀ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਕੁਲਦੀਪ ਕੋਰ ਨੇ ਇਹਨਾਂ ਵਿਦਿਆਰਥੀਆਂ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਹਨਾਂ ਦੀ ਪੂਰੀ ਟੀਮ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਕਿਵੇਂ ਉਹ ਵਿਦਿਆਰਥੀਆਂ ਦੇ ਅਸਤਿੱਤਵ ਨੂੰ ਨਿਖਾਰ ਸਕਣ। ਇਸ ਲਈ ਉਹਨਾਂ ਨੇ ਆਪਣੀ ਪੂਰੀ ਟੀਮ ਦੀ ਸ਼ਲਾਘਾ ਕੀਤੀ। ਸਕੂਲ ਦੇ ਚੇਅਰਮੈਂਨ ਸ: ਇੰਦਰਜੀਤ ਸਿੰਘ ਖਾਲਸਾ ਜੀ ਨੇ ਵੀ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਦਿੰਦੇ ਹੋਏ ਕਿਹਾ ਕਿ ਉਹ ਬਾਬਾ ਫਰੀਦ ਜੀ ਅੱਗੇ ਦੁਆ ਕਰਦੇ ਹਨ ਕਿ ਉਹ ਹਮੇਸ਼ਾ ਆਪਣਾ ਅਸ਼ੀਰਵਾਦ ਉਹਨਾਂ ਦੇ ਸਿਰ ਤੇ ਬਣਾਈ ਰੱਖਣ ਅਤੇ ਉਹ ਇਸੇ ਤਰ੍ਹਾਂ ਕਾਮਯਾਬੀਆਂ ਨੂੰ ਛੂੰਹਦੇ ਰਹਿਣ।

ਬਾਬਾ ਫਰੀਦ ਸਕੂਲ ਦੇ ਵਿਦਿਅਰਥੀ ਹਰਸਿਮਰਨ ਕੌਰ ਅਤੇ ਪਰਿਨਾਜ ਕੌਰ ਨੇ ਰਾਜ ਪੱਧਰੀ ਦੇ ਮੁਕਾਬਲੇ 'ਚ ਹਾਸਲ ਕੀਤਾ ਤੀਜਾ ਸਥਾਨ ।

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀ ਨੇ ਇੰਟਰ  ਸਕੂਲ ਸਟੇਟ ਕੁਸ਼ਤੀ ਮੁਕਾਬਲੇ ਵਿੱਚ ਇੱਕ ਵਾਰ ਫਿਰ ਜਿੱਤਿਆ ਗੋਲਡ ਮੈਡਲ

ਬਾਬਾ ਫਰੀਦ ਜੀ ਦੀ ਰਹਿਮਤ ਅਤੇ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚਲ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਪ੍ਰਦੀਪ ਸਿੰਘ ਖੋਸਾ ਨੇ ਕੁਸ਼ਤੀ ਦੇ ਇੰਟਰ ਸਕੂਲ ਸਟੇਟ ਮੁਕਾਬਲੇ ਵਿੱਚੋਂ ਸੋਨੇ ਦਾ ਤਗਮਾ ਜਿੱਤ ਕੇ ਆਪਣਾ , ਸਕੂਲ, ਮਾਪਿਆਂ ਅਤੇ ਸਮੁੱਚੇ ਫ਼ਰੀਦਕੋਟ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ । ਇਸ ਖਿਡਾਰੀ ਦੀ ਏਸ ਸ਼ਾਨਦਾਰ ਪ੍ਰਾਪਤੀ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਇਸ ਹੋਣਹਾਰ ਖਿਡਾਰੀ ਨੇ ਅਮ੍ਰਿੰਤਸਰ ਵਿਖੇ ਰਵਾਏ ਗਏ ਅੰਡਰ-19 ਰਾਜ-ਪੱਧਰੀ ਗਰੀਕੋ  ਰੋਮਨ ਸਟਾਈਲ ਕੁਸ਼ਤੀ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਜਿੱਤਿਆ । ਉਨ੍ਹਾਂ ਕਿਹਾ ਕਿ ਇਹ ਉਪਲੱਬਧ ਇਸ ਖਿਡਾਰੀ ਦੀ ਮਿਹਨਤ, ਆਪਣੀ ਖੇਡ ਪ੍ਰਤੀ ਲਗਨ ਅਤੇ ਉਸਦੇ ਕੋਚ ਸਾਹਿਬਾਨਾਂ ਦੀ ਅਗਵਾਈ ਸਦਕਾ ਹੀ ਸੰਭਵ ਹੋਈ ਹੈ । ਇਸ ਖਿਡਾਰੀ ਨੇ ਪਹਿਲਾਂ ਵੀ ਕੁਸ਼ਤੀ ਦੇ ਅੰਡਰ-17 ਸਬ-ਜੂਨੀਅਰ ਮੁਕਾਬਲਿਆਂ ਵਿੱਚ  'ਗਰੀਕੋ ਰੋਮਨ' ਸਟਾਈਲ ਨਾਲ ਕੁਸ਼ਤੀ ਦੀ ਖੇਡ ਖੇਡਦੇ ਹੋਏ ਕਰੇਗਿਸਤਾਨ ਦੇ ਸ਼ਹਿਰ ਬੀਸੇਕ ਵਿਖੇ  ਰੈਸਲਿੰਗ ਐਸੋਸੀਏਸ਼ਨ' ਵੱਲੋਂ ਕਰਵਾਏ ਗਏ ਸਬ-ਜੂਨੀਅਰ ਕੁਸ਼ਤੀ ਮੁਕਾਬਲਿਆਂ ਵਿੱਚ  ਚਾਂਦੀ ਦਾ ਤਗ਼ਮਾ ਜਿੱਤ ਕੇ  ਪੂਰੇ  ਭਾਰਤ ਦਾ ਮਾਣ ਵਧਾਇਆ ਹੈ। ਉਹਨਾਂ ਨੇ ਦੱਸਿਆਂ ਕਿ ਅੱਜ ਤੱਕ ਇਸ ਵਿਦਿਆਰਥੀ ਨੇ ਲਗਭਗ 15 ਮੈਡਲ ਹਾਸਿਲ ਕੀਤੇ ਹਨ, ਨਾਲ ਹੀ ਉਹਨਾਂ ਨੇ ਕਿਹਾ ਕਿ ਇਸ ਵਿਦਿਆਰਥੀ ਵਿੱਚ ਕੁਸ਼ਤੀ ਦਾ ਜਾਨੂੰਨ ਬਾਕਮਾਲ ਹੈ, ਪ੍ਰਮਾਤਮਾ ਇਸ ਦੀ ਓਲੀਮੀਪਿਅਕ ਵਿੱਚ ਮੱਲਾ ਮਾਰਨ ਦੀ ਇੱਛਾ ਨੂੰ ਵੀ ਪੂਰਾ ਕਰੇ। ਉਨ੍ਹਾਂ ਨੇ ਪ੍ਰਦੀਪ ਸਿੰਘ ਖੋਸਾ ਅਤੇ ਉਸਦੇ ਮਾਪਿਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਮੁੱਚੇ ਫ਼ਰੀਦਕੋਟ ਜ਼ਿਲ੍ਹੇ ਨੂੰ ਉਸ ਦੀਆਂ ਇੰਨ੍ਹਾਂ ਪ੍ਰਾਪਤੀਆਂ 'ਤੇ ਮਾਣ ਹੈ । ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਵੀ ਇਸ ਖਿਡਾਰੀ ਨੂੰ ਆਪਣਾ ਅਸ਼ੀਰਵਾਦ ਦਿੱਤਾ । ਉਨ੍ਹਾਂ ਨੇ ਇਸ ਖਿਡਾਰੀ ਦੇ ਮਾਪਿਆਂ ਨੂੰ ਵੀ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਭੇਟ ਕਰਦਿਆਂ ਕਿਹਾ ਕਿ ਉੱਚ ਅਤੇ ਮਿਆਰੀ ਸਿੱਖਿਆ ਦੇ ਨਾਲ-ਨਾਲ ਬਾਬਾ ਫ਼ਰੀਦ ਪਬਲਿਕ ਸਕੂਲ ਨੇ ਅਨੇਕਾਂ ਹੀ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਹਨ , ਜਿੰਨਾਂ ਉੱਪਰ ਅੱਜ ਸਮੁੱਚੇ ਫ਼ਰੀਦਕੋਟ ਜ਼ਿਲ੍ਹੇ ਅਤੇ ਪੰਜਾਬ ਨੂੰ ਫ਼ਖ਼ਰ ਹੈ ।

ਪੜ੍ਹੋ ਅਖ਼ਬਾਰ ਬਣੋ ਗਿਆਨ ਦਾ ਭੰਡਾਰ ।

 

ਬਾਬਾ ਫ਼ਰੀਦ ਸਕੂਲ ਦੀ ਵਿਦਿਆਰਥਣ ਸਮਰਿਧੀ ਨੇ 'ਸੁਨਹਿਰੀ ਤੇ ਸਤਰੰਗੀ ਖ਼ਾਬਾਂ ਦਾ ਸਮਾਂ' ਨਾਂ ਦਾ ਨਿਬੰਧ ਲਿਖਿਆ ।

ਬਾਬਾ ਫ਼ਰੀਦ ਸਕੂਲ ਦੀ ਵਿਦਿਆਰਥਣ ਪਰਮਵੀਰ ਕੌਰ ਨੇ 'ਆਉਣ ਵਾਲੀ ਜ਼ਿੰਦਗੀ ਦਾ ਹੁੰਦਾ ਨੀਂਹ' ਨਾਂ ਦਾ ਨਿਬੰਧ ਲਿਖਿਆ ।

ਬਾਬਾ ਫ਼ਰੀਦ ਸਕੂਲ ਦੀ ਵਿਦਿਆਰਥਣ ਨਵਜੋਤ ਨੇ 'ਵਿਦਿਆਰਥੀ ਜੀਵਨ ਚ ਲੁਕਿਆ ਭਵਿੱਖ' ਨਾਂ ਦਾ ਨਿਬੰਧ ਲਿਖਿਆ ।


 

ਸਕੂਲ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ 'ਸਫ਼ਲ ਹੋਣਾ ਹਰ ਮਨੁੱਖ ਦਾ ਰਿਹਾ ਸੁਪਨਾ' ਨਾਂ ਦਾ ਨਿਬੰਧ ਲਿਖਿਆ ।

ਸਕੂਲ ਦੀ ਵਿਦਿਆਰਥਣ ਏਕਮਜੋਤ ਕੌਰ ਨੇ ਰੰਗ ਭਰੋ ਮੁਕਾਬਲੇ ਵਿੱਚ ਜਿੱਤ ਹਾਸਲ ਕੀਤੀ ।

ਬਾਬਾ ਫਰੀਦ ਪਬਲਿਕ ਸਕੂਲ ਫ਼ਰੀਦਕੋਟ ਦੀ 10 ਵੀਂ ਜਮਾਤ ਦੀ ਵਿਦਿਆਰਥਣ ਸਿਮਰਨਪ੍ੀਤ ਕੋਰ ਨੇ 99.4% ਅੰਕ ਲੈ ਕੇ ਪੂਰੇ ਭਾਰਤ ਵਿੱਚੋਂ ਚੌਥਾ ਸਥਾਨ ਹਾਸਿਲ ਕੀਤਾ ।

ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਬਦ ਗਾਇਨ ਕਰਦੇ ਹੋਏ ।

ਇਮਾਨਦਾਰੀ ਐਵਾਰਡ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਵੱਲੋ ਸੰਦੀਪ ਸਿੰਘ ਅਰੋੜਾ ਨੂੰ ਮਿਲਿਆਂ ।

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਜੰਬੂਰੀ ਕੈਂਪ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਬੀਤੇ ਦਿਨੀਂ 18ਵਾਂ ਨੈਸ਼ਨਲ ਜੰਬੂਰੀ ਕੈਂਪ, ਭਾਰਤ ਸਕਾਊਟਸ ਐਂਡ ਗਾਈਡ , ਰਾਜਸਥਾਨ ਦੇ ਜ਼ਿਲ੍ਹਾ ਪਾਲੀ ਦੇ ਰੋਹਤ ਸਥਾਨ ਵਿਖੇ ਸਥਾਨਕ ਸਰਕਾਰ ਦੇ ਸਹਿਯੋਗ ਨਾਲ ਲਗਾਇਆ ਗਿਆ । ਇਸ ਕੈਂਪ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਕਰੀਬ 30 ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਅਤੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਸਟੇਟ ਆਰਗੇਨਾਈਜ਼ਰ ਕਮਿਸ਼ਨਰ , ਪੰਜਾਬ ਸ੍ਰ. ਓਂਕਾਰ ਸਿੰਘ ਅਤੇ ਮਿਸ ਨੀਟਾ ਕਸ਼ਪ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਇਸ ਨੈਸ਼ਨਲ ਕੈਂਪ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ । ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਭਾਰਤ ਦੇ ਸਾਰੇ ਰਾਜਾਂ ਤੋਂ 37000 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆਇਸ ਰਾਸ਼ਟਰੀ ਕੈਂਪ ਦਾ ਉਦਘਾਟਨ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਤੀ ਮੁਰਮੂ ਨੇ ਕੀਤਾ । ਇਸ ਕੈਂਪ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੀਆਂ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇੰਨ੍ਹਾਂ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਪੰਜਾਬ ਦਾ ਲੋਕ-ਨਾਚ ਭੰਗੜਾ , ਗਿੱਧਾ , ਪਰੇਡ ਆਦਿ ਵਿੱਚ ਹਿੱਸਾ ਲੈ ਲਿਆ । ਪੰਜਾਬ ਵੱਲੋਂ ਉਕਤ ਸਕੂਲ ਦੇ ਵਿਦਿਆਰਥੀਆਂ ਨੇ ਫ਼ਿਜ਼ੀਕਲ ਐਕਟੀਵਿਟੀ ਲੇਜ਼ੀਅਮ ਵਿੱਚ ਵੀ ਮੋਹਰੀ ਤੌਰ 'ਤੇ ਭਾਗ ਲੈ ਕੇ ਮਾਣਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਤੀ ਮੁਰਮੂ ਅੱਗੇ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ।  ਪ੍ਰਿੰਸੀਪਲ ਕੁਲਦੀਪ ਕੌਰ ਨੇ ਅੱਗੇ ਦੱਸਿਆ ਕਿ ਮੈਡਮ ਰੰਜਣਾ ਥਾਪਰ ਅਤੇ ਹਰਬਖਸ਼ ਸਿੰਘ ਦੀ ਅਗਵਾਈ ਵਿੱਚ ਇਸ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੇ ਮੱਦੇਨਜ਼ਰ ਕੈਂਪ ਦੇ ਪ੍ਰਬੰਧਕ ਸਾਹਿਬਾਨਾਂ ਨੇ ਉਨ੍ਹਾਂ ਨੂੰ ਮੈਡਲ , ਕਿੱਟ, ਸਰਟੀਫਿਕੇਟ ਅਤੇ ਬੈਚ ਲਗਾ ਕੇ ਸਨਮਾਨਿਤ ਕੀਤਾ ਗਿਆ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਮੌਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਸਕੂਲ-ਅਧਿਆਪਕਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਕੂਲ ਦੇ 96 ਵਿਦਿਆਰਥੀਆਂ ਨੇ ਸਕਾਊਟ ਐਂਡ ਗਾਈਡ ਵਿੱਚ ਰਾਸ਼ਟਰਪਤੀ ਐਵਾਰਡ ਪ੍ਰਾਪਤ ਕਰਕੇ ਸਮੁੱਚੇ ਜ਼ਿਲ੍ਹੇ ਦਾ ਨਾਮ ਪਹਿਲਾਂ ਹੀ ਰੌਸਨ ਕੀਤਾ ਹੈ । ਇਹ ਵੀ ਆਪਣੇ-ਆਪ 'ਚ ਇੱਕ ਰਿਕਾਰਡ ਹੈ । ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖ਼ਾਲਸਾ ਨੇ ਇਸ ਮੌਕੇ ਬੇਹੱਦ ਖੁਸ਼ੀ ਦਾ ਇਜ਼ਹਾਰ ਕਰਦਿਆਂ ਇੰਨ੍ਹਾਂ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ਾਨਦਾਰ ਗਤੀਵਿਧੀਆਂ ਅਤੇ ਪ੍ਰਾਪਤੀਆਂ ਲਈ ਮੁਬਾਰਕਾਂ ਦਿੱਤੀਆਂ ਅਤੇ ਬਿਹਤਰ ਭਵਿੱਖ ਲਈ ਆਪਣਾ ਅਸ਼ੀਰਵਾਦ ਦਿੱਤਾ ।

ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖਾਲਸਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । 

ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਲੋਹੜੀ ਅਤੇ ਮਾਘੀ ਦਾ ਤਿਉਹਾਰ ਯਾਦਗਾਰੀ ਹੋ ਨਿੱਬੜਿਆ

 

ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖਾਲਸਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ  

 

ਫ਼ਰੀਦਕੋਟ, 13 ਜਨਵਰੀ (    ): ਇਲਾਕੇ ਦੇ ਨਾਮਵਰ ਸਿੱਖਿਆ ਅਦਾਰੇ ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਲੋਹੜੀ ਅਤੇ ਮਾਘੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਸਮੂਹ ਮੈਨੇਜਮੈਂਟ ਅਤੇ ਅਧਿਆਪਕਾਂ ਨੇ ਰਲ ਕੇ ਇਹ ਤਿਉਹਾਰ ਮਨਾਇਆ । ਸੰਸਥਾ ਦੇ ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਜੀ ਖਾਲਸਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।  ਸਭ ਤੋ ਪਹਿਲਾਂ ਸਮੂਹ ਮੈਨੇਜਮੈਂਟ, ਪ੍ਰਿੰਸੀਪਲ , ਕੋਆਰਡੀਨੇਟਰਜ਼ ਅਤੇ ਅਧਿਆਪਕਾਂ ਨੇ  ਨੇ ਮਿਲ ਕੇ ਲੋਹੜੀ ਬਾਲੀ, ਤਿਲ ਪਾਏ । ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਅਗਵਾਈ ਹੇਠ ਅਧਿਆਪਕਾਂ ਦੁਆਰਾ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਜਿਵੇਂ ਕਵਿਤਾਵਾਂ, ਗੀਤ, ਭਾਸ਼ਣ, ਟੱਪੇ, ਲੋਕ-ਨਾਚ ਆਦਿ ਖ਼ੂਬਸੂਰਤ ਅੰਦਾਜ਼ ਵਿੱਚ ਪੇਸ਼ ਕੀਤੇ ਗਏ। ਸਮਾਗਮ ਦੀ ਸ਼ੁਰੂਆਤ ਮਿਸ ਰੂਪ ਕਮਲ ਦੇ ਸਵਾਗਤੀ ਸ਼ਬਦਾਂ ਸੰਗ ਹੋਈ । ਅਧਿਆਪਕ ਕੁਲਵਿੰਦਰ ਵਿਰਕ ਨੇ ਆਪਣੇ ਭਾਸ਼ਣ ਰਾਹੀਂ ਲੋਹੜੀ ਦੇ ਤਿਉਹਾਰ ਅਤੇ ਇਸਦੇ ਇਤਿਹਾਸ ਬਾਰੇ ਚਾਨਣਾ ਪਾਇਆ ।ਉਪਰੰਤ ਮਿਸਟਰ ਇੰਦਰ ਮਾਨ ਨੇ ਖ਼ੂਬਸੂਰਤ ਗੀਤ ਨਾਲ ਖੂਬ ਰੰਗ ਬੰਨ੍ਹਿਆ । ਮਿਸ ਸਤਵੀਰ ਕੌਰ ਨੇ ਲੋਹੜੀ 'ਤੇ ਵਿਸ਼ੇਸ਼ ਇੱਕ ਗੀਤ 'ਗੁੜ ਦੀ ਰੇਵੜੀ' ਪੇਸ਼ ਕੀਤਾ । ਮਿਸ ਮਾਲਤੀ ਅਤੇ ਮਿਸ ਗੀਤੂ  ਨੇ ਖ਼ੂਬਸੂਰਤ ਕਵਿਤਾਵਾਂ ਰਾਹੀਂ ਹਾਜ਼ਰੀ ਲਵਾਈ।  ਅਧਿਆਪਕ ਕੁਲਵਿੰਦਰ ਵਿਰਕ ਨੇ ਗੀਤ 'ਮਹਿੰਦੀ' ਪੇਸ਼ ਕਰਕੇ ਸਮਾਗਮ ਨੂੰ ਸਿਖਰਾਂ ਤੇ ਪਹੁੰਚਾ ਦਿੱਤਾ । ਮੰਚ ਸੰਚਾਲਨ ਦੀ ਭੂਮਿਕਾ ਅਧਿਆਪਕ ਮਿਸ ਰਣਜੀਤ ਕੌਰ ਨੇ ਬਹੁਤ ਹੀ ਖ਼ੂਬਸੂਰਤ ਅੰਦਾਜ਼ ਵਿੱਚ ਨਿਭਾਈ । ਉਪਰੰਤ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਅਧਿਆਪਕਾਂ ਨੂੰ ਲੋਹੜੀ ਅਤੇ ਮਾਘੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਉਨ੍ਹਾਂ ਕਿਹਾ ਕਿ ਲੋਹੜੀ ਅਤੇ ਮਾਘੀ ਸਾਡੇ ਇਤਿਹਾਸਕ ਤਿਉਹਾਰ ਹਨ। ਇਹ ਤਿਉਹਾਰ ਆਪਸੀ ਸਾਂਝ , ਸ਼ਾਂਤੀ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੇ ਹਨ । ਸੰਸਥਾ ਦੇ ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖ਼ਾਲਸਾ ਨੇ ਸਮੂਹ ਹਾਜ਼ਰੀਨ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਤਿਉਹਾਰ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਆਪਸੀ ਭਾਈਚਾਰੇ, ਸਾਂਝ, ਸਦਭਾਵਨਾ ਅਤੇ ਖ਼ੁਸ਼ੀਆਂ ਦੇ ਪ੍ਰਤੀਕ ਹਨ । ਇਨ੍ਹਾਂ ਨੂੰ ਆਪਸੀ ਪ੍ਰੇਮ, ਮਿਲਵਰਤਨ ਅਤੇ ਸ਼ੁਭ ਇੱਛਾਵਾਂ ਨਾਲ ਹੀ ਮਨਾਉਣਾ ਚਾਹੀਦਾ ਹੈ ।

ਦਸਤਾਰ ਸਜਾਉਣ ਮੁਕਾਬਲਿਆਂ 'ਚ ਬਾਬਾ ਫਰੀਦ ਪਬਲਿਕ ਸਕੂਲ ਦੇ ਸੀਨੀਅਰ ਅਤੇ ਜੂਨੀਅਰ ਗਰੁੱਪ ਦੇ ਵਿਦਿਆਰਥੀ ਅਵੱਲ

 

ਬਾਬਾ ਫਰੀਦ ਜੀ ਦੀ ਰਹਿਨੁਮਾਈ ਅਤੇ ਸ: ਇੰਦਰਜੀਤ ਸਿੰਘ ਖਾਲਸਾ ਜੀ  ਦੀ ਯੋਗ ਅਗਵਾਈ ਹੇਠ ਚੱਲ ਰਹੀ ਸੰਸਥਾ ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਿੰਘ ਸਭਾ, ਫਰੀਦਕੋਟ ਵਿਖੇ ਧਾਰਮਿਕ ਪ੍ਰੋਗਰਾਮ ਦੌਰਾਨ ਦਸਤਾਰ ਸਜਾਉਣ ਦੇ ਮੁਕਾਬਲਿਆਂ'ਚ ਹਿੱਸਾ ਲਿਆ।ਇਸ ਸਮਾਗਮ ਵਿੱਚ 50 ਦੇ ਕਰੀਬ ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ।ਪਰ ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬੇਹਤਰੀਨ ਰਹੀ।ਮੁਢਲੇ ਮੁਕਾਬਲੇ ਤੋਂ ਬਾਅਦ ਹੇਠ ਲਿਖੇ ਵਿਦਿਆਰਥੀ ਜੇਤੂ ਰਹੇ।ਗੁਰਸ਼ਵਿੰਦਰ ਸਿੰਘ ਮੱਲ੍ਹੀ(ਨੌਵੀਂ ਜਮਾਤ)  ਨੇ ਪਹਿਲਾ  ਸਥਾਨ , ਗੁਰਤਾਜ ਸਿੰਘ (ਨੌਵੀਂ ਜਮਾਤ)  ਨੇ ਦੂਜਾ ਸਥਾਨ ਅਤੇ  ਜੈਮਨਜੀਤ ਸਿੰਘ(ਦਸਵੀਂ ਜਮਾਤ) ਨੇ ਜੂਨੀਅਰ ਵਿੰਗ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।  ਜਦ ਕਿ ਜਸ਼ਨਪ੍ਰੀਤ ਸਿੰਘ ਮੱਲ੍ਹੀ(+ 1)  ਨੇ ਪਹਿਲਾ, ਕਰਨਵੀਰ ਸਿੰਘ(+ 1)  ਨੇ ਦੂਜਾਗੁਰਮਨਜੋਤ ਸਿੰਘ ਖੋਸਾ(+  1)  ਨੇ ਤੀਜਾ ਸਥਾਨ ਪ੍ਰਾਪਤ ਕੀਤਾ।  ਬਬਲਦੀਪ ਸਿੰਘ(+2)  ਨੇ  ਸੀਨੀਅਰ ਵਿੰਗ ਚੌਂ ਚੌਥਾ ਸਥਾਨ ਹਾਸਿਲ ਕੀਤਾ।  ਬਾਬਾ ਫਰੀਦ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਕੁਲਦੀਪ ਕੌਰ ਨੇ ਸ਼ਾਨਦਾਰ ਪ੍ਰਾਪਤੀ ਲਈ ਜੇਤੂ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ  ਤੇ ਕਿਹਾ ਕਿ ਦਸਤਾਰ ਸਜਾਉਣ ਦੀ ਬਖਸ਼ਿਸ਼ ਸਾਨੂੰ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਹੋਈ ਹੈ। ਅਜਿਹੇ ਮੁਕਾਬਲਿਆਂ ਰਾਹੀਂ ਆਉਣ ਵਾਲੀ ਪੀੜ੍ਹੀ ਨੂੰ ਦਸਤਾਰ ਤੋਂ ਜਾਗਰੂਕ ਕਰਵਾਉਣਾ ਸਾਡਾ ਮੁਢਲਾ ਫ਼ਰਜ਼ ਹੈ ਇਸ ਦੌਰਾਨ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਅਧਿਆਪਕ  ਸ.ਗੁਰਜੀਤ ਸਿੰਘ ਬੁੱਟਰ ਵੀ ਹਾਜ਼ਰ ਸਨ। ਸਕੂਲ ਦੇ ਚੇਅਰਮੈਂਨ ਸ. ਇੰਦਰਜੀਤ ਸਿੰਘ ਖਾਲਸਾ ਜੀ ਨੇ ਸਾਰੇ ਵਿਦਿਆਰਥੀਆਂ ਅਤੇ ਪ੍ਰੇਰਿਤ ਕਰਨ ਵਾਲੇ ਅਧਿਆਪਕਾਂ ਨੂੰ ਅਸ਼ੀਰਵਾਦ ਦਿੱਤਾ।

बाबा फरीद पब्लिक स्कुल के छात गण्यमान्यों के साथ ।

ਬਾਬਾ ਫ਼ਰੀਦ ਸਕੂਲ ਦੇ ਜੇਤੂ ਵਿਦਿਆਰਥੀ ।

ਪੇਂਟਿੰਗ ਮੁਕਾਬਲਿਆਂ 'ਚ ਬਾਬਾ ਫਰੀਦ ਪਬਲਿਕ ਸਕੂਲ ਰਿਹਾ ਅੱਵਲ

ਬਾਬਾ ਫਰੀਦ ਜੀ ਦੀ ਰਹਿਮਤ ਸਦਕਾ ਅਤੇ ਸ: ਇੰਦਰਜੀਤ ਸਿੰਘ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਨਾਮਵਰ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੇਂਟਿੰਗ ਮੁਕਾਬਲਿਆਂ ਵਿੱਚ ਆਪਣੀ ਕਲਾ ਦੇ ਜੌਹਰ ਦਿਖਾਏ। ਇਹ ਮੁਕਾਬਲੇ ਸੀ.ਬੀ.ਐਸ.ਸੀ. ਵੱਲੋਂ ਕੇਂਦਰੀ ਵਿਦਿਆਲਿਆ , ਫਰੀਦਕੋਟ ਵਿਖੇ ਆਯੋਜਿਤ ਕਰਵਾਏ ਗਏ ਜਿਸ ਵਿਚ 16 ਸਕੂਲਾਂ ਦੇ 80-100  ਵਿਦਿਆਰਥੀਆਂ ਨੇ ਭਾਗ ਲਿਆ। ਇਹਨਾਂ ਮੁਕਾਬਲਿਆਂ 'ਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ +1 ਦੇ ਗੁਰਸ਼ਾਨ ਨੇ India is incredible - travel and explore ਥੀਮ ਤਹਿਤ ਪਹਿਲਾ ਸਥਾਨ ਹਾਸਿਲ ਕੀਤਾ। ਅਤੇ ਮੌਕੇ ਤੇ ਹੀ ਦੋ ਕਿਤਾਬਾਂ ਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਗੁਰਸ਼ਾਨ ਦੀਆਂ ਬਹੁਤ ਸਾਰੀਆਂ ਚਿੱਤਰ ਕਲਾਵਾਂ ਵੱਖ-ਵੱਖ ਅਖਬਾਰਾਂ ਤੇ ਰਸਾਲਿਆਂ ਵਿੱਚ ਪ੍ਰਿੰਟ ਹੋ ਚੁੱਕੀਆਂ ਨੇ ਜਿਨ੍ਹਾਂ ਵਿੱਚ ਕੁਦਰਤੀ ਵਰਤਾਰੇ ਨੂੰ ਹੂ ਬ ਹੂ ਦੇਖਿਆ ਜਾ ਸਕਦਾ ਹੈ।ਇਸ ਮੌਕੇ ਮਿਸਿਜ਼ ਕੁਲਦੀਪ ਕੌਰ ,ਪ੍ਰਿੰਸੀਪਲ, ਬਾਬਾ ਫਰੀਦ ਪਬਲਿਕ ਸਕੂਲ ਨੇ ਬੱਚੇ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰੰਗਾਂ ਰਾਹੀਂ ਆਪਣੀ ਪ੍ਰਤਿਭਾ ਨੂੰ ਉਜਾਗਰ ਕਰਨਾ ਵਿਲੱਖਣ ਗੁਣ ਹੈ। ਰੰਗਾਂ ਦਾ ਸਹੀ ਸੁਮੇਲ ਸਾਡੀ ਕਲਪਨਾ ਨੂੰ ਮੁੜ ਸੁਰਜੀਤ ਕਰ ਦਿੰਦਾ ਹੈ। ਪ੍ਰਿੰਸੀਪਲ ਮੈਡਮ ਨੇ ਬੱਚਿਆਂ ਨੂੰ ਹੋਰ ਵੀ ਅੱਗੇ ਵਧਣ ਲਈ ਪ੍ਰੇਰਨਾ ਦਿੱਤੀ । ਇਸ ਮੌਕੇ ਸ  ਇੰਦਰਜੀਤ ਸਿੰਘ ਖਾਲਸਾ ਚੇਅਰਮੈਨ, ਬਾਬਾ ਫਰੀਦ ਪਬਲਿਕ ਸਕੂਲ ਜੀ ਨੇ ਵੀ ਜੇਤੂ ਵਿਦਿਆਰਥੀ ਅਤੇ ਹੋਣਹਾਰ ਅਧਿਆਪਕਾਂ ਦੀ ਖੂਬ ਸ਼ਲਾਘਾ ਕੀਤੀ ਤੇ ਅਸ਼ੀਰਵਾਦ ਦਿੱਤਾ।

ਬਾਬਾ ਫ਼ਰੀਦ ਸਕੂਲ ਦੇ ਐਨ.ਸੀ.ਸੀ.ਕੈਡਿਟਸ ਗਣਤੰਤਰ ਦਿਵਸ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਨਮਾਨਿਤ ਕਰਦੇ 'ਤੇ ਪਿ੍ਸੀਪਲ ਕੁਲਦੀਪ ਕੌਰ ਨਾਲ ਵਿਦਿਆਰਥੀ ।

ਵਿਦਿਆਰਥਣ ਤੇਜਵੀਰ ਕੌਰ ਨੂੰ ਸਨਮਾਨਿਤ ਕਰਦੇ ਹੋਂਏ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਹੋਰ ।

ਗੁਰਸ਼ਰਨ ਸਿੰਘ ਨੂੰ ਸਮਾਨਿਤ ਕਰਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ,ਪਿ੍ੰਸੀਪਲ ਕੁਲਦੀਪ ਕੌਰ ਤੇ ਅਧਿਆਪਕਾ (ਜਸਬੀਰ ਕੌਰ ਜੱਸੀ) ।

ਬਾਬਾ ਫ਼ਰੀਦ ਪਬਲਿਕ ਸਕੂਲ ਦਾ ਆਈ.ਟੀ.ਆਈ ਲਈ ਚੁਣਿਆ ਗਿਆ ਵਿਦਿਆਰਥੀ ਗਗਨਦੀਪ ਸਿੰਘ ਸਕੂਲ ਪ੍ਬੰਧਕਾਂ ਨਾਲ । 

ਜ਼ਿਲ੍ਹਾ-ਪੱਧਰੀ ਸਾਹਿਤ ਸਿਰਜਣ ਅਤੇ ਗਾਇਨ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਅੱਵਲ

ਫ਼ਰੀਦਕੋਟ : ਬਾਬਾ ਫ਼ਰੀਦ ਜੀ ਦੀ ਅਪਾਰ ਰਹਿਮਤ ਅਤੇ ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਪ੍ਰਸਿੱਧ ਵਿੱਦਿਅਕ ਅਦਾਰੇ ਬਾਬਾ ਫ਼ਰੀਦ ਪਬਲਿਕ ਸਕੂਲ , ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਭਾਸ਼ਾ ਵਿਭਾਗ, ਫ਼ਰੀਦਕੋਟ ਵੱਲੋਂ ਕਰਵਾਏ ਗਏ ਜ਼ਿਲ੍ਹਾ-ਪੱਧਰੀ ਹਿੰਦੀ ਸਾਹਿਤ ਸਿਰਜਣ ਅਤੇ ਗਾਇਨ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ,ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਕੇ ਆਪਣਾ ,ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਜੀ ਦੀ ਵੱਡਮੁੱਲੀ ਅਗਵਾਈ ਹੇਠ ਇਸ ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾ ਗਾਇਨ, ਕਵਿਤਾ ਸਿਰਜਣ, ਕਹਾਣੀ ਸਿਰਜਣ ਅਤੇ ਲੇਖ ਸਿਰਜਣ ਮੁਕਾਬਲਿਆਂ ਵਿੱਚ ਬਹੁਤ ਹੀ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲਿਆ । ਸਰਕਾਰੀ ਸੀਨੀ. ਸੈਕੰ.ਕੰਨਿਆ ਸਕੂਲ , ਫ਼ਰੀਦਕੋਟ ਵਿਖੇ ਕਰਵਾਏ ਗਏ ਇੰਨ੍ਹਾਂ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਸੁਰਪ੍ਰੀਤ ਸਿੰਘ ਨੇ ਕਵਿਤਾ-ਗਾਇਨ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਇਸੇ ਤਰਾਂ ਹੀ ਅਰਮਾਨਪ੍ਰੀਤ ਸਿੰਘ ਨੇ ਕਵਿਤਾ-ਸਿਰਜਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ । ਉਪਰੋਕਤ ਤੋਂ ਇਲਾਵਾ ਅੈਸ਼ਨੂਰ ਕੌਰ ਨੇ ਕਹਾਣੀ-ਸਿਰਜਣ ਮੁਕਾਬਲੇ ਵਿੱਚ ਦੂਜਾ ਅਤੇ ਪਰੀਨਾਜ਼ ਕੌਰ ਨੇ ਲੇਖ-ਸਿਰਜਣ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ।ਇੰਨ੍ਹਾਂ ਜੇਤੂ ਵਿਦਿਆਰਥੀਆਂ ਦੀ ਚੋਣ ਪੰਜਾਬ-ਪੱਧਰ ਦੇ ਮੁਕਾਬਲਿਆਂ ਲਈ ਵੀ ਕੀਤੀ ਗਈ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇੰਨ੍ਹਾਂ ਜੇਤੂ ਬੱਚਿਆਂ ਨੂੰ ਸਕੂਲ ਵਿੱਚ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਨਾਮ ਤਕਸੀਮ ਕੀਤੇ । ਉਨ੍ਹਾਂ ਇਸ ਮੌਕੇ ਇੰਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕ-ਸਾਹਿਬਾਨਾਂ ਇੰਦਰ ਮਾਨ ਅਤੇ ਐਸ਼ਮੀਨ ਸਿੰਘ ਨੂੰ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਦਾ ਇੱਕੋ-ਇੱਕ ਉਦੇਸ਼ ਵਿਦਿਆਰਥੀਆਂ ਦਾ ਬਹੁਪੱਖੀ ਵਿਕਾਸ ਕਰਕੇ ਉਨ੍ਹਾਂ ਨੂੰ ਜ਼ਿੰਦਗੀ ਦੀਆਂ ਉੱਚੀਆਂ ਮੰਜ਼ਿਲਾਂ ਸਰ ਕਰਨ ਲਈ ਕਾਬਿਲ ਬਣਾਉਣਾ ਹੈ ਤਾਂ ਜੋ ਉਹ ਵੱਖ-ਵੱਖ ਖੇਤਰਾਂ ਵਿੱਚ ਆਪਣਾ , ਸਕੂਲ , ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਣ । ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖ਼ਾਲਸਾ ਨੇ ਇੰਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਆਪਣਾ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਇਹ ਸਭ ਪ੍ਰਾਪਤੀਆਂ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਯੋਗ ਅਗਵਾਈ , ਅਧਿਆਪਕਾਂ ਦੀ ਮਿਹਨਤ , ਮਾਪਿਆਂ ਦੇ ਸਹਿਯੋਗ ਅਤੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਲਗਨ ਦਾ ਹੀ ਨਤੀਜਾ ਹਨ । ਉਨ੍ਹਾਂ ਬਾਬਾ ਫ਼ਰੀਦ ਜੀ ਅੱਗੇ ਅਰਦਾਸ ਕੀਤੀ ਕਿ ਉਹ ਇੰਨ੍ਹਾਂ ਵਿਦਿਆਰਥੀਆਂ ਅਤੇ ਸਕੂਲ 'ਤੇ ਸਦਾ ਆਪਣਾ ਮਿਹਰ ਭਰਿਆ ਹੱਥ ਰੱਖਣ ।

ਪੁਜ਼ੀਸ਼ਨਾਂ ਹਾਸਿਲ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖ਼ਾਲਸਾ ਤੇ ਪ੍ਰਿੰਸੀਪਲ ਕੁਲਦੀਪ ਕੌਰ ਜੀ ।

ਬਾਬਾ ਫ਼ਰੀਦ ਪਬਲਿਕ ਸਕੂਲ ਵਿੱਚ ਮਾਂ-ਬੋਲੀ ਦਿਵਸ ਮਨਾਇਆ

ਪੰਜਾਬੀ ਦੁਨੀਆਂ ਦੀ ਸਭ ਤੋਂ ਖ਼ੂਬਸੂਰਤ ਭਾਸ਼ਾਵਾਂ ਵਿੱਚੋਂ ਇੱਕ- ਪ੍ਰਿੰ. ਕੁਲਦੀਪ ਕੌਰ

ਫ਼ਰੀਦਕੋਟ : ਬਾਬਾ ਫ਼ਰੀਦ ਜੀ ਦੀ ਅਪਾਰ ਬਖਸ਼ਿਸ਼ ਅਤੇ ਚੇਅਰਮੈਨ ਸ੍ਰ.ਇੰਦਰਜੀਤ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਨੂੰ ਸਮਰਪਿਤ ਮਾਂ-ਬੋਲੀ ਦਿਵਸ ਮਨਾਇਆ ਗਿਆ । ਇਸ ਮੌਕੇ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਮੌਕੇ ਵੱਖ-ਵੱਖ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੇ ਵਿਚਾਰ ਪੇਸ਼ ਕੀਤੇ । ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਾਂ-ਬੋਲੀ ਪੰਜਾਬੀ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਕਵਿਤਾਵਾਂ , ਗੀਤ, ਭਾਸ਼ਣ ਆਦਿ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ । ਉਪਰੰਤ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸ਼ੇਖ਼ ਫ਼ਰੀਦ ਜੀ ਨੂੰ ਪੰਜਾਬੀ ਭਾਸ਼ਾ ਦੇ ਆਦਿ ਕਵੀ ਵਜੋਂ ਜਾਣਿਆਂ ਜਾਂਦਾ ਹੈ । ਉਨ੍ਹਾਂ ਨੇ ਪੰਜਾਬੀ ਵਿੱਚ ਸਲੋਕਾਂ ਦੀ ਰਚਨਾ ਕਰਕੇ ਇਸ ਜ਼ੁਬਾਨ ਦੀ ਮਜਬੂਤ ਨੀਂਹ ਰੱਖੀ । ਸਿੱਖ ਗੁਰੂ ਸਾਹਿਬਾਨਾਂ ਨੇ ਪੰਜਾਬੀ ਦੀ ਗੁਰਮੁਖੀ ਲਿੱਪੀ ਨੂੰ ਤਰਤੀਬ ਦਿੱਤੀ ਅਤੇ ਬਾਣੀ ਰਚਕੇ ਪੰਜਾਬੀ ਭਾਸ਼ਾ ਨੂੰ ਜਨ-ਸਧਾਰਨ ਦੀ ਭਾਸ਼ਾ ਬਣਾ ਦਿੱਤਾ । ਵਾਰਿਸ , ਬੁੱਲ੍ਹੇ ਸ਼ਾਹ, ਹੁਸੈਨ, ਅੰਮ੍ਰਿਤਾ ਪ੍ਰੀਤਮ, ਸ਼ਿਵ, ਭਾਈ ਵੀਰ ਸਿੰਘ ਆਦਿ ਲੇਖਕਾਂ ਨੇ ਪੰਜਾਬੀ ਵਿੱਚ ਸਾਹਿਤ ਦੀ ਰਚਨਾ ਕਰਕੇ ਇਸ ਦੀ ਅਮੀਰੀ ਵਿੱਚ ਅੰਤਾਂ ਦਾ ਵਾਧਾ ਕੀਤਾ । ਇਸੇ ਕਰਕੇ ਹੀ ਅੱਜ ਪੰਜਾਬੀ ਦੁਨੀਆਂ ਦੀਆਂ ਸਭ ਤੋਂ ਖ਼ੂਬਸੂਰਤ ਭਾਸ਼ਾਵਾਂ ਵਿੱਚੋਂ ਇੱਕ ਬਣ ਗਈ ਹੈ । ਸਾਨੂੰ ਵੀ ਦੂਜੀਆਂ ਭਾਸ਼ਾਵਾਂ ਵਿੱਚ ਮੁਹਾਰਤ ਹਾਸਿਲ ਕਰਨ ਦੇ ਨਾਲ-ਨਾਲ ਆਪਣੀ ਮਾਂ-ਬੋਲੀ ਦਾ ਵੀ ਸਦਾ ਮਾਣ-ਸਤਿਕਾਰ ਕਰਨਾ ਚਾਹੀਦਾ ਹੈ ਅਤੇ ਪੰਜਾਬੀ ਵਿਆਕਰਨ ਦੀਆਂ ਬਾਰੀਕੀਆਂ ਤੋਂ ਜਾਣੂ ਹੋਣਾ ਚਾਹੀਦਾ ਹੈ । ਇਸ ਮੌਕੇ ਵਿਦਿਆਰਥੀਆਂ ਨੇ ਮਾਂ-ਬੋਲੀ ਪੰਜਾਬੀ ਲਈ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਵੱਖ-ਵੱਖ ਲੇਖਕਾਂ ਦੇ ਸਲੋਗਨ, ਕਵਿਤਾਵਾਂ ਆਦਿ ਲਿਖ ਕੇ ਅਤੇ ਪੰਜਾਬੀ ਦੇ ਮਹਾਨ ਲੇਖਕਾਂ ਦੀਆਂ ਪੇਂਟਿੰਗਜ਼ ਨਾਲ ਬੋਰਡ ਸਜਾ ਕੇ ਇਹ ਦਿਨ ਦੀ ਖ਼ੂਬਸੂਰਤੀ ਵਿੱਚ ਵਾਧਾ ਕੀਤਾ । ਸੰਸਥਾ ਦੇ ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਖ਼ਾਲਸਾ ਨੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਪੰਜਾਬੀ ਬੋਲੀ ਸਾਡੀ ਅਨਮੋਲ ਵਿਰਾਸਤ ਹੈ । ਮਾਂ-ਬੋਲੀ ਵਿੱਚ ਮੁਹਾਰਤ ਹਾਸਿਲ ਕਰਕੇ ਬੱਚਾ ਦੂਜੀਆਂ ਭਾਸ਼ਾਵਾਂ ਨੂੰ ਵੀ ਬਹੁਤ ਸੌਖੇ ਤਰੀਕੇ ਨਾਲ ਸਿੱਖ ਸਕਦਾ ਹੈ । ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਨੂੰ ਮਾਂ-ਬੋਲੀ ਦਿਹਾੜੇ ਦੀਆਂ ਮੁਬਾਰਕਾਂ ਵੀ ਦਿੱਤੀਆਂ ।

ਮਾਂ-ਬੋਲੀ ਪ੍ਰਤੀ ਆਪਣੀਆਂ ਭਾਵਨਾਵਾਂ ਕਵਿਤਾਵਾਂ,ਗੀਤ,ਭਾਸ਼ਣ ਰਾਹੀਂ ਕੀਤੀਆਂ ਪੇਸ਼ ।

ਸਕੂਲ 'ਚ 'ਵਰਲਡ ਥਿੰਕਿੰਗ ਡੇਅ' ਮਨਾਇਆਂ ।

ਸ਼੍ਰੀ ਰਾਕੇਸ਼ ਕੋਸ਼ਿਕ, ਆਈ.ਪੀ. ਐੱਸ, ਡੀ. ਆਈ. ਜੀ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ

ਬਾਬਾ ਫਰੀਦ ਧਾਰਮਿਕ ਸੰਸਥਾਵਾਂ ਦੇ ਚੇਅਰਮੈਂਨ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚਲ ਰਹੀਆਂ ਬਾਬਾ ਫਰੀਦ ਸੰਸਥਾਵਾਂ ਅਤੇ ਬਾਬਾ ਸ਼ੇਖ ਫਰੀਦ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਨਗਰੀ ਫ਼ਰੀਦਕੋਟ ਵਿਖੇ ਸ਼੍ਰੀ ਰਾਕੇਸ਼ ਕੋਸ਼ਿਕ, ਆਈ.ਪੀ. ਐੱਸ, ਡੀ. ਆਈ. ਜੀਟਿੱਲਾ ਬਾਬਾ ਫਰੀਦ ਜੀ ਵਿਖੇਨਤਮਸਤਕ ਹੋਏ। ਕਮੇਟੀ ਵੱਲੋਂ ਸ਼੍ਰੀ ਰਾਕੇਸ਼ ਕੋਸ਼ਿਕ ਜੀਦਾ ਚੰਡੀਗੜ੍ਹ ਤੋਂ ਫਰੀਦਕੋਟ ਵਿਖੇ ਚਾਂਰਜ ਸੰਭਾਲਣ ਤੇ  ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ, ਫ਼ਰੀਦਕੋਟ ਦੇ ਚੇਅਰਮੈਂਨ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਵਾਈ ਹੇਠ ਬਤੌਰ ਪ੍ਰਧਾਨ ਕੰਮ ਕਰ ਰਹੇ ਸ. ਗੁਰਇੰਦਰ ਮੋਹਨ ਜੀ ਨੇ ਸ਼੍ਰੀ ਰਾਕੇਸ਼ ਕੋਸ਼ਿਕ, ਆਈ.ਪੀ. ਐੱਸ, ਡੀ. ਆਈ. ਜੀਨੂੰ ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਵਿਖੇਦੁਸ਼ਾਲਾ ਅਤੇ ਸਿਰਪਾਉਪਾ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਫਰੀਦਕੋਟ ਵਾਸੀ ਉਨ੍ਹਾਂ ਦੀ ਕਾਬਲੀਅਤ , ਦੂਰ-ਅੰਦੇਸ਼ੀ ਸੋਚ ਅਤੇ ਵੱਡਮੁੱਲੇ ਕਾਰਜਾਂ ਦਾ ਭਰਪੂਰ ਲਾਭ ਲੈਣਗੇ, ਨਾਲ ਹੀ ਉਹਨਾਂ ਨੇ ਕਿਹਾ ਕਿ ਫਰੀਦਕੋਟ ਵਾਸੀਆਂ ਨੇ ਪਹਿਲਾ ਵੀ ਸ਼੍ਰੀ ਰਾਕੇਸ਼ ਕੋਸ਼ਿਕ ਜੀ ਦੇ ਵੱਡਮੁੱਲੇ ਕਾਰਜਾਂ ਦਾ ਭਰਪੂਰ ਲਾਭ ਲਿਆ ਹੈ। ਬਾਬਾ ਫ਼ਰੀਦ ਸੰਸਥਾਵਾਂ ਦੇ ਚੇਅਰਮੈਂਨ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਨੇ ਵੀ ਇਸ ਮੌਕੇ ਉਹਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਬਾਬਾ ਫਰੀਦ ਜੀ ਆਪਣਾ ਅਸ਼ੀਰਵਾਦ ਉਹਨਾਂ 'ਤੇ ਹਮੇਸ਼ਾ ਬਣਾਈ ਰੱਖਣਇਸ ਮੌਕੇ ਸ਼੍ਰੀ ਰਾਕੇਸ਼ ਕੋਸ਼ਿਕ, ਆਈ.ਪੀ. ਐੱਸ, ਜੀਨੇ ਸ. ਇੰਦਰਜੀਤ ਸਿੰਘ ਖਾਲਸਾ ਜੀ ਦਾ ਅਤੇ  ਸਮੂਹ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਤੋਰ 'ਤੇ ਇਹ ਸਨਮਾਨ ਬਖਸ਼ਿਸ਼ ਕਰਨ ਲਈ  ਧੰਨਵਾਦ ਕੀਤਾ।

ਬਾਬਾ ਫ਼ਰੀਦ ਪਬਲਿਕ ਸਕੂਲ ਦਾ ਸਲਾਨਾ ਨਤੀਜਾ ਰਿਹਾ ਸ਼ਾਨਦਾਰ

ਫ਼ਰੀਦਕੋਟ : ਬਾਬਾ ਫ਼ਰੀਦ ਜੀ ਅਪਾਰ ਰਹਿਮਤ ਅਤੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੇ ਪੰਜਾਬ ਦੇ ਪ੍ਰਸਿੱਧ ਸਕੂਲਾਂ ਵਿੱਚ ਸ਼ੁਮਾਰ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦਾ ਸਲਾਨਾ ਨਤੀਜਾ ਐਲਾਨਿਆਂ ਗਿਆ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਯੋਗ ਅਗਵਾਈ ਵਿੱਚ ਕਿੰਡਰਗਾਰਟਨ ਅਤੇ ਪਹਿਲੀ ਤੋਂ ਨੌਵੀਂ ਅਤੇ ਗਿਆਰਵੀਂ ਜਮਾਤ ਤੱਕ ਦੇ ਨਤੀਜੇ ਐਲਾਨੇ ਗਏ । ਇਸ ਅਤਿ ਸ਼ਾਨਦਾਰ ਨਤੀਜੇ ਵਿੱਚ ਵਿਦਿਆਰਥੀਆਂ ਨੇ ਆਪਣੀ ਮਿਹਨਤ ਸਦਕਾ ਬੇਮਿਸਾਲ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਸੰਬੰਧੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਓਵਰਆਲ ਨਤੀਜਿਆਂ ਵਿੱਚ ਨਰਸਰੀ ਜਮਾਤ ਵਿੱਚੋਂ ਨਾਯਰਾ ਸੇਠੀ ਨੇ ਪਹਿਲਾ, ਗੁਰਪਿਆਰ ਸਿੰਘ ਨੇ ਦੂਜਾ ਅਤੇ ਅੰਬਰਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸੇ ਤਰਾਂ ਐੱਲ.ਕੇ.ਜੀ. ਜਮਾਤ ਵਿੱਚੋਂ ਕਵਿਸ਼ ਸਿਸੋਦੀਆ ਨੇ ਪਹਿਲਾ, ਲੀਸ਼ਾ ਅਤੇ ਰਾਬੀਆ ਜੈਨ ਨੇ ਦੂਜਾ ਅਤੇ ਬਨਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਯੂ.ਕੇ.ਜੀ ਵਿੱਚੋਂ ਗੁਰਸੀਰਤ ਸਿੰਘ ਨੇ ਪਹਿਲਾ, ਅਵਨੀਤ ਕੌਰ ਨੇ ਦੂਜਾ ਅਤੇ ਪਨਵਦੀਪ ਨੇ ਤੀਜਾ ਸਥਾਨ ਹਾਸਿਲ ਕੀਤਾ । ਇਸੇ ਤਰਾਂ ਪਹਿਲੀ ਜਮਾਤ ਵਿੱਚੋਂ ਨਿਮਰਦੀਪ ਕੌਰ ਨੇ ਪਹਿਲਾ, ਜਪਨੀਤ ਕੌਰ ਨੇ ਦੂਜਾ ਅਤੇ ਮਾਹਿਰਾ ਸੇਠੀ ਨੇ ਤੀਜਾ ਸਥਾਨ, ਦੂਜੀ ਜਮਾਤ ਵਿੱਚੋਂ ਮੋਹਪ੍ਰੀਤ ਨੇ ਪਹਿਲਾ, ਸਵਨੀਤ ਕੌਰ ਨੇ ਦੂਜਾ ਅਤੇ ਇਮਰੀਨ ਕੌਰ ਨੇ ਤੀਜਾ, ਤੀਸਰੀ ਜਮਾਤ ਵਿੱਚੋਂ ਸਿਮਰਨ ਬਰਾੜ ਨੇ ਪਹਿਲਾ, ਸਾਨਵੀ ਅਰੋੜਾ ਨੇ ਦੂਜਾ ਅਤੇ ਅਕਸ਼ਿਤਾ ਨੇ ਤੀਜਾ ਸਥਾਨ, ਚੌਥੀ ਜਮਾਤ ਵਿੱਚੋਂ ਜਗਸੀਰ ਕੌਰ ਨੇ ਪਹਿਲਾ, ਸੁਰਅੰਸ਼ ਦੀਪ ਸਿੰਘ ਨੇ ਦੂਜਾ ਅਤੇ ਗੁਰਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸੇ ਤਰਾਂ ਪੰਜਵੀਂ ਜਮਾਤ ਵਿੱਚੋਂ ਮਨਰੀਤ ਕੌਰ ਨੇ ਪਹਿਲਾ, ਏਕਮਦੀਪ ਸਿੰਘ ਨੇ ਦੂਜਾ ਅਤੇ ਦੀਪਿਕਾ ਰਾਣੀ ਨੇ ਤੀਜਾ ਸਥਾਨ ਹਾਸਿਲ ਕੀਤਾ । ਛੇਵੀਂ ਜਮਾਤ ਵਿੱਚੋਂ ਕਿਰਤਰੂਪ ਕੌਰ ਨੇ ਪਹਿਲਾ, ਰਵਨੀਤ ਕੌਰ ਨੇ ਦੂਜਾ ਅਤੇ ਅਭੀਜੋਤ ਸਿੰਘ ਨੇ ਤੀਜਾ ਸਥਾਨ, ਸੱਤਵੀਂ ਜਮਾਤ ਵਿੱਚੋਂ ਹਰਲੀਨ ਕੌਰ ਨੇ ਪਹਿਲਾ, ਸਿਮਰਨ ਕੌਰ ਨੇ ਦੂਜਾ ਅਤੇ ਏਕਮਜੋਤ ਕੌਰ ਨੇ ਤੀਜਾ ਸਥਾਨ, ਅੱਠਵੀਂ ਜਮਾਤ ਵਿੱਚੋਂ ਹਰਸਿਮਰਨ ਕੌਰ ਨੇ ਪਹਿਲਾ, ਕਸ਼ਿਸ਼ ਸਾਹਨੀ ਨੇ ਦੂਜਾ ਅਤੇ ਜਸ਼ਨਪ੍ਰੀਤ ਕੌਰ ਨੇ ਤੀਜਾ ਸਥਾਨ, ਨੌਵੀਂ ਜਮਾਤ ਵਿੱਚੋਂ ਆਸਥਾ ਗੁਪਤਾ ਅਤੇ ਤੇਜਰੀਤ ਕੌਰ ਨੇ ਪਹਿਲਾ, ਸੁਖਮਨਪ੍ਰੀਤ ਕੌਰ ਨੇ ਦੂਜਾ, ਗੁਰਕਮਲ ਸਿੰਘ ਅਤੇ ਮਹਿਕਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ । ਇਸੇ ਤਰਾਂ ਹੀ ਗਿਆਰਵੀਂ ਜਮਾਤ ਦੇ ਸਾਇੰਸ ਸਟਰੀਮ ਵਿੱਚੋਂ ਨਵਦੀਪ ਸੰਧੂ ਅਤੇ ਜਸ਼ਨਪ੍ਰੀਤ ਸਿੰਘ ਪਹਿਲੇ, ਅਵਨੀਤ ਕੌਰ ਦੂਜੇ ਅਤੇ ਹਰਨੀਰਤ ਕੌਰ ਤੀਜੇ ਸਥਾਨ 'ਤੇ ਆਏ । ਕਾਮਰਸ ਸਟਰੀਮ ਵਿੱਚੋਂ ਵੰਸ਼ਿਕਾ ਨੇ ਪਹਿਲਾ, ਸੁਪਰੀਯਾ ਨੇ ਦੂਜਾ ਅਤੇ ਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ । ਹਿਊਮੈਨਟੀਜ਼ ਵਿੱਚੋਂ ਜਸ਼ਨਦੀਪ ਕੌਰ ਨੇ ਪਹਿਲਾ, ਜਗਮੀਤ ਸਿੰਘ ਨੇ ਦੂਜਾ ਅਤੇ ਰੁਪਨੀਤ ਕੌਰ ਨੇ ਤੀਜਾ ਸਥਾਨ ਹਾਸਿਲ ਕਰਕੇ ਆਪਣਾ, ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਹ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦਾ ਭਰੋਸਾ ਅਤੇ ਕਾਬਲ ਅਧਿਆਪਕਾਂ ਦੁਆਰਾ ਪ੍ਰਦਾਨ ਕੀਤੀ ਗਈ ਉੱਤਮ ਸਿੱਖਿਆ ਦੀ ਬਦੌਲਤ ਹੀ ਸ਼ਾਨਦਾਰ ਆਇਆ ਹੈ । ਚੇਅਰਮੈਨ ਸ ਇੰਦਰਜੀਤ ਸਿੰਘ ਖ਼ਾਲਸਾ ਨੇ ਇਸ ਨਤੀਜੇ ਬਾਰੇ ਤਸੱਲੀ ਅਤੇ ਬੇਹੱਦ ਖੁਸ਼ੀ ਪ੍ਰਗਟ ਕਰਦਿਆਂ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਾਂ ਅਤੇ ਆਪਣਾ ਅਸ਼ੀਰਵਾਦ ਦਿੱਤਾ । ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਯੋਗ ਅਗਵਾਈ ਸਦਕਾ ਬਾਬਾ ਫ਼ਰੀਦ ਪਬਲਿਕ ਸਕੂਲ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ । ਬਾਬਾ ਫ਼ਰੀਦ ਜੀ ਰਹਿਮਤ ਸਦਕਾ ਇਹ ਸਕੂਲ ਹਰ ਵਰ੍ਹੇ ਅਕਾਦਮਿਕ ਅਤੇ ਸਹਿ-ਅਕਾਦਮਿਕ ਖੇਤਰ ਵਿੱਚ ਬੇਮਿਸਾਲ ਪ੍ਰਾਪਤੀਆਂ ਹਾਸਿਲ ਕਰਕੇ ਪੰਜਾਬ ਵਿੱਚ ਆਪਣਾ ਨਾਮ ਚਮਕਾ ਰਿਹਾ ਹੈ ।

Star performers of Annual Examination 2022-23.

ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੇ ਸਲਾਨਾ ਨਤੀਜੇ ਦੀਆਂ ਝਲਕੀਆਂ ।

 

ਫ਼ਰੀਦਕੋਟ : ਪੰਜਾਬੀ ਜ਼ੁਬਾਨ ਦੇ ਆਦਿ ਕਵੀ ਸੂਫ਼ੀ ਫ਼ਕੀਰ ਬਾਬਾ ਸ਼ੇਖ ਫ਼ਰੀਦ ਜੀ ਦੇ 850 ਸਾਲਾ ਜਨਮ-ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ । ਪ੍ਰਸਿੱਧ ਸਮਾਜ-ਸੇਵੀ ਸੰਸਥਾ ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ (ਰਜਿ.) ਪੰਜਾਬ ਵੱਲੋਂ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਲਗਾਏ ਗਏ ਇਸ ਖੂਨ-ਦਾਨ ਕੈਂਪ ਵਿੱਚ ਬਾਬਾ ਫ਼ਰੀਦ ਧਾਰਮਿਕ ਸੰਸਥਾਵਾਂ ਦੇ ਪ੍ਰਧਾਨ ਡਾ. ਗੁਰਇੰਦਰ ਮੋਹਨ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਸ. ਰਾਜਵੀਰ ਸਿੰਘ ਪ੍ਰਧਾਨ, ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ (ਰਜਿ.), ਸ. ਬੇਅੰਤ ਸਿੰਘ ਸੈਕਟਰੀ ਬਾਬਾ ਫਰੀਦ ਸੁਸਾਇਟੀ ਅਤੇ ਸ. ਦਿਲਬਾਗ ਸਿੰਘ ਮੈਨੇਜਰ ਟਿੱਲਾ ਬਾਬਾ ਫਰੀਦ ਵੀ ਮੌਜੂਦ ਸਨ। ਇਸ ਕੈਂਪ ਵਿੱਚ ਖੂਨ ਦਾਨ ਕਰਨ ਵਾਲੇ ਵਿਅਕਤੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਵਧ-ਚੜ੍ਹ ਕੇ ਹਿੱਸਾ ਲਿਆ । ਬਲੱਡ ਬੈਂਕ ਦੀ ਟੀਮ ਵੱਲੋਂ ਖੂਨ ਦੇ ਯੂਨਿਟ ਇਕੱਤਰ ਕੀਤੇ ਗਏ । ਇਸ ਕੈਂਪ ਵਿੱਚ ਪ੍ਰਿੰਸੀਪਲ (ਰਿਟਾ.) ਡਾ. ਪਰਮਿੰਦਰ ਸਿੰਘ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ । ਡਾ. ਗੁਰਇੰਦਰ ਮੋਹਨ ਸਿੰਘ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਬੋਲਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਂਦਾਨ ਹੈ । ਮਨੁੱਖਤਾ ਦੀ ਸੇਵਾ ਹਿੱਤ ਕੀਤਾ ਗਿਆ ਇਹ ਦਾਨ ਇਸ ਲਈ ਵੀ ਅਨਮੋਲ ਹੈ ਕਿਉਂਕਿ ਖੂਨ ਕੁਦਰਤ ਦਾ ਵੱਡਮੁੱਲਾ ਵਰਦਾਨ ਹੈ । ਕਿਸੇ ਲੋੜਵੰਦ ਵਿਅਕਤੀ ਨੂੰ ਖੂਨ ਦਾਨ ਕਰਕੇ ਉਸਦੀ ਅਨਮੋਲ ਜ਼ਿੰਦਗੀ ਨੂੰ ਬਚਾਇਆ ਜਾ ਸਕਦਾ ਹੈ । 18 ਸਾਲ ਤੋਂ ਵਧੇਰੇ ਉਮਰ ਵਾਲਾ ਵਿਅਕਤੀ ਹਰ ਤਿੰਨ ਮਹੀਨੇ ਖੂਨਦਾਨ ਕਰ ਸਕਦਾ ਹੈ । ਇਸ ਕੈਂਪ ਨੂੰ ਸਫਲ ਬਣਾਉਣ ਵਿੱਚ ਸਮੁੱਚੀ ਬਾਬਾ ਫ਼ਰੀਦ ਬਲੱਡ ਸੇਵਾ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਵੱਡਮੁੱਲਾ ਯੋਗਦਾਨ ਪਾਇਆ।

ਜਾਣਕਾਰੀ ਦਿੰਦੇ ਹੋਏ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ,ਪਿ੍ਸੀਪਲ ਕੁਲਦੀਪ ਕੌਰ ਤੇ ਸਟਾਫ ।

ਕਰਮਯੋਗੀ ਇੰਦਰਜੀਤ ਸਿੰਘ ਖ਼ਾਲਸਾ ।

ਮੈਨੇਜਿੰਗ ਕਮੇਟੀ ਅਤੇ ਸਮੂਹ ਸਟਾਫ਼ ਬਾਬਾ ਫ਼ਰੀਦ ਸੰਸਥਾਵਾਂ ਫ਼ਰੀਦਕੋਟ ।

ਸ:ਇੰਦਰਜੀਤ ਸਿੰਘ ਖ਼ਾਲਸਾ ਸਮਾਗਮ ਉਪਰੰਤ ਫੁੱਲਾਂ ਨਾਲ ਸਜਾਈ ਵੈਂਟੇਜ਼ ਕਾਰ 'ਚ ਸਵਾਰ ਹੋ ਕੇ ਜਾਂਦੇ ਅਤੇ ਆਪਣੇ ਦਾਦਾ ਇੰਦਰਜੀਤ ਸਿੰਘ ਖ਼ਾਲਸਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਗੁਰਜਾਪ ਸਿੰਘ ਸੇਖੋਂ ਅਤੇ ਹਾਜ਼ਰ ਸ਼ਖ਼ਸੀਅਤਾਂ ।

ਕੁਲਤਾਰ ਸਿੰਘ ਸੰਧਵਾਂ ਬਾਬਾ ਫ਼ਰੀਦ ਸੰਸਥਾਵਾਂ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਸੇਖੋਂ ਨੂੰ ਜਨਮ ਦਿਨ ਸਮੇਂ,ਨਾਲ ਹੋਰ ।

ਬਾਬਾ ਫ਼ਰੀਦ ਸੰਸਥਾਵਾਂ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਸੇਖੋਂ ਨੂੰ ਜਨਮ ਦਿਨ ਦੀ ਵਧਾਈ ਦੇਣ ਸਮੇਂ ਸਾਬਕਾ ਵਿਧਾਇਕ ਮਨਤਾਰ ਸਿੰਘ ਹੋਰ ਸ਼ਖਸੀਅਤਾਂ । 

 ਸ:ਇੰਦਰਜੀਤ ਸਿੰਘ ਸੇਖੋਂ ਨੂੰ ਡਿਪਟੀ ਸਪੀਕਰ ਕੁਲਵੰਤ ਸਿੰਘ ਸੰਧਵਾਂ ਜਨਮਦਿਨ ਮੌਕੇ ਵਧਾਈਆਂ ਦਿੰਦੇ ਹੋਏ ਨਾਲ ਹੋਰ ।

ਸਮਾਜ-ਸੇਵੀ ਇੰਦਰਜੀਰ ਖ਼ਾਲਸਾ ਦੇ 97ਵੇਂ ਜਨਮ-ਦਿਵਸ ਦੀਆਂ ਵਧਾਈਆਂ ਦਿੰਦੇ ਹੋਈਆਂ ਸ਼ਖਸੀਅਤਾਂ ।

ਫ਼ਰੀਦਕੋਟ: ਬਾਬਾ ਫਰੀਦ ਜੀ ਦੀ ਅਪਾਰ ਕ੍ਰਿਪਾ, ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਮਿਸਿਜ਼ ਕੁਲਦੀਪ ਕੋਰ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦਾ ਬਾਂਰਵੀਂ ਜਮਾਤ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾਇਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਸੀ. ਬੀ. ਐਸ. ਈ. ਵੱਲੋਂ ਸਾਲ 2022-2023 ਦਾ ਬਾਂਰਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ।  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਾਂਰਵੀਂ ਜਮਾਤ ਦੇ ਨਤੀਜੇ ਵਿੱਚੋਂ ਮੱਲਾਂ ਮਾਰੀਆਂ । ਬਾਂਰਵੀਂ ਜਮਾਤ ਦੀ ਵਿਦਿਆਰਥਣ ਕਰਨਪ੍ਰੀਤ ਕੌਰ ਨੇ 96.4 ਪ੍ਰਤੀਸ਼ਤ, ਮੁਸਕਾਨ ਗੱਖੜ ਨੇ 95.2 ਪ੍ਰਤੀਸ਼ਤ ਅਤੇ ਅਰਸ਼ਪ੍ਰੀਤ ਕੌਰ ਨੇ 95 ਪ੍ਰਤੀਸ਼ਤ ਨੰਬਰ ਲੈ ਕੇ ਆਪਣਾ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ । ਪੰਜਾਬੀ ਵਿੱਚੋਂ 100 , ਅੰਗ੍ਰੇਜ਼ੀ ਵਿਚੋਂ 99, ਆਈ.ਟੀ. ਵਿੱਚੋਂ 99, ਸਰੀਰਕ ਸਿੱਖਿਆ ਵਿੱਚੋਂ 99, ਫਿਜ਼ੀਕਸ  ਵਿਚੋ 99, ਕੈਮਿਸਟਰੀ ਵਿੱਚੋਂ 98,  ਅਕਾਊਂਟਸ ਵਿੱਚੋਂ 98, ਬਾਇਉਲੋਜੀ ਵਿੱਚੋਂ 97, ਇਤਿਹਾਸ ਵਿੱਚੋਂ 97, ਪੋਲੀਟੀਕਲ ਸਾਇੰਸ ਵਿੱਚੋਂ 96, ਜੀਓਗਰਫੀ਼ ਵਿੱਚੋਂ 95, ਇਕਨਾਮਿਕਸ ਵਿਚੋਂ 93, ਮੈਥ ਵਿੱਚੋਂ 91 ਅਤੇ ਬਿਜਨਿਸ ਸਟੱਡੀ ਵਿੱਚੋਂ 91 ਨੰਬਰ ਆਏ ਹਨ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਹਮੇਸ਼ਾ ਹੀ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਇਸ ਸਕੂਲ ਦਾ ਨਾਮ ਰੌਸ਼ਨ ਕਰਦੇ ਆਏ ਹਨ ।

ਇਸ ਮੌਕੇ ਸ. ਇੰਦਰਜੀਤ ਸਿੰਘ ਖਾਲਸਾ ਜੀ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬਾਂਰਵੀਂ ਜਮਾਤ ਦੇ ਇਹ ਨਤੀਜੇ ਬਾਬਾ ਫਰੀਦ ਜੀ ਦੀ ਅਪਾਰ ਰਹਿਮਤ, ਪ੍ਰਿੰਸੀਪਲ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਲਗਨ ਅਤੇ ਜਜ਼ਬੇ ਨਾਲ ਹੀ ਸ਼ਾਨਦਾਰ ਆਏ ਹਨ। ਅੰਤ ਵਿੱਚ ਖਾਲਸਾ ਜੀ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ 13 ਮਈ 2023, ਸ਼ਨੀਵਾਰ ਨੂੰ ਸਾਰੇ ਸਕੂਲ ਦੀ ਛੁੱਟੀ ਦਾ ਐਲਾਨ ਕੀਤਾ

 

 

ਇੰਦਰਜੀਤ ਸਿੰਘ ਖ਼ਾਲਸਾ ਦੇ ਜਨਮ-ਉਤਸਵ ਨੂੰ ਸਮਰਪਿਤ 'ਸ਼ੁਕਰਾਨਾ-ਦਿਵਸ' ਵਜੋਂ ਮਨਾਉਣ ਦਾ ਦਿ੍ਸ਼ (ਜ.ਬ.) ।

ਫ਼ਰੀਦਕੋਟ: ਬਾਬਾ ਫਰੀਦ ਜੀ ਦੀ ਅਪਾਰ ਕ੍ਰਿਪਾ, ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਮਿਸਿਜ਼ ਕੁਲਦੀਪ ਕੋਰ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦਾ ਦਸਵੀਂ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ । ਇਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਸੀ. ਬੀ. ਐਸ. ਈ. ਵੱਲੋਂ ਸਾਲ 2022-2023 ਦਾ ਦਸਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤੇ ਗਿਆ।  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜੇ ਵਿੱਚੋਂ ਸ਼ਾਨਦਾਰ ਮੱਲਾਂ ਮਾਰੀਆਂ । ਦਸਵੀਂ ਜਮਾਤ ਦੀ ਵਿਦਿਆਰਥਣ ਨਵਰੀਤ ਕੌਰ ਨੇ 99.2 ਪ੍ਰਤੀਸ਼ਤ ਨੰਬਰ ਲੈ ਕੇ ਪੂਰੇ ਜਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ । ਇਸ ਤੋਂ ਇਲਾਵਾ ਸੁਗਮ ਨੇ 98.4%, ਭੂਮੀ ਬਾਂਸਲ, ਪੁਸ਼ਪਿੰਦਰ ਕੌਰ ਅਤੇ ਖ਼ੁਸ਼ਨੂਰ ਕੌਰ ਨੇ 97.4 %, ਨੰਬਰ ਹਾਸਲ ਕਰਕੇ ਆਪਣਾ, ਸਕੂਲ, ਮਾਪਿਆਂ ਅਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਅੱਗੇ ਦੱਸਿਆ ਕਿ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ 77 ਬੱਚਿਆਂ ਦੇ 90 ਪ੍ਰਤੀਸ਼ਤ ਤੋਂ ਵੱਧ ਅਤੇ 100 ਬੱਚਿਆਂ ਦੇ 80 ਪ੍ਰਤਿਸ਼ਤ ਤੋਂ ਵੱਧ ਨੰਬਰ ਆਏ ਹਨ । ਪੰਜਾਬੀ, ਮੈਥ, ਸਮਾਜਿਕ ਸਿੱਖਿਆ ਅਤੇ ਆਈ. ਟੀ. ਵਿੱਚੋਂ 21 ਬੱਚਿਆਂ ਨੇ 100 ਵਿੱਚੋਂ 100 ਨੰਬਰ ਹਾਸਲ ਕੀਤੇ ਹਨ।  ਇਸ ਤੋਂ ਇਲਾਵਾ ਸਾਇੰਸ ਵਿਚੋਂ 99, ਅੰਗਰੇਜ਼ੀ ਵਿਚੋਂ 98 ਅਤੇ ਹਿੰਦੀ ਵਿਚੋਂ 96 ਨੰਬਰ ਲੈ ਕੇ ਵਿਦਿਆਰਥੀਆਂ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਬਾਕੀ ਸਾਰੇ ਹੀ ਵਿਦਿਆਰਥੀ ਬਹੁਤ ਹੀ ਸ਼ਾਨਦਾਰ ਅੰਕਾਂ ਨਾਲ ਪਾਸ ਹੋਏ ਹਨ ।
ਇਸ ਮੌਕੇ ਸ. ਇੰਦਰਜੀਤ ਸਿੰਘ ਖਾਲਸਾ ਜੀ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦਸਵੀਂ ਜਮਾਤ ਦੇ ਇਹ ਨਤੀਜੇ ਬਾਬਾ ਫਰੀਦ ਜੀ ਦੀ ਅਪਾਰ ਰਹਿਮਤ, ਪ੍ਰਿੰਸੀਪਲ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਲਗਨ ਅਤੇ ਜਜ਼ਬੇ ਨਾਲ ਹੀ ਸ਼ਾਨਦਾਰ ਆਏ ਹਨ। ਅੰਤ ਵਿੱਚ ਖਾਲਸਾ ਜੀ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ 13 ਮਈ 2023, ਸ਼ਨੀਵਾਰ ਨੂੰ ਸਾਰੇ ਸਕੂਲ ਦੀ ਛੁੱਟੀ ਦਾ ਐਲਾਨ ਕੀਤਾ।  

ਬਾਬਾ ਫ਼ਰੀਦ ਪਬਲਿਕ ਸਕੂਲ ਨੇ ਪਿਛਲੇ 15 ਸਾਲਾਂ ਤੋਂ ਦਸਵੀਂ ਦੇ ਨਤੀਜਿਆਂ ਵਿੱਚ ਅੱਵਲ ਰਹਿਣ ਦੇ ਰਿਕਾਰਡ ਨੂੰ ਇਸ ਸਾਲ ਵੀ ਰੱਖਿਆ ਕਾਇਮ ਸਮੁੱਚੇ ਫ਼ਰੀਦਕੋਟ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਖਾਲਸਾ ਜੀ ਨੇ ਕੀਤਾ ਸਨਮਾਨਿਤ। ਫ਼ਰੀਦਕੋਟ: "ਬਾਬਾ ਸ਼ੇਖ਼ ਫ਼ਰੀਦ ਜੀ ਦੀ ਅਪਾਰ ਰਹਿਮਤ ਸਦਕਾ ਅਤੇ ਚੇਅਰਮੈਨ ਸ ਇੰਦਰਜੀਤ ਸਿੰਘ ਖਾਲਸਾ ਜੀ ਦੀ ਬਹੁਮੁੱਲੀ ਰਹਿਨੁਮਾਈ ਹੇਠ ਚੱਲ ਰਹੀ ਪੰਜਾਬ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਦਸਵੀਂ ਦੇ ਨਤੀਜਿਆਂ ਵਿੱਚੋਂ ਇਸ ਵਾਰ ਵੀ ਸਮੁੱਚੇ ਜ਼ਿਲ੍ਹੇ ਵਿੱਚੋਂ ਬਾਜ਼ੀ ਮਾਰੀ ਹੈ । ਬਾਰ੍ਹਵੀਂ ਜਮਾਤ ਵਿੱਚੋਂ ਵੀ ਸ਼ਾਨਦਾਰ ਅੰਕ ਹਾਸਲ ਕਰਕੇ ਵਿਦਿਆਰਥੀਆਂ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।" ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਪਿਛਲੇ 15 ਸਾਲਾਂ ਤੋਂ ਦਸਵੀਂ ਦੇ ਨਤੀਜਿਆਂ ਵਿੱਚ ਫ਼ਰੀਦਕੋਟ ਜ਼ਿਲ੍ਹੇ ਵਿੱਚੋ ਹਰ ਸਾਲ ਅੱਵਲ ਆ ਰਿਹਾ ਹੈ । ਇਸ ਸਾਲ ਵੀ ਇਸ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਇਮਤਿਹਾਨਾਂ ਵਿੱਚੋਂ ਪੂਰੇ ਜ਼ਿਲ੍ਹੇ ਵਿੱਚੋਂ ਉੱਚ ਸਥਾਨ ਪ੍ਰਾਪਤ ਕੀਤਾ ਹੈ । ਦਸਵੀਂ ਜਮਾਤ ਵਿੱਚੋਂ ਟੌਪ 'ਤੇ ਰਹਿਣ ਵਾਲੇ ਵਿਦਿਆਰਥੀਆਂ ਨਵਰੀਤ ਕੌਰ (ਪਹਿਲਾ ਸਥਾਨ- 99.2), ਸੁਗਮ (ਦੂਜਾ ਸਥਾਨ-98.4), ਭੂਮੀ ਬਾਂਸਲ, ਖੁਸ਼ਨੂਰ ਕੌਰ ਅਤੇ ਪੁਸ਼ਪਿੰਦਰ ਕੌਰ (ਤੀਜਾ ਸਥਾਨ-97.8) ਅਤੇ ਬਾਰ੍ਹਵੀਂ ਜਮਾਤ ਵਿੱਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਕਰਨਪ੍ਰੀਤ ਕੌਰ (ਪਹਿਲਾ ਸਥਾਨ-96.4), ਮੁਸਕਾਨ ਗੱਖੜ ( ਦੂਜਾ ਸਥਾਨ- 95.2) ਅਤੇ ਅਰਸ਼ਪ੍ਰੀਤ ਕੌਰ (ਤੀਜਾ ਸਥਾਨ-95) ਨੂੰ ਅੱਜ ਸਕੂਲ ਵਿਖੇ ਬਾਬਾ ਫ਼ਰੀਦ ਸੰਸਥਾਵਾਂ ਦੇ ਚੇਅਰਮੈਨ ਸ.ਇੰਦਰਜੀਤ ਸਿੰਘ ਖਾਲਸਾ ਜੀ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਅਥਾਹ ਖੁਸ਼ੀ ਮਹਿਸੂਸ ਕੀਤੀ ਅਤੇ ਆਪਣਾ ਆਸ਼ੀਰਵਾਦ ਦਿੱਤਾ। ਸ. ਇੰਦਰਜੀਤ ਸਿੰਘ ਖਾਲਸਾ ਜੀ ਨੇ ਦਸਵੀਂ ਅਤੇ ਬਾਰਵੀਂ ਜਮਾਤ ਵਿੱਚੋਂ ਸ਼ਾਨਦਾਰ ਅੰਕ ਹਾਸਲ ਕਰਨ ਵਾਲੇ ਬਾਕੀ ਵਿਦਿਆਰਥੀਆਂ ਨੂੰ ਵੀ ਆਪਣਾ ਆਸੀਰਵਾਦ ਦਿੱਤਾ । ਉਹਨਾਂ ਨੇ ਇਸ ਮੌਕੇ ਪ੍ਰਿੰਸੀਪਲ, ਕੋਆਰਡੀਨੇਟਰਜ਼, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਫਰੀਦਕੋਟ ਦੇਸ਼ ਦੇ ਸਭ ਤੋਂ ਉੱਤਮ ਸਕੂਲਾਂ ਵਿੱਚੋਂ ਇੱਕ ਹੈ। ਇਸਦੇ ਵਿਦਿਆਰਥੀਆਂ ਨੇ ਇਸ ਸਾਲ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ 99,2 ਪ੍ਰਤੀਸ਼ਤ ਅੰਕਾਂ ਨਾਲ ਸਮੁੱਚੇ ਫ਼ਰੀਦਕੋਟ ਜਿਲੇ ਵਿੱਚੋਂ ਸਭ ਤੋਂ ਉੱਚ ਸਥਾਨ ਹਾਸਿਲ ਕਰਕੇ ਆਪਣਾ, ਸਕੂਲ, ਮਾਪਿਆਂ ਅਤੇ ਸਮੁੱਚੇ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ । ਉਨ੍ਹਾਂ ਨੇ ਆਪਣਾ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਬਾਬਾ ਫਰੀਦ ਜੀ ਇਸ ਸਕੂਲ, ਸਟਾਫ ਅਤੇ ਵਿਦਿਆਰਥੀਆਂ 'ਤੇ ਇਸੇ ਤਰਾਂ ਹੀ ਆਪਣੀ ਮਿਹਰ ਬਣਾਈ ਰੱਖਣ, ਸੰਸਥਾ ਨੂੰ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਬਖਸ਼ਣ ਅਤੇ ਇੱਥੋਂ ਪੜ੍ਹੇ ਹੋਏ ਵਿਦਿਆਰਥੀਆਂ ਦੁਆਰਾ ਜ਼ਿੰਦਗੀ ਦੀਆਂ ਸਰਬ-ਉੱਚ ਮੰਜ਼ਿਲਾਂ ਪ੍ਰਾਪਤ ਕਰਨ ਵਿੱਚ ਸਹਾਈ ਹੋਣ।

ਫ਼ਰੀਦਕੋਟ: ਬਾਬਾ ਫ਼ਰੀਦ ਜੀ ਦੀ ਰਹਿਮਤ ਅਤੇ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਨਾਮਵਰ ਵਿੱਦਿਅਕ ਅਦਾਰੇ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਵਿਖੇ ਪ੍ਰਸਿੱਧ ਸਹਿਤਕਾਰ ਡਾ. ਨਿਰਮਲ ਕੌਸ਼ਿਕ ਵਿਸ਼ੇਸ਼ ਤੌਰ 'ਤੇ ਆਏ। ਸਕੂਲ ਵਿਖੇ ਪਹੁੰਚਣ 'ਤੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਦੁਆਰਾ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਵਿਚਾਰ-ਚਰਚਾ ਦੌਰਾਨ ਬੋਲਦਿਆਂ ਕਿਹਾ ਕਿ ਡਾ.ਨਿਰਮਲ ਕੌਸ਼ਿਕ ਪੰਜਾਬੀ ਅਤੇ ਹਿੰਦੀ ਦੇ ਪ੍ਰਸਿੱਧ ਵਿਦਵਾਨ ਅਤੇ ਸਾਹਿਤਕਾਰ ਹਨ । ਉਨ੍ਹਾਂ ਨੇ ਹੁਣ ਤੱਕ ਕਰੀਬ 61 ਪੁਸਤਕਾਂ ਦੀ ਰਚਨਾ ਕਰਕੇ ਪੰਜਾਬੀ ਅਤੇ ਹਿੰਦੀ ਸਾਹਿਤ ਦੇ ਨਾਲ ਨਾਲ ਸਮਾਜ-ਸੇਵਾ ਦੇ ਖੇਤਰ ਵਿੱਚ ਵੀ ਗੁਣਾਤਮਕ ਅਤੇ ਗਿਣਾਤਮਕ ਪੱਖੋਂ ਬਹਮੁੱਲਾ ਯੋਗਦਾਨ ਪਾਇਆ ਹੈ । ਡਾ.ਨਿਰਮਲ ਕੌਸ਼ਿਕ ਨੇ ਇਸ ਮੌਕੇ ਪ੍ਰਿੰਸੀਪਲ ਮੈਡਮ ਲਈ ਵਿਸ਼ੇਸ਼ ਸਤਰਾਂ ਵੀ ਕਹੀਆਂ, "ਸੀੜੀਆਂ ਉਨਹੇ ਹੋ ਮੁਬਾਰਕ, ਜਿਨਹੇ ਛੱਤ ਪਰ ਜਾਨਾ ਹੈਮੇਰੀ ਮੰਜ਼ਿਲ ਤੋਂ ਅਸਮਾਨ ਹੈ, ਔਰ ਰਾਸਤਾ ਭੀ ਮੁਝੇ ਖ਼ੁਦ ਬਣਾਨਾ ਹੈ ।" ਡਾ. ਨਿਰਮਲ ਕੌਸ਼ਿਕ ਨੇ ਇਸ ਮੌਕੇ ਕਿਹਾ ਕਿ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਫਰੀਦਕੋਟ ਜ਼ਿਲ੍ਹੇ ਵਿੱਚ ਵਿਸ਼ੇਸ਼ ਕਾਬਲੀਅਤ ਵਾਲੇ ਪ੍ਰਿੰਸੀਪਲ ਹਨ, ਜਿਨ੍ਹਾਂ ਦੀ ਬਦੌਲਤ ਸਿੱਖਿਆ ਅਤੇ ਵਿਦਿਆਰਥੀਆਂ ਦਾ ਬੇਹੱਦ ਵਿਕਾਸ ਹੋਇਆ ਹੈ ਤੇ ਫਰੀਦਕੋਟ ਵਾਸੀ ਉਹਨਾਂ ਤੇ ਮਾਣ ਮਹਿਸੂਸ ਕਰਦੇ ਹਨ। ਇਸ ਮੌਕੇ ਡਾ.ਕੌਸ਼ਿਕ ਨੇ ਕਿਹਾ ਕਿ ਉਹ ਸਿਰਫ ਕਿਤਾਬਾਂ ਲਿਖਦੇ ਹਨ ਅਤੇ ਲਾਇਬ੍ਰੇਰੀਆਂ ਨੂੰ ਕਿਤਾਬਾਂ ਭੇਂਟ ਕਰਦੇ ਹਨ । ਉਹ ਕਦੇ ਵੀ ਆਪਣੀਆਂ ਕਿਤਾਬਾਂ ਨੂੰ ਵੇਚਦੇ ਨਹੀਂ ਹਨ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਉਨ੍ਹਾਂ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ ਡਾ. ਕੌਸ਼ਿਕ ਨੇ ਅਨੁਵਾਦ, ਕਵਿਤਾ, ਬਾਲ-ਸਾਹਿਤ , ਸਿੱਖ ਗੁਰੂ ਸਾਹਿਬਾਨ ਅਤੇ ਬਾਬਾ ਫ਼ਰੀਦ ਜੀ ਨਾਲ ਸਬੰਧਤ ਨਵੀਆਂ ਪੁਸਤਕਾਂ ਸਤਿ ਪੁਰਖੁ ਜਿਨ ਜਾਨਿਆ, ਮਹਿਕ ਬਚਪਨ ਦੀ, ਕਾਵਿ-ਰੰਗ, ਪਿਰ ਦੇਖਨ ਕੀ ਆਸ, ਹਮਾਰੀ ਸੰਸਕ੍ਰਿਤਕ ਚੇਤਨਾ, ਸ੍ਰੀ ਗੁਰੂ ਤੇਗ ਬਹਾਦਰ ਜੀ ਆਦਿ ਨਾਲ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।

ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਰੌਸ਼ਨ ਕੀਤਾ ਸਕੂਲ ਦਾ ਨਾਮ

ਫ਼ਰੀਦਕੋਟ: ਬਾਬਾ ਫਰੀਦ ਜੀ ਦੀ ਅਪਾਰ ਬਖਸ਼ਿਸ਼, ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਰਹਿਨੁਮਾਈ  ਅਤੇ ਪ੍ਰਿੰਸੀਪਲ ਮਿਸਿਜ਼ ਕੁਲਦੀਪ ਕੋਰ ਦੀ ਅਗਵਾਈ ਹੇਠ ਚੱਲ ਰਹੀ ਫਰੀਦਕੋਟ ਜ਼ਿਲ੍ਹੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਫਰੀਦ ਪਬਲਿਕ ਸਕੂਲ, ਫਰੀਦਕੋਟ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ-ਪੱਧਰੀ ਲਿਖਣ ਅਤੇ ਕਲਾ ਮੁਕਾਬਲੇ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣਾ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਹਨਾਂ ਮੁਕਾਬਲਿਆਂ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਕਰਵਾਏ ਗਏ ਵੱਖ-ਵੱਖ ਕਲਾਤਮਿਕ ਮੁਕਾਬਲਿਆ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾ, ਭਾਸ਼ਣ ਅਤੇ ਪੇਂਟਿੰਗ ਮੁਕਾਬਲਿਆਂ ਵਿੱਚ ਮੋਹਰੀ ਸਥਾਨ ਹਾਸਲ ਕੀਤੇ ਹਨ । ਉਨ੍ਹਾਂ ਅੱਗੇ ਦੱਸਿਆ ਕਿ ਕਵਿਤਾ ਰਚਨਾ ਮੁਕਾਬਲਿਆ ਵਿੱਚ ਸਕੂਲ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਖੁਸ਼ਦੀਪ ਕੌਰ ਨੇ ਪਹਿਲਾ ਅਤੇ ਗਿਆਰਵੀਂ ਜਮਾਤ ਦੀ ਵਿਦਿਆਰਥਣ ਕਿਰਨਜੀਤ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਸਮੁੱਚੇ ਫ਼ਰੀਦਕੋਟ ਜ਼ਿਲ੍ਹੇ ਵਿੱਚ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਭਾਸ਼ਣ ਮੁਕਾਬਲਿਆਂ ਵਿੱਚ ਗਿਆਰਵੀਂ ਜਮਾਤ ਦੀ ਵਿਦਿਆਰਥਣ ਮਾਨਵਜੀਤ ਕੌਰ ਨੇ ਦੂਜਾ ਅਤੇ ਬਾਰਵੀਂ ਜਮਾਤ ਦੀ ਵਿਦਿਆਰਥਣ ਜਸਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ । ਇਸੇ ਤਰਾਂ ਹੀ ਪੇਂਟਿੰਗ ਮੁਕਾਬਲਿਆਂ ਵਿੱਚ ਬਾਰਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਦੂਜਾ ਅਤੇ ਗੁਰਸ਼ਾਨ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਬੇਹੱਦ ਅਹਿਮ ਪ੍ਰਾਪਤੀਆਂ ਕੀਤੀਆਂ ਹਨ । ਇਹਨਾਂ ਜੇਤੂ ਵਿਦਿਆਰਥੀਆਂ ਨੂੰ ਮੈਂਬਰ ਪਾਰਲੀਮੈਂਟ ਸ੍ਰੀ ਮੁਹੰਮਦ ਸਦੀਕ ਨੇ ਟਰਾਫੀ ਅਤੇ ਸਰਟੀਫਿਕੇਟ ਨਾਲ ਪ੍ਰੋਗਰਾਮ ਦੌਰਾਨ ਸਨਮਾਨਿਤ ਕੀਤਾ । ਜ਼ਿਕਰਯੋਗ ਹੈ ਕਿ ਇਹਨਾਂ ਮੁਕਾਬਲਿਆਂ ਵਿਚ ਜ਼ਿਲੇ ਦੇ ਬਹੁਤ ਸਾਰੇ ਸਕੂਲਾਂ ਨੇ ਸ਼ਮੂਲੀਅਤ ਕੀਤੀ, ਜਿੰਨ੍ਹਾਂ ਵਿੱਚੋਂ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮੋਹਰੀ ਸਥਾਨ ਹਾਸਿਲ ਕਰਕੇ ਨਾਮਣਾ ਖੱਟਿਆਸਕੂਲ ਪਹੁੰਚਣ 'ਤੇ ਪ੍ਰਿੰਸੀਪਲ ਸ਼੍ਰੀਮਤੀ ਕੁਲਦੀਪ ਕੌਰ ਵੱਲੋਂ ਵਿਦਿਆਰਥੀਆਂ ਨੂੰ ਸਵੇਰੇ ਦੀ ਪ੍ਰਾਰਥਨਾ ਸਭਾ ਵਿੱਚ ਉਤਸ਼ਾਹਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖਾਲਸਾ ਵੱਲੋਂ ਵਿਸ਼ੇਸ਼ ਤੌਰ 'ਤੇ ਇੰਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਆਪਣਾ ਅਸ਼ੀਰਵਾਦ ਦਿੰਦਿਆਂ ਸਨਮਾਨਿਤ ਕੀਤਾ ਗਿਆ। ਖ਼ਾਲਸਾ ਜੀ  ਨੇ ਇਹਨਾਂ ਜੇਤੂ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ 'ਤੇ ਉਨ੍ਹਾਂ ਨੂੰ ਬੇਹੱਦ ਫ਼ਖ਼ਰ ਹੈ, ਜਿਨ੍ਹਾਂ ਨੇ ਆਪਣੀ ਸਾਹਿਤਕ ਅਤੇ ਕਲਾਤਮਿਕ ਸੂਝ-ਬੂਝ ਦਾ ਖੂਬਸੂਰਤ ਅਤੇ ਉੱਤਮ ਕਲਾ ਦਾ ਪ੍ਰਗਟਾਵਾ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਨੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਯੋਗ ਅਗਵਾਈ ਹੇਠ ਇਹਨਾਂ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਅਤੇ ਮਾਪਿਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ।

ਫ਼ਰੀਦਕੋਟ: ਇਲਾਕੇ ਦੇ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਵਿਖੇ ਇੰਗਲਿਸ਼ ਵਿਸ਼ੇ ਨਾਲ ਸਬੰਧਿਤ ਅਧਿਆਪਕਾਂ ਲਈ ਇੱਕ ਵਿਸ਼ੇਸ 'ਇੰਗਲਿਸ਼ ਵਰਕਸ਼ਾਪ' ਦਾ ਆਯੋਜਨ ਕੀਤਾ ਗਿਆ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਸੈਮੀਨਾਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਸਕੂਲ ਵੱਲੋਂ ਅਧਿਆਪਕਾਂ ਨੂੰ ਉਹਨਾਂ ਦੇ ਅਧਿਆਪਨ ਕਿੱਤੇ ਵਿੱਚ ਐੱਨ.ਈ.ਪੀ. ਦੇ ਮੁਤਾਬਿਕ ਪਰਪੱਖਤਾ ਹਾਸਿਲ ਕਰਨ ਲਈ ਇਹ ਸੈਮੀਨਾਰ ਆਯੋਜਿਤ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਅੱਜ ਕੱਲ੍ਹ ਵਿਦਿਆਰਥੀ ਦੀ ਸੋਚ ਅਤੇ ਵਤੀਰਾ ਬਹੁਤ ਬਦਲ ਗਿਆ ਹੈ, ਤੇ ਨੈਤਿਕ ਕਦਰਾਂ ਕੀਮਤਾਂ ਵਿੱਚ ਵੀ ਬਹੁਤ ਕਮੀਂ ਆ ਗਈ ਹੈ। ਇਹਨਾਂ ਕਦਰਾਂ ਕੀਮਤਾਂ ਨੂੰ ਹੀ ਮੁੜ ਸੁਰਜੀਤ ਕਰਨ ਲਈ ਅਧਿਆਪਕਾਂ ਨੂੰ ਇਸ ਤਰ੍ਹਾਂ ਦੇ ਸੈਮੀਨਾਰ ਦੁਆਰਾ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਵਿਦਿਆਰਥੀਆਂ ਅੰਦਰ ਵਿੱਦਿਅਕ ਸੂਝ – ਬੂਝ ਦੇ ਨਾਲ- ਨਾਲ ਸਮਾਜਿਕ ਕਦਰਾਂ ਕੀਮਤਾਂ ਦੇ ਵੀ ਧਾਰਨੀ ਬਣ ਸਕਣ। ਇਸ ਸੈਮੀਨਾਰ ਵਿੱਚ ਸ੍ਰੀਮਤੀ ਕੁਲਵੰਤ ਕੌਰ ਰਹਿਲ ਨੇ  ਰੀਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ । ਉਹਨਾਂ ਨੇ ਇਸ ਵਰਕਸ਼ਾਪ ਮੌਕੇ ਅਧਿਆਪਕਾਂ ਨੂੰ ਵੱਖ ਵੱਖ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਸੌਖੇ ਤਰੀਕੇ ਨਾਲ ਪੜ੍ਹਾਇਆ ਜਾ ਸਕਦਾ ਹੈ ਕਿ ਵਿਦਿਆਰਥੀਆਂ ਨੂੰ ਸਕੂਲ ਵਿੱਚ ਘਰ ਵਰਗਾ ਮਹੌਲ ਜਾਪੇ । ਐੱਨ. ਈ. ਪੀ. ਦੀਆਂ ਨਵੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅੰਗਰੇਜ਼ੀ ਵਿਸ਼ੇ ਨਾਲ ਜੁੜਨ ਲਈ ਕਿਵੇਂ ਪ੍ਰੇਰਿਤ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਵਾਰਤਾਲਾਪ ਜਾਂ ਗੱਲਬਾਤ ਕਰਨ ਸਬੰਧੀ ਵੀ ਵੱਧ ਤੋਂ ਵੱਧ ਪ੍ਰੇਰਿਤ ਕਰਨ ਦੀ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ । ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਬੋਲਦਿਆਂ ਕਿਹਾ ਕਿ ਅਜਿਹੇ ਸੈਮੀਨਾਰਾਂ ਦੌਰਾਨ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕ ਨੂੰ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲਦਾ ਹੈ । ਇਸ ਨਾਲ ਅਧਿਆਪਕ ਆਪਣੇ ਵਿਦਿਆਰਥੀਆਂ ਅੰਦਰ ਨਵਾਂ ਜੋਸ਼ ਅਤੇ ਨਵੀਂ ਊਰਜਾ ਭਰਨ ਦੇ ਹੋਰ ਵਧੇਰੇ ਸਮਰੱਥ ਹੋ ਜਾਂਦੇ ਹਨ । ਉਨ੍ਹਾਂ ਨੇ ਇਸ ਸੈਮੀਨਾਰ ਨੂੰ ਸਫ਼ਲ ਬਣਾਉਣ ਲਈ ਮੈਡਮ ਕੁਲਵੰਤ ਕੌਰ ਰਹਿਲ ਅਤੇ ਅਧਿਆਪਕਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ । ਇਸ ਮੌਕੇ ਅਧਿਆਪਕਾਂ ਨਾਲ ਬਹੁਤ ਹੀ ਖੁਸ਼ਨੁਮਾ ਮਾਹੌਲ ਵਿੱਚ ਵਿਚਾਰ-ਚਰਚਾ ਕਰਦਿਆਂ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਅੰਗਰੇਜ਼ੀ ਵਿਸ਼ੇ ਨਾਲ ਸਬੰਧਤ ਅਧਿਆਪਕਾਂ ਦੁਆਰਾ ਅਪਣਾਈਆਂ ਜਾ ਰਹੀਆਂ ਨਵੀਆਂ ਅਤੇ ਵੱਖਰੀਆਂ ਤਕਨੀਕਾਂ ਤੋਂ ਮੈਡਮ ਕੁਲਵੰਤ ਕੌਰ ਰਹਿਲ ਬਹੁਤ ਪ੍ਰਭਾਵਿਤ ਹੋਏ । ਇਸ ਤੋਂ ਇਲਾਵਾ ਇਸ ਸੈਮੀਨਾਰ ਵਿੱਚ ਕੋਆਰਡੀਨੇਟਰ ਮੈਡਮ ਹਰਸਿਮਰਨ ਕੌਰ ਵੀ  ਹਾਜ਼ਰ ਸਨ

ਫ਼ਰੀਦਕੋਟ: ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਫਰੀਦ ਪਬਲਿਕ ਸਕੂਲ, ਫ਼ਰੀਦਕੋਟ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਹੋਰ ਵਧੇਰੇ ਪ੍ਰਫੁੱਲਤ ਕਰਨ ਦੇ ਮਕਸਦ ਨੂੰ ਮੁੱਖ ਰੱਖਦਿਆਂ ਦਸ ਰੋਜ਼ਾ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈਇਸ ਕੈਂਪ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਨੇ ਆਪਣੇ ਸ਼ੁਭ ਕਰ-ਕਮਲਾਂ ਨਾਲ ਕੀਤਾ। ਉਪਰੰਤ ਸ. ਇੰਦਰਜੀਤ ਸਿੰਘ ਖਾਲਸਾ ਨੇ  ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਬੇਹੱਦ ਸਾਰਥਕ ਅਤੇ ਮਹੱਤਵਪੂਰਨ ਹੁੰਦੇ ਹਨ । ਇਹਨਾਂ ਕੈਂਪਾਂ ਨਾਲ ਵਿਦਿਆਰਥੀਆਂ ਅੰਦਰ ਛੁਪੀਆਂ ਪ੍ਰਤਿਭਾਵਾਂ ਨੂੰ ਉਭਾਰਨ, ਨਿਖਾਰਨ ਅਤੇ ਉਨ੍ਹਾਂ ਦਾ ਸਰਬਪੱਖੀ ਵਿਕਾਸ ਕਰਨ ਵਿੱਚ ਵਧੇਰੇ ਸਹਾਇਤਾ ਮਿਲਦੀ ਹੈ। ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਰੋਜ਼ਾਨਾ ਦੀ ਭੱਜ-ਦੌੜ ਭਰੀ ਜ਼ਿੰਦਗੀ, ਸਿਲੇਬਸ, ਇਮਤਿਹਾਨਾਂ ਆਦਿ ਤੋਂ ਕੁਝ ਸਮੇਂ ਲਈ ਰਾਹਤ ਮਿਲਦੀ ਹੈ ਅਤੇ ਛੁੱਟੀਆਂ ਤੋਂ ਬਾਅਦ ਦੁਬਾਰਾ ਪੜ੍ਹਨ ਲਈ ਨਵੀਂ ਊਰਜਾ, ਨਵਾਂ ਉਤਸ਼ਾਹ, ਜੋਸ਼ ਅਤੇ ਜਜ਼ਬਾ ਪੈਦਾ ਹੁੰਦਾਹੈਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਅੱਗੇ ਕਿਹਾ ਕਿ ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਲੱਗ ਰਿਹਾ ਇਹ ਸਮਰ ਕੈਂਪ ਵਿਦਿਆਰਥੀਆਂ ਦੀਆਂ ਕਲਾਤਮਿਕ ਰੁਚੀਆਂ, ਪ੍ਰਤਿਭਾਵਾਂ‌ ਆਦਿ ਨੂੰ ਨਵੀਂ ਉਡਾਣ ਦੇ ਕੇ ਉਨ੍ਹਾਂ ਦੇ ਹੌਸਲਿਆਂ ਵਿੱਚ ਵਧੇਰੇ ਵਾਧਾ ਕਰੇਗਾ । ਕੋਆਰਡੀਨੇਟਰ ਮਿਸਿਜ ਨੀਰਜ ਸੇਠੀ, ਮਿਸਿਜ ਹਰਸਿਮਰਨ ਕੋਰ, ਮਿਸਿਜ ਨੀਰਜ ਲੂਨਾ, ਮਿਸਿਜ ਗੀਤਾ ਗਾਧੀ, ਮਿਸਿਜ ਪੂਨਮ ਰਾਣੀ ਤੇ ਸਮਰ ਕੈਂਪ ਦੇ ਇੰਚਾਰਜ ਮੈਡਮ ਸੁਨੀਤਾ ਰਾਣੀ ਚਾਣਨਾ ਅਤੇ ਮੈਡਮ ਅੰਮ੍ਰਿਤ ਪਾਲ ਕੌਰ ਦੀ ਦੇਖ-ਰੇਖ ਹੇਠ ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਡਾਂਸ, ਸੰਗੀਤ, ਯੋਗਾ, ਮੈਡੀਟੇਸ਼ਨ, ਕੂਕੀਜ਼ ਤੋਂ ਇਲਾਵਾ ਵੱਖ-ਵੱਖ ਪ੍ਰਕਾਰ ਦੀਆਂ ਇਨਡੋਰ ਅਤੇ ਆਊਟਡੋਰ ਖੇਡਾਂ ਵਿਚ ਹਿੱਸਾ ਲਿਆ ਅਤੇ ਖੂਬ ਮਨੋਰੰਜਨ ਕੀਤਾ।

ਫ਼ਰੀਦਕੋਟ: ਬਾਬਾ ਫ਼ਰੀਦ ਜੀ ਦੀ ਅਪਾਰ ਰਹਿਮਤ ਅਤੇ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਵਿਖੇ ਪ੍ਰੌਫੈਸ਼ਨਲਜਿਮ ਇੰਨ ਕੋਡ ਆਫ ਕੰਡਕਟਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਰਿਸੋਰਸ ਪਰਸਨ ਦੇ ਤੌਰ 'ਤੇ ਪਹੁੰਚੇ ਸ੍ਰੀਮਤੀ ਅਰਚਨਾ ਗਾਬਾ ਦਾ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਜੀ ਨੇ ਹਾਰਦਿਕ ਸਵਾਗਤ ਕੀਤਾ ਤੇ ਦੱਸਿਆ ਕਿ ਸ਼੍ਰੀਮਤੀ ਅਰਚਨਾ ਗਾਬਾ ਇਕ ਬਹੁਪੱਖੀ ਸ਼ਖਸ਼ੀਅਤ ਹਨ। ਉਨ੍ਹਾਂ ਨੇ ਹੁਣ ਤੱਕ ਅਨੇਕਾਂ ਸਕੂਲ, ਕਾਲਜਾਂ, ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀਆਂ ਟ੍ਰੇਨਿੰਗ ਲਗਾਈਆਂ ਹਨ। ਇਸ ਖੇਤਰ ਵਿਚ ਉਨ੍ਹਾਂ ਦਾ ਬੜ੍ਹਾ ਲੰਮਾ ਤਜ਼ਰਬਾ ਹੈ। ਮੈਡਮ ਅਰਚਨਾ ਗਾਬਾ ਨੇ ਸੈਮੀਨਾਰ ਦੌਰਾਨ ਅਧਿਆਪਕਾਂ ਨੂੰ ਪੜ੍ਹਾਉਣ ਦੀਆਂ ਵੱਖ-ਵੱਖ ਨਵੀਆਂ ਤਕਨੀਕਾਂ ਅਤੇ ਸੀ.ਬੀ.ਐੱਸ.ਈ. ਦੁਆਰਾ ਜਾਰੀ ਕੀਤੇ ਗਏ ਨਵੇਂ ਨਿਰਦੇਸ਼ਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਨੇ ਇਸ ਮੌਕੇ ਵਿਦਿਆਰਥੀਆਂ ਨਾਲ ਉੱਚਿਤ ਵਿਵਹਾਰ, ਅਜੋਕੇ ਸਿੱਖਿਆ ਦੇ ਮਿਆਰ, ਕਲਾਸ ਰੂਮ ਦੇ ਮਾਹੌਲ, ਆਪਸੀ ਸਹਿਚਾਰ ਅਤੇ ਵੱਖ-ਵੱਖ ਕੋਡ ਆਫ ਕੰਡਕਟ ਬਾਰੇ ਬੇਹੱਦ ਖੂਬਸੂਰਤ ਤਰੀਕੇ ਨਾਲ ਵਿਚਾਰ-ਚਰਚਾ ਕਰਦਿਆਂ ਨਵੇਂ ਤੌਰ-ਤਰੀਕਿਆਂ ਬਾਰੇ ਚਾਨਣਾ ਪਾਇਆ । ਉਹਨਾਂ ਨੇ ਸਕੂਲ ਮੈਨੇਜਮੈਂਟ, ਪ੍ਰਿੰਸੀਪਲ, ਕੌਆਰਡੀਨੇਟਰਜ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਆਪਸੀ ਪਰਸਪਰ ਸਬੰਧਾਂ ਨੂੰ ਹੋਰ ਵਧੇਰੇ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾਲੱਗਭੱਗ ਛੇ ਘੰਟੇ ਤੱਕ ਚੱਲੀ ਇਸ ਵਰਕਸ਼ਾਪ ਦੌਰਾਨ ਅਧਿਆਪਕਾਂ ਅੰਦਰ ਨਵੇਂ ਜਜ਼ਬੇ, ਉਤਸ਼ਾਹ ਅਤੇ ਸਮਰਪਣ ਦੀ ਭਾਵਨਾ ਨੂੰ ਬਲ ਅਤੇ ਪ੍ਰੇਰਨਾ ਮਿਲੀ। ਅੰਤ ਵਿੱਚ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਮੈਡਮ ਅਰਚਨਾ ਗਾਬਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਨਾਲ ਅਧਿਆਪਕਾਂ ਨੂੰ ਵਿਸ਼ਵ ਪੱਧਰ ਉੱਤੇ ਹੋ ਰਹੀਆਂ ਤਬਦੀਲੀਆਂ, ਤਕਨੀਕਾਂ ਅਤੇ ਵਿਦਿਆਰਥੀਆਂ ਦੇ ਮਾਨਸਿਕ-ਪੱਧਰ ਨੂੰ ਸਮਝਣ ਅਤੇ ਪੜਾਉਣ ਦੇ ਨਵੇਂ-ਨਵੇਂ ਤਰੀਕਿਆਂ ਬਾਰੇ ਹੋਰ ਵੀ ਵਧੇਰੇ ਜਾਣਕਾਰੀ ਮਿਲਦੀ ਰਹਿਣੀ ਚਾਹੀਦੀ ਹੈਇਸ ਮੌਕੇ ਸਮੂਹ ਅਧਿਆਪਕ ਸਾਹਿਬਾਨਾਂ ਤੋਂ ਇਲਾਵਾ ਵੱਖ-ਵੱਖ ਬਲਾਕਾਂ ਦੇ ਕੋਆਰਡੀਨੇਟਰਜ਼ ਵੀ ਮੌਜੂਦ ਸਨ ।

Leave a Reply

Your email address will not be published. Required fields are marked *